08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰੂਹਰਸਹਾਏ ਸ਼ਹਿਰ ’ਚ ਦੀਵਾਲੀ ਦੇ ਤਿਉਹਾਰ ਮੌਕੇ ਬਾਜ਼ਾਰਾਂ ’ਚ ਰਹੀਆਂ ਰੌਣਕਾਂ, ਦੁਕਾਨਦਾਰਾਂ ਨੇ ਕੀਤੀ ਖੂਬ ਵਿਕਰੀ

ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)– ਗੁਰੂਹਰਸਹਾਏ ਸ਼ਹਿਰ ਵਿਚ ਬੀਤੇ ਦਿਨ ਦੀਵਾਲੀ ਦਾ ਤਿਉਹਾਰ ਸ਼ਹਿਰ ਵਾਸੀਆਂ ਵਲੋਂ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿੱਥੇ ਲੋਕਾਂ ਵਿਚ ਤਿਉਹਾਰ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਉੱਥੇ ਹੀ ਸ਼ਹਿਰ ਦੇ ਬਾਜ਼ਾਰਾਂ ਵਿਚ ਵੀ ਖੂਬ ਰੌਣਕਾਂ ਰਹੀਆਂ।

Ad Position 21
No active advertisement
ਅਜੀਤ ਡੈਸਕ 10-11-2026
ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)– ਗੁਰੂਹਰਸਹਾਏ ਸ਼ਹਿਰ ਵਿਚ ਬੀਤੇ ਦਿਨ ਦੀਵਾਲੀ ਦਾ ਤਿਉਹਾਰ ਸ਼ਹਿਰ ਵਾਸੀਆਂ ਵਲੋਂ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿੱਥੇ ਲੋਕਾਂ ਵਿਚ ਤਿਉਹਾਰ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਉੱਥੇ ਹੀ ਸ਼ਹਿਰ ਦੇ ਬਾਜ਼ਾਰਾਂ ਵਿਚ ਵੀ ਖੂਬ ਰੌਣਕਾਂ ਰਹੀਆਂ। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਦੁਕਾਨਦਾਰਾਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਲਗਾਈਆਂ ਗਈਆਂ ਸਨ, ਜਿਨ੍ਹਾਂ ਵਿਚ ਮਿਠਾਈਆਂ, ਪਟਾਕਿਆਂ, ਫੁੱਲਾਂ ਤੇ ਹੋਰ ਸਜਾਵਟੀ ਸਾਮਾਨ ਦੀਆਂ ਸਟਾਲਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਗੱਲਬਾਤ ਕਰਦਿਆਂ ਦੁਕਾਨਦਾਰਾਂ ਨੇ ਦੱਸਿਆ ਕਿ ਇਸ ਵਾਰ ਦੀਵਾਲੀ ਦਾ ਤਿਉਹਾਰ ਉਨ੍ਹਾਂ ਲਈ ਕਾਫ਼ੀ ਵਧੀਆ ਰਿਹਾ ਹੈ। ਪਿਛਲੇ ਕਈ ਸਾਲਾਂ ਦੇ ਮੁਕਾਬਲੇ ਇਸ ਵਾਰ ਲੋਕਾਂ ਵਲੋਂ ਬਾਜ਼ਾਰਾਂ ਵਿਚ ਪਹੁੰਚ ਕੇ ਖੂਬ ਖ਼ਰੀਦਦਾਰੀ ਕੀਤੀ ਗਈ ਜਿਸ ਕਾਰਨ ਦੁਕਾਨਦਾਰਾਂ ਦੇ ਚਿਹਰਿਆਂ ’ਤੇ ਵੀ ਖ਼ੁਸ਼ੀ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਮੰਦੀ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਸੀ, ਪਰ ਇਸ ਵਾਰ ਦੀਵਾਲੀ ਦੇ ਤਿਉਹਾਰ ਮੌਕੇ ਹੋਈ ਚੰਗੀ ਵਿਕਰੀ ਨੇ ਉਨ੍ਹਾਂ ਨੂੰ ਕਾਫ਼ੀ ਰਾਹਤ ਦਿੱਤੀ ਹੈ। ਇਸ ਦੌਰਾਨ ਲੋਕਾਂ ਵਲੋਂ ਮਿਠਾਈਆਂ, ਦੀਵੇ, ਸਜਾਵਟੀ ਸਾਮਾਨ ਅਤੇ ਪਟਾਕਿਆਂ ਦੀ ਖ਼ਰੀਦਦਾਰੀ ਕੀਤੀ ਗਈ। ਸ਼ਹਿਰ ਵਾਸੀਆਂ ਨੇ ਇੱਕ-ਦੂਜੇ ਦੇ ਘਰ ਜਾ ਕੇ ਅਤੇ ਫ਼ੋਨ ਰਾਹੀਂ ਦੀਵਾਲੀ ਦੀਆਂ ਵਧਾਈਆਂ ਵੀ ਦਿੱਤੀਆਂ। ਕੁੱਲ ਮਿਲਾ ਕੇ ਗੁਰੂਹਰਸਹਾਏ ਸ਼ਹਿਰ ਵਿਚ ਦੀਵਾਲੀ ਦਾ ਤਿਉਹਾਰ ਖ਼ੁਸ਼ੀ, ਉਤਸ਼ਾਹ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਮਨਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਜ਼ੀਰਾ ਨੇ ਪ੍ਰਕਿਰਤੀ ਕਲੱਬ ਜ਼ੀਰਾ ਦੇ ਸਹਿਯੋਗ ਨਾਲ 25 ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 10 ਮੁਕੱਦਮੇ ਦਰਜ ਝੋਨੇ ਦੀ ਪਰਾਲੀ ਵੱਢਣ ਨੂੰ ਲੈ ਕੇ...
Ad Position 24