ਸੀ.ਈ.ਓ ਅਨਿੰਦਿਤਾ ਮਿੱਤਰਾ ਵਲੋਂ ਸਿਆਸੀ ਪਾਰਟੀਆਂ ਨੂੰ ਫ਼ਸਟ ਲੈਵਲ ਚੈਕਿੰਗ ਦੌਰਾਨ ਆਪਣੇ ਨੁਮਾਇੰਦੇ ਅਧਿਕਾਰਤ ਕਰਨ ਦੀ ਅਪੀਲ
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ 12 ਨਵੰਬਰ ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ 12 ਨਵੰਬਰ ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐੱਸ. ਨੇ ਦੱਸਿਆ ਕਿ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਦੀ ਇਹ ਫ਼ਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਦੀ ਫ਼ਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ। ਸੀ.ਈ.ਓ ਨੇ ਕਿਹਾ ਕਿ ਫ਼ਸਟ ਲੈਵਲ ਚੈਕਿੰਗ ਵਿਚ ਦਰੁਸਤ ਪਾਈਆਂ ਜਾਣ ਵਾਲੀਆਂ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਵਰਤਿਆ ਜਾਵੇਗਾ। ਫ਼ਸਟ ਲੈਵਲ ਚੈਕਿੰਗ ਲਈ ਵਿਸਥਾਰਕ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ। ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫ਼ਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐਫ.ਐਲ.ਸੀ ਪ੍ਰਕਿਰਿਆ ਸਬੰਧਿਤ ਜ਼ਿਲ੍ਹਾ ਚੋਣ ਅਫ਼ਸਰਾਂ ਦੀ ਦੇਖ-ਰੇਖ ਅਧੀਨ ਕਰਵਾਈ ਜਾਵੇਗੀ ਅਤੇ ਇਸ ਦੀ ਨਿਗਰਾਨੀ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਪੱਧਰ ’ਤੇ ਕੀਤੀ ਜਾਵੇਗੀ। ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੇ 23 ਸਥਾਨਾਂ ’ਤੇ ਪੂਰੀ ਐਫ.ਐਲ.ਸੀ ਪ੍ਰਕਿਰਿਆ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਦੋ ਡਿਸਪਲੇ ਸਕ੍ਰੀਨਾਂ (ਇੱਕ ਐਫ.ਐਲ.ਸੀ ਸਾਈਟ ’ਤੇ ਅਤੇ ਦੂਜੀ ਸਬੰਧਿਤ ਡੀ.ਸੀ. ਦਫ਼ਤਰਾਂ ’ਚ) ਲਗਾਈਆਂ ਗਈਆਂ ਹਨ ਤਾਂ ਜੋ ਨੁਮਾਇੰਦੇ ਕਾਰਵਾਈ ਨੂੰ ਨੇੜਿਓਂ ਦੇਖ ਸਕਣ। ਮੁੱਖ ਚੋਣ ਅਫ਼ਸਰ ਹੈੱਡ ਕੁਆਰਟਰ ’ਤੇ ਸਮੁੱਚੀ ਪ੍ਰਕਿਰਿਆ ਨੂੰ ਲਾਈਵ ਦੇਖਣ ਲਈ ਵਿਸ਼ੇਸ਼ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਭਾਰਤ ਚੋਣ ਕਮਿਸ਼ਨ ਨੇ ਇਹਨਾਂ ਕਾਰਜਾਂ ਦੀ ਦੇਖ-ਰੇਖ ਲਈ ਅਬਜ਼ਰਵਰ ਲਗਾਏ ਗਏ ਹਨ। ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੁਮਾਇੰਦਿਆਂ ਨੂੰ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਫਰਸਟ ਲੈਵਲ ਚੈਕਿੰਗ ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਐਫ.ਐਲ.ਸੀ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ਵਿਚ ਵਿਸ਼ਵਾਸ ਪੈਦਾ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।