12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਬੋਹਰ ਦੇ ਪਿੰਡ ਸ਼ੇਰਗੜ੍ਹ ’ਚ ਲੰਬੀ ਮਾਈਨਰ ਦੀਆਂ ਟੇਲਾਂ ਤੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

ਅਬੋਹਰ, 12 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਸ਼ੇਰਗੜ੍ਹ ਵਿਖੇ ਲੰਬੀ ਮਾਈਨਰ ਦੀਆਂ ਟੇਲਾਂ ਤੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦਿਆਂ ਹੀ ਪੱਟੀ ਸਦੀਕ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ‘ਨਰ ਸੇਵਾ ਨਰਾਇਣ ਸੇਵਾ ਸੰਮਤੀ’ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕਢਵਾ ਕੇ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ।

Ad Position 21
No active advertisement
ਅਜੀਤ ਡੈਸਕ 13-11-2026
ਅਬੋਹਰ, 12 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਸ਼ੇਰਗੜ੍ਹ ਵਿਖੇ ਲੰਬੀ ਮਾਈਨਰ ਦੀਆਂ ਟੇਲਾਂ ਤੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦਿਆਂ ਹੀ ਪੱਟੀ ਸਦੀਕ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ‘ਨਰ ਸੇਵਾ ਨਰਾਇਣ ਸੇਵਾ ਸੰਮਤੀ’ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕਢਵਾ ਕੇ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ। ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਿੰਡ ਸ਼ੇਰਗੜ੍ਹ ਕੋਲ ਲੰਬੀ ਮਾਈਨਰ ਦੀਆਂ ਟੇਲਾਂ ’ਤੇ ਪਾਣੀ ਵਿਚ ਔਰਤ ਦੀ ਲਾਸ਼ ਫਸੀ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਤੁਰੰਤ ਸਾਥੀਆਂ ਸਮੇਤ ਮੌਕੇ ’ਤੇ ਪਹੁੰਚ ਕੇ ਪੱਟੀ ਸਦੀਕ ਚੌਕੀ ਪੁਲਿਸ ਨੂੰ ਇਤਲਾਹ ਦਿੱਤੀ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਪਣੀ ਟੀਮ ਨਾਲ ਪਹੁੰਚੇ ਅਤੇ ਕਾਫ਼ੀ ਮਸ਼ੱਕਤ ਮਗਰੋਂ ਲਾਸ਼ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾ ਦੀ ਉਮਰ ਕਰੀਬ 30 ਤੋਂ 32 ਸਾਲ ਦੇ ਵਿਚਕਾਰ ਜਾਪਦੀ ਹੈ ਅਤੇ ਉਸ ਨੇ ਹਰੇ ਰੰਗ ਦਾ ਬੂਟੇਦਾਰ ਸੂਟ ਪਾਇਆ ਹੋਇਆ ਹੈ। ਲਾਸ਼ ਦੀ ਹਾਲਤ ਦੇਖ ਕੇ ਇਸ ਦੇ 2 ਤੋਂ 3 ਦਿਨ ਪੁਰਾਣੀ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਸੰਮਤੀ ਨੇ ਆਸ-ਪਾਸ ਦੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਪਰਿਵਾਰ ਦੀ ਕੋਈ ਔਰਤ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਹੈ ਤਾਂ ਉਹ ਪੁਲਿਸ ਜਾਂ ਸੰਮਤੀ ਮੈਂਬਰਾਂ ਨਾਲ ਸੰਪਰਕ ਕਰੇ। ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਲਈ ਲਾਸ਼ ਨੂੰ 72 ਘੰਟਿਆਂ ਵਾਸਤੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਪੁਲਿਸ ਵਲੋਂ ਔਰਤ ਦੀ ਸ਼ਨਾਖ਼ਤ ਕਰਨ ਦੇ ਨਾਲ-ਨਾਲ ਮਾਮਲੇ ਦੇ ਵੱਖ-ਵੱਖ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ’ਚ ਗੋਲੀਆਂ ਦੀ ਗੂੰਜ, ਕੁੱਝ ਹੀ ਦਿਨਾਂ ’ਚ 5 ਤੋਂ ਵੱਧ ਫਾਇਰਿੰਗ ਦੀਆਂ ਵਾਰਦਾਤਾਂ ਅਗਲੀ ਖ਼ਬਰ ਅਬੋਹਰ ਤੋਂ ਡਾ.ਸੁਹਾਨੀ ਡੋਡਾ ਅਤੇ ਬੱਲੂਆਣਾ ਤੋਂ ਵਿਧਾਇਕ ਗੋਲਡੀ ਮੁਸਾਫਿਰ ਨੂੰ ਮੁੜ ਮਿਲੀ ਟਿਕਟ, ਵਰਕਰਾਂ ਵਿਚ ਖ਼ੁਸ਼ੀ ਦੀ...
Ad Position 24