ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ
ਦੇਸ਼-ਵਿਦੇਸ਼ ਤੋਂ ਪਹੁੰਚਣਗੇ ਕਥਾਵਾਚਕ
ਗੁਰੂਹਰਸਹਾਏ, 12 ਨਵੰਬਰ (ਕਪਿਲ ਕੰਧਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 13, 14 ਅਤੇ 15 ਨਵੰਬਰ 2026 ਨੂੰ ਗੁਰੂਹਰਸਹਾਏ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।
ਸ
ਸਮਾਗਮ ਵਾਲੀ ਜਗ੍ਹਾ ’ਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਸਮੇਂ ਵੱਖ-ਵੱਖ ਸੁਸਾਇਟੀਆਂ ਦੇ ਸੇਵਾਦਾਰ। ਤਸਵੀਰ-ਕਪਿਲ ਕੰਧਾਰੀ
13-11-2026
ਗੁਰੂਹਰਸਹਾਏ, 12 ਨਵੰਬਰ (ਕਪਿਲ ਕੰਧਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 13, 14 ਅਤੇ 15 ਨਵੰਬਰ 2026 ਨੂੰ ਗੁਰੂਹਰਸਹਾਏ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਧਾਰਮਿਕ ਸਮਾਗਮ ਦੌਰਾਨ ਵੱਖ-ਵੱਖ ਥਾਵਾਂ ਤੋਂ ਪਹੁੰਚ ਰਹੇ ਪ੍ਰਸਿੱਧ ਕਥਾਵਾਚਕ, ਰਾਗੀ ਤੇ ਢਾਡੀ ਜਥੇ ਗੁਰਬਾਣੀ ਕੀਰਤਨ, ਕਥਾ-ਵਿਚਾਰ ਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਜਾਣਕਾਰੀ ਦਿੰਦੇ ਹੋਏ ਭਾਈ ਜੋਗਿੰਦਰ ਸਿੰਘ , ਹਰਪ੍ਰੀਤ ਸਿੰਘ ਸੋਢੀ, ਬਲਵਿੰਦਰ ਸਿੰਘ, ਵਿਜੇ ਸਿੰਘ, ਬਲਦੇਵ ਸਿੰਘ, ਵਿਜੇ ਕੁਮਾਰ, ਰਣਜੀਤ ਸਿੰਘ, ਜਸਬੀਰ ਸਿੰਘ ਲਾਡੀ, ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਕੁਟੀ ਰੋਡ, ਵਾਟਰ ਬਾਕਸ ਨੇੜੇ, ਮੰਡੀ ਗੁਰੂਹਰਸਹਾਏ ਵਿਖੇ ਕਰਵਾਇਆ ਜਾਵੇਗਾ। ਸਮਾਗਮ ਦਾ ਸਮਾਂ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਸਮਾਗਮ ਦੇ ਪਹਿਲੇ ਦਿਨ 13 ਨਵੰਬਰ ਨੂੰ ਭਾਈ ਮਨਦੀਪ ਸਿੰਘ ਮੁਰੀਦ ਵਲੋਂ ਹਾਜ਼ਰੀ ਭਰੀ ਜਾਵੇਗੀ। ਇਸੇ ਤਰ੍ਹਾਂ 14 ਨਵੰਬਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਸਰਬਜੀਤ ਸਿੰਘ (ਅਮਰੀਕਾ) ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਤੋਂ ਇਲਾਵਾ ਕਥਾਵਾਚਕ ਭਾਈ ਗੁਰਭੇਜ ਸਿੰਘ ਖ਼ਾਲਸਾ (ਅਮਰੀਕਾ) 14 ਅਤੇ 15 ਨਵੰਬਰ ਨੂੰ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ ਤੇ ਗੁਰਮਤਿ ਸਿਧਾਂਤਾਂ ਬਾਰੇ ਕਥਾ-ਵਿਚਾਰ ਕਰਨਗੇ। 13 ਨਵੰਬਰ ਨੂੰ ਢਾਡੀ ਜਥਾ ਬੀਬੀ ਜਸਵੀਰ ਕੌਰ ਜੱਸ ਤੇ ਸਾਥੀ ਵੀ ਆਪਣੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ। ਸਮਾਗਮ ਦੌਰਾਨ 15 ਨਵੰਬਰ ਨੂੰ ਦੁਪਹਿਰ 2 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਕੁਟੀ ਰੋਡ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਸਮਾਗਮ ਬਸਤੀ ਗੁਰ ਗੋਬਿੰਦ ਸਿੰਘ, ਨਿੱਤਨੇਮ ਸਿਮਰਨ ਸੇਵਾ ਸੁਸਾਇਟੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਮੂਹ ਗੁਰੂ ਘਰ ਕਮੇਟੀਆਂ (ਗੁਰੂਹਰਸਹਾਏ) ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।