11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐਨ.ਵੀ.ਬੀ.ਡੀ.ਸੀ.ਪੀ. ਵਿਭਾਗ ਦੀਆਂ ਬਰੀਡਿੰਗ ਚੈੱਕਰ ਟੀਮਾਂ ਵਲੋਂ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਅਤੇ ਕੀਤਾ ਛਿੜਕਾਅ

ਅਬੋਹਰ, 10 ਨਵੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਐਪੀਡੈਮਿਓਲੋਜਿਸਟ ਡਾ.

Ad Position 21
No active advertisement
ਅਜੀਤ ਡੈਸਕ 11-11-2026
ਅਬੋਹਰ, 10 ਨਵੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਐਪੀਡੈਮਿਓਲੋਜਿਸਟ ਡਾ. ਕਰਨਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਹਸਪਤਾਲ ਅਬੋਹਰ ਦੇ ਐੱਸ.ਐੱਮ.ਓ.ਡਾ.ਸੁਮਿਤ ਸਿੰਘ ਦੀ ਅਗਵਾਈ ਵਿਚ ਡੇਂਗੂ ਦੇ ਸੀਜ਼ਨ ਨੂੰ ਦੇਖਦਿਆਂ ਸ਼ਹਿਰ ਵਿਚ ਘਰ-ਘਰ ਜਾ ਕੇ ਐਂਟੀ-ਲਾਰਵਾ ਮੁਹਿੰਮ ਚਲਾਈ ਗਈ। ਐੱਸ.ਐੱਮ.ਓ. ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਐਨ.ਵੀ.ਬੀ.ਡੀ.ਸੀ.ਪੀ. ਵਿਭਾਗ ਦੀਆਂ ਬਰੀਡਿੰਗ ਚੈੱਕਰ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਘਰਾਂ ਵਿਚ ਰੱਖੇ ਫ੍ਰਿਜਾਂ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ, ਡਰੰਮਾਂ, ਕੂਲਰਾਂ ਅਤੇ ਹੋਰ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ ’ਤੇ ਐਂਟੀ-ਲਾਰਵਾ ਸਪਰੇਅ ਕੀਤਾ ਜਾ ਰਿਹਾ ਹੈ। ਸ਼ਾਖਾ ਇੰਚਾਰਜ ਟਹਿਲ ਸਿੰਘ ਨੇ ਕਿਹਾ ਕਿ ਨਵੰਬਰ ਮਹੀਨੇ ਦੌਰਾਨ ਵਿਸ਼ੇਸ਼ ਸਾਵਧਾਨੀ ਦੀ ਲੋੜ ਹੁੰਦੀ ਹੈ ਕਿਉਂਕਿ ਇਹ ਮੌਸਮ ਮੱਛਰਾਂ ਦੇ ਪਨਪਣ ਲਈ ਅਨੁਕੂਲ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਹਫ਼ਤੇ ਆਪਣੇ ਘਰਾਂ ਵਿਚ ਪਾਣੀ ਦੇ ਬਰਤਨਾਂ ਦੀ ਸਫ਼ਾਈ ਯਕੀਨੀ ਬਣਾਉਣ। ਡੇਂਗੂ ਵਾਰਡ ਦੇ ਨੋਡਲ ਅਫ਼ਸਰ ਡਾ. ਸੁਬੀਨ ਇੰਦਰ ਕੌਰ ਨੇ ਸਲਾਹ ਦਿੱਤੀ ਕਿ ਬੁਖ਼ਾਰ ਹੋਣ ’ਤੇ ਤੁਰੰਤ ਸਿਵਲ ਹਸਪਤਾਲ ਅਬੋਹਰ ਵਿਖੇ ਜਾਂਚ ਕਰਵਾਈ ਜਾਵੇ, ਜਿੱਥੇ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਡਾਕਟਰ ਦੀ ਸਲਾਹ ਨਾਲ ਹੀ ਦਵਾਈ ਲੈਣ, ਪੂਰੀਆਂ ਬਾਂਹਾਂ ਵਾਲੇ ਕੱਪੜੇ ਪਾਉਣ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪਰਮਜੀਤ ਸਿੰਘ, ਜਗਦੀਸ਼ ਕੁਮਾਰ, ਭਾਰਤ ਸੇਠੀ, ਅਮਨਦੀਪ ਸਿੰਘ, ਰਾਜੀਵ ਕੁਮਾਰ ਅਤੇ ਬਰੀਡਿੰਗ ਚੈੱਕਰ ਟੀਮ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਿਕ ਸੋਚ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਇੱਟਾਂ ਰੋੜੇ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24