ਹੈਰੋਇਨ ਦਾ ਨਸ਼ਾ ਕਰਨ ਵਾਲਾ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣਾ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਫਲਾਈ ਓਵਰ ਦੇ ਹੇਠਾਂ ਜਲਾਲਾਬਾਦ ਪਹੁੰਚੀ ਤਾਂ ਰੇਲਵੇ ਸਟੇਸ਼ਨ ਕੋਲ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ’ਤੋਂ ਖਿਸਕਣ ਲੱਗਿਆ।
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣਾ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਫਲਾਈ ਓਵਰ ਦੇ ਹੇਠਾਂ ਜਲਾਲਾਬਾਦ ਪਹੁੰਚੀ ਤਾਂ ਰੇਲਵੇ ਸਟੇਸ਼ਨ ਕੋਲ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ’ਤੋਂ ਖਿਸਕਣ ਲੱਗਿਆ। ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਲਾਈਟਰ, ਹੈਰੋਇਨ ਲੱਗੀ ਹੋਈ ਚਾਂਦੀ ਦੀ ਪੰਨੀ, ਪਾਈਪ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਅਨਿਲ ਕੁਮਾਰ ਉਰਫ਼ ਰੋਹਨ ਪੁੱਤਰ ਸੁਰਿੰਦਰ ਕੁਮਾਰ ਵਾਸੀ ਰੇਲਵੇ ਕਾਲੋਨੀ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।