ਸਾਬਕਾ ਕਾਂਗਰਸੀ ਮੰਤਰੀ ਜੋਸਨ ਨੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਾ ਹੋਣ ’ ਤੇ ਸਰਕਾਰ ਨੂੰ ਘੇਰਿਆ
ਮੰਡੀ ਅਰਨੀਵਾਲਾ, 13 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਾਬਕਾ ਕਾਂਗਰਸੀ ਮੰਤਰੀ ਹੰਸ ਰਾਜ ਜੋਸਨ ਵਲੋਂ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਇਕ ਹਫ਼ਤੇ ਤੋਂ ਸਰਕਾਰੀ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ ।
ਮੰਡੀ ਅਰਨੀਵਾਲਾ, 13 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਾਬਕਾ ਕਾਂਗਰਸੀ ਮੰਤਰੀ ਹੰਸ ਰਾਜ ਜੋਸਨ ਵਲੋਂ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਇਕ ਹਫ਼ਤੇ ਤੋਂ ਸਰਕਾਰੀ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ । ਜਿਸ ਕਰਕੇ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਹੈ। ਇਸ ਮੌਕੇ ਕਿਸਾਨਾਂ ਨੇ ਵੀ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਵਲੋਂ ਦੀਵਾਲੀ ਤੱਕ ਮੰਡੀਆਂ ਵਿਚ ਬੈਠ ਕੇ ਲੰਘਾਈ ਹੈ। ਕਿਸਾਨਾਂ ਨੇ ਕਿਹਾ ਕਿ ਮੰਡੀਆਂ ਵਿਚ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਆ ਰਿਹਾ ਅਤੇ ਉਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਨਹੀਂ ਹੈ ਕਿ ਉਨ੍ਹਾਂ ਦੀ ਫ਼ਸਲ ਵਿਕ ਸਕੇਗੀ।