12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋ 30 ਨਵੰਬਰ 2026 ਤੱਕ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਖ਼ੁਦ ਵੈੱਬਸਾਈਟ ’ਤੇ ਭਰਨ ਦੀ ਸਹੂਲਤ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 12-11-2026
ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋ 30 ਨਵੰਬਰ 2026 ਤੱਕ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਖ਼ੁਦ ਵੈੱਬਸਾਈਟ ’ਤੇ ਭਰਨ ਦੀ ਸਹੂਲਤ ਦਿੱਤੀ ਜਾਵੇਗੀ। ਇਸ ਉਪਰੰਤ 1 ਦਸੰਬਰ 2026 ਤੋ 4 ਜਨਵਰੀ 2027 ਤੱਕ ਜਨਗਣਨਾ ਦਾ ਕੰਮ ਕੀਤਾ ਜਾਵੇਗਾ। ਇਸ ਸਬੰਧੀ ਫ਼ਾਜ਼ਿਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜਨਗਣਨਾ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ । ਉਨ੍ਹਾਂ ਦੱਸਿਆ ਕਿ ਇਸ ਸਹੂਲਤ ਨਾਲ ਲੋਕਾਂ ਨੂੰ ਆਪਣੀ ਜਾਣਕਾਰੀ ਖ਼ੁਦ ਦਰਜ ਕਰਨ ਦਾ ਮੌਕਾ ਮਿਲੇਗਾ। ਸਵੈ-ਗਣਨਾ ਤਹਿਤ ਜ਼ਿਲ੍ਹੇ ਦੇ ਨਾਗਰਿਕ 16 ਨਵੰਬਰ ਤੋਂ 30 ਨਵੰਬਰ 2026 ਤੱਕ ਆਪਣੇ ਵੇਰਵੇ ਖ਼ੁਦ ਭਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜਨਗਣਨਾ ਦੇ ਪਹਿਲੇ ਪੜਾਅ ਤਹਿਤ ਬੀ.ਐਲ.ਓਜ ਵਲੋਂ ਘਰ ਘਰ ਜਾ ਕੇ ਸਰਵੇ ਕੀਤਾ ਗਿਆ ਸੀ ਅਤੇ ਹੁਣ ਦੂਸਰੇ ਪੜਾਅ ਤਹਿਤ ਸਵੈ ਗਣਨਾ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਇਸ ਤਹਿਤ ਜ਼ਿਲ੍ਹਾ ਵਾਸੀ ਖ਼ੁਦ ਆਪਣੀ ਜਾਣਕਾਰੀ ਪੋਰਟਲ ਵਿਚ ਭਰ ਸਕਣਗੇ। ਸਾਰੇ ਨਾਗਰਿਕਾਂ ਲਈ ਆਨਲਾਈਨ ਪੋਰਟਲ ਰਾਹੀਂ ਸਵੈ-ਗਣਨਾ ਕਰਨ ਦੀ ਸਹੂਲਤ ਹੈ! ਸੋ ਜ਼ਿਲ੍ਹਾ ਵਾਸੀ ਸਹੀ ਅਤੇ ਪੂਰੀ ਜਾਣਕਾਰੀ ਹੀ ਦੇਣ। ਇਸ ਤੋਂ ਬਾਅਦ ਖੇਤਰੀ ਦੌਰੇ ਦੌਰਾਨ ਡਾਟਾ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਆਬਾਦੀ ਦੀ ਗਣਨਾ 1 ਦਸੰਬਰ, 2026 ਤੋਂ 4 ਜਨਵਰੀ 2027 ਤੱਕ 30 ਦਿਨਾਂ ਦੀ ਮਿਆਦ ਵਿਚ ਗਿਣਤੀਕਾਰ ਘਰ-ਘਰ ਜਾ ਕੇ ਘਰਾਂ, ਪਰਿਵਾਰਾਂ ਅਤੇ ਵਿਅਕਤੀਆਂ ਸੰਬੰਧੀ ਜਾਣਕਾਰੀ ਇਕੱਠੀ ਕਰਨਗੇ। ਜਿਨ੍ਹਾਂ ਨੇ ਸਵੈ-ਗਣਨਾ ਕੀਤੀ ਹੈ, ਉਸ ਦੀ ਆਈ.ਡੀ. ਲੈ ਕੇ ਡਾਟਾ ਦੀ ਪੁਸ਼ਟੀ ਕਰਨਗੇ। ਸਵੈ-ਗਣਨਾ ਦੌਰਾਨ ਜੇਕਰ ਕੋਈ ਜਾਣਕਾਰੀ ਦਰਜ ਕਰਨ ਤੋਂ ਰਹਿ ਗਿਆ ਹੋਵੇ ਤਾਂ ਤੁਸੀਂ ਘਰ-ਘਰ ਗਣਨਾ ਦੌਰਾਨ ਆਪਣਾ ਡਾਟਾ ਦਰਜ ਕਰਵਾ ਸਕਦੇ ਹੋ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਵਿਚ ਰੋਹਿਤ ਵੋਹਰਾ ਮੌਂਟੂ ਨੇ ਰੱਖੇ ਗੁਰੂਹਰਸਹਾਏ ਦੇ ਲੋਕਾਂ ਦੇ ਮੁੱਦੇ ਅਗਲੀ ਖ਼ਬਰ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ’ਚ 12 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ
Ad Position 24