12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਸ਼ੀਲੀ ਵਸਤੂ ਸੁੰਘਣ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 11 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਲਾਈਟਰ, 10 ਰੁਪਏ ਦਾ ਨੋਟ ਅਤੇ ਚਾਂਦੀ ਰੰਗ ਦੀ ਪੰਨੀ ਬਰਾਮਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 12-11-2026
ਮੱਲਾਂਵਾਲਾ, 11 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਲਾਈਟਰ, 10 ਰੁਪਏ ਦਾ ਨੋਟ ਅਤੇ ਚਾਂਦੀ ਰੰਗ ਦੀ ਪੰਨੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮਹੇਸ਼ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਸ਼ਮਸ਼ਾਨਘਾਟ ਮੱਲਾਂਵਾਲਾ ਨੇੜੇ ਪਹੁੰਚੀ ਤਾਂ ਉੱਥੇ ਇਕ ਨੌਜਵਾਨ ਕੋਈ ਨਸ਼ੀਲੀ ਵਸਤੂ ਸੁੰਘਦਾ ਦਿਖਾਈ ਦਿੱਤਾ। ਪੁਲਿਸ ਵਲੋਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਇਕ ਲਾਈਟਰ, 10 ਰੁਪਏ ਦਾ ਨੋਟ ਅਤੇ ਚਾਂਦੀ ਰੰਗ ਦੀ ਪੰਨੀ ਬਰਾਮਦ ਹੋਈ। ਪੁਲਿਸ ਨੇ ਧਰਮਾ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਸੋਢੀ ਨਗਰ, ਥਾਣਾ ਘੱਲ ਖੁਰਦ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਹਾਲਤ ’ਚ ਘੁੰਮ ਰਹੀ ਗਰਭਵਤੀ ਮਹਿਲਾ ਨੂੰ ਸਮਾਜ ਸੇਵੀ ਸੰਸਥਾ ਨੇ ਤਪੋਵਨ ਮਹਿਲਾ ਆਸ਼ਰਮ ਭੇਜਿਆ ਅਗਲੀ ਖ਼ਬਰ ਸਮਾਜਿਕ ਜਥੇਬੰਦੀ ਮਿਸਲ ਸਤਲੁਜ ਵਲੋਂ ਡਾ.ਜਸਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ
Ad Position 24