08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ 24 ਨਵੰਬਰ ਨੂੰ ਹੋਵੇਗਾ ਮੁੱਖ ਗੁਰਪੁਰਬ ਸਮਾਗਮ

ਜਲਾਲਾਬਾਦ, 9 ਨਵੰਬਰ (ਜਸਕਰਨ ਸਿੰਘ ਤਨੇਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਗੁਰਪੁਰਬ ਸਮਾਗਮਾਂ ਦੀ ਲੜੀ ਤਹਿਤ 9 ਨਵੰਬਰ ਤੋਂ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ 23 ਨਵੰਬਰ ਤੱਕ ਨਿਰੰਤਰ ਜਾਰੀ ਰਹਿਣਗੀਆਂ।

Ad Position 21
No active advertisement
ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਜੀ ਤੋਂ ਪ੍ਰਭਾਤ ਫੇਰੀ ਦੀ ਆਰੰਭਤਾ ਦੌਰਾਨ। ਤਸਵੀਰ- ਜਸਕਰਨ ਸਿੰਘ ਤਨੇਜਾ 10-11-2026
ਜਲਾਲਾਬਾਦ, 9 ਨਵੰਬਰ (ਜਸਕਰਨ ਸਿੰਘ ਤਨੇਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਗੁਰਪੁਰਬ ਸਮਾਗਮਾਂ ਦੀ ਲੜੀ ਤਹਿਤ 9 ਨਵੰਬਰ ਤੋਂ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ 23 ਨਵੰਬਰ ਤੱਕ ਨਿਰੰਤਰ ਜਾਰੀ ਰਹਿਣਗੀਆਂ। ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਅਤੇ ਸ਼ਬਦ ਕੀਰਤਨ ਕਰਦਿਆਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ, ਜਦਕਿ 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11:30 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਉਪਰੰਤ 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਭਾਈ ਸਰਵਣ ਸਿੰਘ ਢੋਟ ਗ੍ਰੰਥੀ ਗੁਰਦੁਆਰਾ ਰਾਮਗੜ੍ਹੀਆ, ਭਾਈ ਸੂਬਾ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਰਾਮਗੜ੍ਹੀਆ, ਬੀਬੀ ਨਵਨੀਤ ਕੌਰ ਅੰਮ੍ਰਿਤ ਕੀਰਤਨੀ ਜਥਾ ਜਲਾਲਾਬਾਦ, ਭਾਈ ਲਵਦੀਪ ਸਿੰਘ ਬੈਂਕਾ ਕਵੀਸ਼ਰ ਜਥਾ ਅਤੇ ਭਾਈ ਸੁਖਦੇਵ ਸਿੰਘ ਡੱਲਾ ਕਥਾ ਵਾਚਕ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ, ਕਵੀਸ਼ਰੀ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਬੱਚਿਆਂ ਨੂੰ ਗੁਰਮਤਿ ਅਨੁਸਾਰ ਚੰਗੇ ਸੰਸਕਾਰ ਦੇਣ ਲਈ ਵਿਸ਼ੇਸ਼ ਤੌਰ ’ਤੇ ਗੁਰਮਤਿ ਵਿਚਾਰਾਂ ਵੀ ਕਰਵਾਈਆਂ ਜਾਣਗੀਆਂ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ, ਮੀਤ ਪ੍ਰਧਾਨ ਜਸਵੰਤ ਸਿੰਘ ਗੰਡੀਵਿੰਡ, ਸਕੱਤਰ ਪ੍ਰਕਾਸ਼ ਸਿੰਘ ਅਤੇ ਖ਼ਜ਼ਾਨਚੀ ਗੁਰਮੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਭਾਤ ਫੇਰੀਆਂ ਅਤੇ ਗੁਰਪੁਰਬ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀਆਂ ਤਿਆਰੀਆਂ ਵਿਚ ਨੌਜਵਾਨ ਸਭਾ, ਇਸਤਰੀ ਸਭਾ ਅਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਸਕੂਲ ਦੀ ਅਧਿਆਪਕਾ ਨੂੰ ਟੀਚਰਜ਼ ਐਵਾਰਡ-2026 ’ਚ ਮਿਲਿਆ ਸਨਮਾਨ ਅਗਲੀ ਖ਼ਬਰ ਵਿਸ਼ਵਕਰਮਾ ਜੈਅੰਤੀ ਸਮਾਗਮ ’ਚ ਗੁਰਜੋਤ ਸਿੰਘ ਸੰਧੂ ਨੇ ਕੀਤੀ ਸ਼ਿਰਕਤ
Ad Position 24