12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਫ਼ਾਜ਼ਿਲਕਾ ਦੇ ਨੇੜਲੇ ਪਿੰਡਾਂ ਵਿਚ ਮੱਝ ਚੋਰ ਗਰੋਹ ਸਰਗਰਮ, ਦੋ ਪਿੰਡਾਂ ’ਚੋਂ 6 ਮੱਝਾਂ ਚੋਰੀ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਆਸ-ਪਾਸ ਦੇ ਪਿੰਡਾਂ ਵਿਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਚੋਰਾਂ ਵਲੋਂ ਘਰਾਂ ਅਤੇ ਵਾਹਨਾਂ ਨੂੰ ਨਿਸ਼ਾਨਾ ਬਣਾਉਣ ਦੇ ਨਾਲ-ਨਾਲ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਦਾ ਸਾਧਨ ਬਣੇ ਕੀਮਤੀ ਦੁਧਾਰੂ ਪਸ਼ੂਆਂ ਨੂੰ ਵੀ ਚੋਰੀ ਕਰਕੇ ਲਿਜਾਇਆ ਜਾ ਰਿਹਾ ਹੈ।

Ad Position 21
No active advertisement
ਪਿੰਡ ਵਿਚ ਪਸ਼ੂ ਚੋਰੀ ਦੀ ਵਾਰਦਾਤ ਤੋਂ ਬਾਅਦ ਖ਼ਾਲੀ ਪਿਆ ਪਸ਼ੂਆਂ ਵਾਲਾ ਵਾੜਾ, ਜਿੱਥੋਂ ਚੋਰ ਮੱਝਾਂ ਚੋਰੀ ਕਰਕੇ ਲੈ ਗਏ। ਅਜੀਤ ਤਸਵੀਰ 12-11-2026
ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਆਸ-ਪਾਸ ਦੇ ਪਿੰਡਾਂ ਵਿਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਚੋਰਾਂ ਵਲੋਂ ਘਰਾਂ ਅਤੇ ਵਾਹਨਾਂ ਨੂੰ ਨਿਸ਼ਾਨਾ ਬਣਾਉਣ ਦੇ ਨਾਲ-ਨਾਲ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਦਾ ਸਾਧਨ ਬਣੇ ਕੀਮਤੀ ਦੁਧਾਰੂ ਪਸ਼ੂਆਂ ਨੂੰ ਵੀ ਚੋਰੀ ਕਰਕੇ ਲਿਜਾਇਆ ਜਾ ਰਿਹਾ ਹੈ। ਤਾਜ਼ਾ ਮਾਮਲਿਆਂ ਵਿਚ ਫ਼ਾਜ਼ਿਲਕਾ ਦੇ ਨਾਲ ਲੱਗਦੇ ਪਿੰਡ ਚਾਂਦਮਾਰੀ ਅਤੇ ਚੱਕ ਬੰਨਵਾਲਾ ਵਿਚੋਂ ਚੋਰ ਕਰੀਬ ਛੇ ਮੱਝਾਂ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰੀ ਹੋਈਆਂ ਮੱਝਾਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਇਨ੍ਹਾਂ ਘਟਨਾਵਾਂ ਕਾਰਨ ਇਲਾਕੇ ਦੇ ਪਸ਼ੂ ਪਾਲਕਾਂ ਵਿਚ ਸਹਿਮ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਚਾਂਦਮਾਰੀ ਦੇ ਵਸਨੀਕ ਕਾਲਾ ਸਿੰਘ ਪੁੱਤਰ ਕਰਤਾਰ ਸਿੰਘ ਨੇ ਦੱਸਿਆ ਕਿ ਬੀਤੀ 6 ਨਵੰਬਰ ਦੀ ਰਾਤ ਕਰੀਬ 1 ਵਜੇ ਕੁੱਝ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਵਿਚ ਦਾਖਲ ਹੋਏ ਅਤੇ ਘਰ ਦੇ ਪਿਛਲੇ ਪਾਸੇ ਬੰਨੀਆਂ ਦੋ ਮੱਝਾਂ ਖੋਲ੍ਹ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਚੋਰੀ ਦੀ ਇਹ ਵਾਰਦਾਤ ਕੈਦ ਹੋ ਗਈ ਹੈ। ਸੀ.ਸੀ.ਟੀ.ਵੀ ਫੁਟੇਜ ਅਨੁਸਾਰ ਚੋਰ ਬਲੈਰੋ ਪਿਕਅਪ ਵਿਚ ਸਵਾਰ ਹੋ ਕੇ ਆਏ ਸਨ। ਉਨ੍ਹਾਂ ਨੇ ਪਹਿਲਾਂ ਘਰ ਦੇ ਪਿਛਲੇ ਪਾਸੇ ਬੰਨੀਆਂ ਮੱਝਾਂ ਨੂੰ ਖੋਲ੍ਹਿਆ ਅਤੇ ਫਿਰ ਉਨ੍ਹਾਂ ਨੂੰ ਗੱਡੀ ਵਿਚ ਲੱਦ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਪਰਿਵਾਰ ਅਨੁਸਾਰ ਚੋਰੀ ਹੋਈਆਂ ਦੋਵੇਂ ਮੱਝਾਂ ਦੀ ਕੀਮਤ ਕਰੀਬ 3 ਤੋਂ 4 ਲੱਖ ਰੁਪਏ ਹੈ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਚੱਕ ਬੰਨਵਾਲਾ ਵਿਚ ਵੀ ਪਸ਼ੂ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਡਾਕਟਰ ਪ੍ਰਦੀਪ ਕੁਮਾਰ ਦੇ ਘਰੋਂ ਚਾਰ ਮੱਝਾਂ ਚੋਰੀ ਕਰ ਲਈਆਂ ਗਈਆਂ। ਇਸ ਤਰ੍ਹਾਂ ਦੋ ਵੱਖ-ਵੱਖ ਪਿੰਡਾਂ ਵਿਚੋਂ ਕੁੱਲ ਛੇ ਮੱਝਾਂ ਚੋਰੀ ਹੋਣ ਕਾਰਨ ਪਸ਼ੂ ਪਾਲਕਾਂ ਦੀ ਚਿੰਤਾ ਵਧ ਗਈ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਰਾਤ ਦੇ ਸਮੇਂ ਘਰਾਂ ਵਿਚ ਦਾਖਲ ਹੋ ਕੇ ਕੀਮਤੀ ਪਸ਼ੂ ਵੀ ਚੋਰੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਪਸ਼ੂ ਪਾਲਕਾਂ ਲਈ ਮੱਝਾਂ ਸਿਰਫ਼ ਪਸ਼ੂ ਹੀ ਨਹੀਂ, ਸਗੋਂ ਉਨ੍ਹਾਂ ਦੀ ਆਮਦਨ ਅਤੇ ਪਰਿਵਾਰ ਦੇ ਗੁਜ਼ਾਰੇ ਦਾ ਮੁੱਖ ਸਾਧਨ ਹੁੰਦੀਆਂ ਹਨ। ਪਿੰਡਾ ਵਿਚ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਪੇਂਡੂ ਖੇਤਰ ਅੰਦਰ ਲੋਕਾਂ ਅੰਦਰ ਭਾਰੀ ਬੇਚੈਨੀ ਪਾਈ ਜਾ ਰਹੀ ਹੈ। ਜਦ ਕਿ ਇਸ ਦੇ ਨਾਲ ਹੀ ਕਈ ਪਿੰਡਾਂ ਵਿਚੋਂ ਦਿਨ ਦਿਹਾੜੇ ਗੈੱਸ ਸਿਲੰਡਰ ਚੋਰੀ ਕਰਨ ਦੀਆਂ ਖ਼ਬਰਾਂ ਵੀ ਮਿਲ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਬ੍ਰਾਹਮਣ ਸਭਾ ਅਬੋਹਰ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅੰਨਕੂਟ ਦਾ ਤਿਉਹਾਰ
Ad Position 24