10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਆਮ ਆਦਮੀ ਕਲੀਨਿਕ ਅਜ਼ੀਮਗੜ੍ਹ ਵਿਖੇ ਲਗਾਇਆ ਸਕਰੀਨਿੰਗ ਕੈਂਪ ਟੀ.ਬੀ. ਦਾ ਇਲਾਜ ਕਦੇ ਵੀ ਅਧੂਰਾ ਨਾ ਛੱਡੋ-ਡਾ. ਆਰਚੀ

ਅਬੋਹਰ, 10 ਨਵੰਬਰ (ਵਿਵੇਕ ਹੂੜੀਆ)-ਟੀ. ਬੀ.

Ad Position 21
No active advertisement
ਆਮ ਆਦਮੀ ਕਲੀਨਿਕ ਅਜ਼ੀਮਗੜ੍ਹ ਵਿਖੇ ਟੀ.ਬੀ. ਸਕਰੀਨਿੰਗ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ। ਅਜੀਤ ਤਸਵੀਰ 11-11-2026
ਅਬੋਹਰ, 10 ਨਵੰਬਰ (ਵਿਵੇਕ ਹੂੜੀਆ)-ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ, ਜ਼ਿਲ੍ਹਾ ਟੀ.ਬੀ.ਅਫ਼ਸਰ ਡਾ.ਨੀਲੂ ਚੁੱਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਮੀਤ ਸਿੰਘ ਦੀ ਅਗਵਾਈ ਹੇਠ ਅਬੋਹਰ ਦੇ ਆਮ ਆਦਮੀ ਕਲੀਨਿਕ ਅਜ਼ੀਮਗੜ੍ਹ ਵਿਖੇ ਸਿਹਤ ਵਿਭਾਗ ਵਲੋਂ ਟੀ.ਬੀ. ਸਕਰੀਨਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮੈਡੀਕਲ ਅਫ਼ਸਰ ਡਾ. ਆਰਚੀ ਨੇ ਦੱਸਿਆ ਕਿ ਆਧੁਨਿਕ ਹੈਂਡਹੈਲਡ ਐਕਸ-ਰੇ ਮਸ਼ੀਨ ਰਾਹੀਂ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੀ.ਬੀ.ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਸ਼ੱਕ ਹੋਣ ’ਤੇ ਤੁਰੰਤ ਜਾਂਚ ਕਰਵਾ ਕੇ ਡਾਕਟਰ ਦੀ ਸਲਾਹ ਅਨੁਸਾਰ ਪੂਰਾ ਇਲਾਜ ਲਿਆ ਜਾਵੇ। ਇਸ ਦੌਰਾਨ ‘ਟੀ.ਬੀ. ਹਾਰੇਗਾ, ਦੇਸ਼ ਜਿੱਤੇਗਾ’ ਦਾ ਨਾਅਰਾ ਵੀ ਦਿੱਤਾ ਗਿਆ। ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਨੇ ਲੋਕਾਂ ਨੂੰ ਸ਼ੱਕੀ ਮਰੀਜ਼ਾਂ ਦੀ ਬਲਗ਼ਮ ਦੀ ਜਾਂਚ ਕਰਵਾਉਣ ਅਤੇ ਇਲਾਜ ਦਾ ਪੂਰਾ ਕੋਰਸ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ । ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਰੇਡੀਓਗ੍ਰਾਫਰ ਰਮਨ ਕੁਮਾਰ ਵਲੋਂ ਕੁੱਲ 71 ਐਕਸ-ਰੇ ਕੀਤੇ ਗਏ, ਜਿਨ੍ਹਾਂ ਵਿਚ 29 ਪੁਰਸ਼ ਅਤੇ 42 ਮਹਿਲਾਵਾਂ ਸ਼ਾਮਲ ਸਨ। ਇਸ ਮੌਕੇ ਆਮ ਆਦਮੀ ਕਲੀਨਿਕ ਦਾ ਸਟਾਫ਼ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਜੀਤ ਸਿੰਘ ਗਿੱਲ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਗੋਪੀਚੰਦ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਡਲਹੌਜ਼ੀ ਦਾ ਦੋ ਰੋਜ਼ਾ ਵਿੱਦਿਅਕ ਦੌਰਾ
Ad Position 24