ਖੂਈ ਖੇੜਾ ਬਲਾਕ ਦੇ ਹੌਟਸਪੌਟ ਇਲਾਕਿਆਂ ’ਚ ਸਿਹਤ ਵਿਭਾਗ ਵਲੋਂ ਫੌਗਿੰਗ ਅਤੇ ਐਂਟੀ-ਲਾਰਵਾ ਮੁਹਿੰਮ ਚਲਾਈ
ਫ਼ਾਜ਼ਿਲਕਾ, 10 ਨਵੰਬਰ(ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.
ਫ਼ਾਜ਼ਿਲਕਾ, 10 ਨਵੰਬਰ(ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੌਰਭ ਫੁਟੇਲਾ, ਜ਼ਿਲ੍ਹਾ ਐਪੀਡੈਮਿਓਲੋਜਿਸਟ ਡਾ.ਕਰਨਬੀਰ ਸਿੰਘ ਤੇ ਡਾ. ਸੁਨੀਤਾ ਦੀ ਦੇਖ-ਰੇਖ ਹੇਠ ਬਲਾਕ ਖੁਈ ਖੇੜਾ ਦੇ ਹੌਟਸਪੌਟ ਇਲਾਕਿਆਂ ਵਿਚ ਸਿਹਤ ਵਿਭਾਗ ਵਲੋਂ ਵਿਸ਼ੇਸ਼ ਫੌਗਿੰਗ ਅਤੇ ਡੇਂਗੂ ਰੋਧਕ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਐੱਸ.ਐਮ.ਓ. ਡਾ. ਸੌਰਭ ਫੁਟੇਲਾ ਦੀ ਅਗਵਾਈ ਹੇਠ ਟੀਮ ਨੇ ਢਾਣੀ ਵਿਸ਼ੇਸ਼ਰਨਾਥ ਵਿਖੇ ਫੌਗਿੰਗ ਕਰਵਾਈ। ਇਸ ਦੌਰਾਨ ਘਰ-ਘਰ ਜਾ ਕੇ ਖੜ੍ਹੇ ਪਾਣੀ ਦੀ ਜਾਂਚ ਕੀਤੀ ਗਈ, ਮੱਛਰਾਂ ਦੇ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ ਅਤੇ ਐਂਟੀ-ਲਾਰਵਾ ਸਪਰੇਅ ਕੀਤਾ ਗਿਆ। ਡਾ. ਲਵਪ੍ਰੀਤ ਸਿੰਘ ਅਤੇ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਅਤੇ ਪਾਣੀ ਇਕੱਠਾ ਨਾ ਹੋਣ ਦੇਣਾ ਸਭ ਤੋਂ ਜ਼ਰੂਰੀ ਹੈ। ਇਸ ਮੌਕੇ ਬਲਾਕ ਹੈਲਥ ਸੁਪਰਵਾਈਜ਼ਰ ਰਾਜੀਵ ਜਸੂਜਾ, ਹੈਲਥ ਵਰਕਰ ਓਮ ਪ੍ਰਕਾਸ਼, ਚੰਦਰ ਪ੍ਰਕਾਸ਼, ਓਮ ਪ੍ਰਕਾਸ਼ ਅਤੇ ਬਲਰਾਮ ਦੀ ਦੇਖ-ਰੇਖ ਹੇਠ ਲੋਕਾਂ ਨੂੰ ਜਾਗਰੂਕਤਾ ਪੈਂਫਲੈਟ ਵੀ ਵੰਡੇ ਗਏ ਅਤੇ ਘਰਾਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਦੀ ਅਪੀਲ ਕੀਤੀ ਗਈ।