14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਦੋ ਨਾਜਾਇਜ਼ ਪਿਸਤੌਲਾਂ ਸਮੇਤ ਦਿਓਰ - ਭਰਜਾਈ ਗ੍ਰਿਫ਼ਤਾਰ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ ਇਕ ਮਹਿਲਾ ਸਮੇਤ ਦੋ ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 14-11-2026
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ ਇਕ ਮਹਿਲਾ ਸਮੇਤ ਦੋ ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਹਥਿਆਰਾਂ ਦੇ ਪਾਕਿਸਤਾਨ ਤੋਂ ਆਉਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜਲਾਲਾਬਾਦ ਨੇੜਲੇ ਪਿੰਡ ਬੱਘੇ ਕੇ ਉਤਾੜ ਕੋਲ ਮੋਟਰਸਾਈਕਲ ’ਤੇ ਸਵਾਰ ਇਕ ਮਹਿਲਾ ਅਤੇ ਇਕ ਪੁਰਸ਼ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਬਰਾਮਦ ਹੋਏ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਜਲਾਲਾਬਾਦ ਦੇ ਐੱਸ.ਐੱਚ.ਓ.ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਜੰਟ ਸਿੰਘ ਉਰਫ਼ ਜੰਟਾ ਅਤੇ ਪਰਮਜੀਤ ਕੌਰ ਵਾਸੀ ਸੰਤੋਖ ਸਿੰਘ ਵਾਲਾ ਵਜੋਂ ਹੋਈ ਹੈ। ਜੋ ਕਿ ਦੋਨੋਂ ਕਥਿਤ ਮੁਲਜ਼ਮਾਂ ਦਾ ਆਪਸ ਵਿਚ ਦਿਓਰ ਭਰਜਾਈ ਦਾ ਰਿਸ਼ਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਬਰਾਮਦ ਕੀਤੇ ਗਏ ਹਥਿਆਰਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਇਹ ਪਤਾ ਲਗਾਉਣ ਵਿਚ ਜੁਟੀ ਹੋਈ ਹੈ ਕਿ ਮੁਲਜ਼ਮਾਂ ਕੋਲ ਇਹ ਹਥਿਆਰ ਕਿੱਥੋਂ ਆਏ ਅਤੇ ਇਨ੍ਹਾਂ ਨੂੰ ਕਿੱਥੇ ਵਰਤਿਆ ਜਾਣਾ ਸੀ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਜਾਰੀ ਅਗਲੀ ਖ਼ਬਰ ਪੰਜਾਬ - ਰਾਜਸਥਾਨ ਹੱਦ ’ ਤੇ ਵਸੇ ਪਿੰਡ ਦੋਦੇਵਾਲਾ ਵਿਖੇ ਦੋ ਰੋਜ਼ਾ ਅੱਠਵੀਂ ਘੁਮੱਕੜ ਮਿਲਣੀ ਦਾ ਆਗਾਜ਼
Ad Position 24