10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਸਰਕਾਰੀ ਸਿਹਤ ਕੇਂਦਰਾਂ ’ਚ ਲਗਾਏ ਗਏ ਵਿਸ਼ੇਸ਼ ਜਾਂਚ ਕੈਂਪ

ਫ਼ਾਜ਼ਿਲਕਾ, 10 ਨਵੰਬਰ(ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਏ ਗਏ।

Ad Position 21
No active advertisement
ਫ਼ਾਜ਼ਿਲਕਾ ਦੇ ਸਰਕਾਰੀ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕਰਦੇ ਹੋਏ ਡਾਕਟਰ ਅਤੇ ਸਿਹਤ ਵਿਭਾਗ ਦੀ ਟੀਮ। ਅਜੀਤ ਤਸਵੀਰ 11-11-2026
ਫ਼ਾਜ਼ਿਲਕਾ, 10 ਨਵੰਬਰ(ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਇਸਤਰੀ ਰੋਗ ਮਾਹਿਰ ਡਾਕਟਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗਰਭਵਤੀ ਔਰਤਾਂ ਦਾ ਬਲੱਡ ਪ੍ਰੈਸ਼ਰ, ਹੀਮੋਗਲੋਬਿਨ, ਵਜ਼ਨ ਸਮੇਤ ਹੋਰ ਜ਼ਰੂਰੀ ਮੈਡੀਕਲ ਟੈੱਸਟ ਕੀਤੇ ਗਏ। ਲੋੜ ਅਨੁਸਾਰ ਖ਼ੂਨ ਅਤੇ ਪਿਸ਼ਾਬ ਦੀ ਜਾਂਚ ਵੀ ਕੀਤੀ ਗਈ ਅਤੇ ਉੱਚ ਖ਼ਤਰੇ ਵਾਲੀਆਂ ਗਰਭਵਤੀ ਮਹਿਲਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਡਾਕਟਰੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ ਗਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਸਮੇਂ ਸਿਰ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ, ਜਿਸ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਖ਼ੂਨ ਦੀ ਕਮੀ ਵਰਗੀਆਂ ਸਮੱਸਿਆਵਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਾਰੀਆਂ ਐਂਟੀਨੇਟਲ ਜਾਂਚਾਂ ਸਮੇਂ ਸਿਰ ਕਰਵਾਉਣ, ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਨਿਯਮਤ ਤੌਰ ’ਤੇ ਲੈਣ ਅਤੇ ਸੰਤੁਲਿਤ ਆਹਾਰ ਦਾ ਖ਼ਾਸ ਧਿਆਨ ਰੱਖਣ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਔਰਤਾਂ ਨੂੰ ਸੰਸਥਾਗਤ ਜਣੇਪੇ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪੇ ਦੀਆਂ ਸਾਰੀਆਂ ਸੇਵਾਵਾਂ ਮੁਫ਼ਤ ਉਪਲਬਧ ਹਨ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਦਿਵੇਸ਼ ਕੁਮਾਰ, ਅਮਨ ਕੰਬੋਜ ਅਤੇ ਸੁਖਦੇਵ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਪੀਚੰਦ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਡਲਹੌਜ਼ੀ ਦਾ ਦੋ ਰੋਜ਼ਾ ਵਿੱਦਿਅਕ ਦੌਰਾ ਅਗਲੀ ਖ਼ਬਰ ਪਿੰਡ ਹਿੰਮਤਪੁਰਾ ’ਚ ਅੱਖਾਂ ਦਾ ਫ਼ਰੀ ਚੈੱਕਅਪ ਕੈਂਪ ਲਗਾਇਆ
Ad Position 24