ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 17 ਨੂੰ
ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਵੀ ਮਿਲਣਗੀਆਂ
ਜਲਾਲਾਬਾਦ, 10 ਨਵੰਬਰ(ਜਤਿੰਦਰ ਪਾਲ ਸਿੰਘ)-ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੇ ਬਿਹਤਰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼੍ਰੀ ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਵਲ਼ੋਂ 17 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ਾਲ ਮੁਫ਼ਤ ਅੱਖਾਂ ਦੀ ਜਾਂਚ ਅਤੇ ਇਲਾਜ ਕੈਂਪ ਲਗਾਇਆ ਜਾਵੇਗਾ। ਕੈਂਪ ਵਿਚ ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੀ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰੇਗੀ।
ਕ
ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਦੇ ਅਹੁਦੇਦਾਰ। ਤਸਵੀਰ-ਜਤਿੰਦਰ ਪਾਲ ਸਿੰਘ
11-11-2026
ਜਲਾਲਾਬਾਦ, 10 ਨਵੰਬਰ(ਜਤਿੰਦਰ ਪਾਲ ਸਿੰਘ)-ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੇ ਬਿਹਤਰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼੍ਰੀ ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਵਲ਼ੋਂ 17 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ਾਲ ਮੁਫ਼ਤ ਅੱਖਾਂ ਦੀ ਜਾਂਚ ਅਤੇ ਇਲਾਜ ਕੈਂਪ ਲਗਾਇਆ ਜਾਵੇਗਾ। ਕੈਂਪ ਵਿਚ ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੀ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰੇਗੀ। ਇਸ ਦੌਰਾਨ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨਾਂ ਤੋਂ ਲੈ ਕੇ ਦਵਾਈਆਂ ਅਤੇ ਐਨਕਾਂ ਤੱਕ ਦਾ ਸਾਰਾ ਖਰਚਾ ਸੰਸਥਾ ਵਲ਼ੋਂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਖ਼ਾਲਸਾ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ ਸੋਢੀ ਅਤੇ ਕਰਨ ਮਦਾਨ ਨੇ ਦੱਸਿਆ ਕਿ ਕੈਂਪ ਵਿਚ ਅੱਖਾਂ ਦੀ ਜਾਂਚ ਤੋਂ ਬਾਅਦ ਜਿਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਆਪ੍ਰੇਸ਼ਨ ਮੁਫ਼ਤ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਦਿੱਤੀਆਂ ਜਾਣਗੀਆਂ। ਕੈਂਪ ਦੌਰਾਨ ਸਤੀਸ਼ ਐਨ.ਜੀ.ਓ ਵਲੋਂ ਮਰੀਜ਼ਾਂ ਦੇ ਖ਼ੂਨ ਦੀ ਜਾਂਚ ਵੀ ਮੁਫ਼ਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਇਸੇ ਦਿਨ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਪੂਰਾ ਦਿਨ ਗੁਰੂ ਘਰ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਸੰਸਥਾ ਦੇ ਅਹੁਦੇਦਾਰਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਕੈਂਪ ਵਿਚ ਪਹੁੰਚ ਕੇ ਇਸ ਦਾ ਲਾਭ ਉਠਾਉਣ ਅਤੇ ਲੋੜਵੰਦ ਮਰੀਜ਼ਾਂ ਤੱਕ ਵੀ ਇਸ ਦੀ ਜਾਣਕਾਰੀ ਪਹੁੰਚਾਉਣ।