ਦੂਨਵੈਲੀ ਸਕੂਲ ਦੀਆਂ ਪੰਜ ਖਿਡਾਰਨਾਂ ਦੀ ਰਾਜ ਪੱਧਰੀ ਵੇਟਲਿਫਟਿੰਗ ਟੂਰਨਾਮੈਂਟ ਲਈ ਚੋਣ
ਜ਼ੀਰਾ, 12 ਨਵੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਦੂਨਵੈਲੀ ਕੈਂਬਰਿਜ ਸਕੂਲ ਦੀਆਂ ਪੰਜ ਹੋਣਹਾਰ ਖਿਡਾਰਨਾਂ ਦੀ ਚੋਣ ਅੰਡਰ-17 ਰਾਜ ਪੱਧਰੀ ਵੇਟਲਿਫਟਿੰਗ ਟੂਰਨਾਮੈਂਟ ਲਈ ਹੋਈ ਹੈ। ਜਿਸ ਨਾਲ ਇਲਾਕੇ ਅਤੇ ਸਕੂਲ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਜ਼ੀਰਾ, 12 ਨਵੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਦੂਨਵੈਲੀ ਕੈਂਬਰਿਜ ਸਕੂਲ ਦੀਆਂ ਪੰਜ ਹੋਣਹਾਰ ਖਿਡਾਰਨਾਂ ਦੀ ਚੋਣ ਅੰਡਰ-17 ਰਾਜ ਪੱਧਰੀ ਵੇਟਲਿਫਟਿੰਗ ਟੂਰਨਾਮੈਂਟ ਲਈ ਹੋਈ ਹੈ। ਜਿਸ ਨਾਲ ਇਲਾਕੇ ਅਤੇ ਸਕੂਲ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਡਾ. ਸੁਭਾਸ਼ ਉੱਪਲ ਅਤੇ ਪ੍ਰਿੰਸੀਪਲ ਮਨੀਸ਼ ਮਿਸ਼ਰਾ ਨੇ ਦੱਸਿਆ ਕਿ ਸਕੂਲ ਦੀਆਂ ਖਿਡਾਰਨਾਂ ਸੋਨਮਦੀਪ ਕੌਰ, ਗੁਰਬੀਰ ਕੌਰ, ਮਨਪ੍ਰੀਤ ਕੌਰ, ਗੁਨੀਤ ਕੌਰ ਅਤੇ ਪ੍ਰਭਨੂਰ ਕੌਰ ਨੇ ਵੱਖ-ਵੱਖ ਪੜਾਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਦੋ ਰੋਜ਼ਾ ਰਾਜ ਪੱਧਰੀ ਟੂਰਨਾਮੈਂਟ ਖੰਨਾ ਵਿਖੇ ਕਰਵਾਇਆ ਜਾ ਰਿਹਾ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਮਾਣਮੱਤੀ ਪ੍ਰਾਪਤੀ ਖਿਡਾਰਨਾਂ ਦੀ ਅਣਥੱਕ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਇਸ ਮੌਕੇ ਉਨ੍ਹਾਂ ਸਮੂਹ ਚੁਣੀਆਂ ਗਈਆਂ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਕੋਚ ਗੁਰਸੇਵਕ ਸਿੰਘ ਸ੍ਰੀਮਤੀ ਸੁਖਵਿੰਦਰ ਕੌਰ ਵਲੋਂ ਦਿੱਤੀ ਗਈ ਬਿਹਤਰੀਨ ਸਿਖਲਾਈ ਅਤੇ ਮਾਰਗਦਰਸ਼ਨ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰਨਾਂ ਸੂਬਾ ਪੱਧਰ ’ਤੇ ਵੀ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ।