13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਡਾ.ਸੁਹਾਨੀ ਡੋਡਾ ਨੂੰ ਰਮੇਸ਼ ਸੋਨੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਦਿੱਤੀ ਵਧਾਈ

ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਵਿਧਾਨ ਸਭਾ ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਸੁਹਾਨੀ ਡੋਡਾ ਨੂੰ ਪਾਰਟੀ ਵਰਕਰਾਂ ਵਲੋਂ ਵਧਾਈ ਦੇਣ ਦਾ ਸਿਲਸਿਲਾ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 14-11-2026
ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਵਿਧਾਨ ਸਭਾ ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ.ਸੁਹਾਨੀ ਡੋਡਾ ਨੂੰ ਪਾਰਟੀ ਵਰਕਰਾਂ ਵਲੋਂ ਵਧਾਈ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਟਰੇਡ ਵਿੰਗ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਰਮੇਸ਼ ਸੋਨੀ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਇਕ ਵਫ਼ਦ ਨੇ ਡਾ.ਸੁਹਾਨੀ ਡੋਡਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਚੋਣਾਂ ਵਿਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਰਮੇਸ਼ ਸੋਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਡਾ.ਸੁਹਾਨੀ ਡੋਡਾ ਨੂੰ ਉਮੀਦਵਾਰ ਬਣਾਏ ਜਾਣ ਨਾਲ ਪਾਰਟੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਬੋਹਰ ਹਲਕੇ ਦੇ ਸਮੂਹ ਪਾਰਟੀ ਆਗੂ ਅਤੇ ਵਰਕਰ ਆਪਸੀ ਮਤਭੇਦ ਭੁਲਾ ਕੇ ਇੱਕਜੁੱਟਤਾ ਨਾਲ ਚੋਣ ਪ੍ਰਚਾਰ ਵਿਚ ਜੁਟਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਵਾਰ ਵਿਧਾਨ ਸਭਾ ਹਲਕਾ ਅਬੋਹਰ ਤੋਂ ਡਾ.ਸੁਹ ਾਨੀ ਡੋਡਾ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਲਗਾਈ ਜਾਵੇਗੀ। ਇਸ ਮੌਕੇ ਰਮੇਸ਼ ਸੋਨੀ, ਜ਼ਿਲ੍ਹਾ ਵਾਈਸ ਪ੍ਰਧਾਨ ਟਰੇਡ ਵਿੰਗ ਤੋਂ ਇਲਾਵਾ ਅਸ਼ੋਕ ਗਰਗ, ਸਾਬਕਾ ਇੰਚਾਰਜ ਜਸਪਿੰਦਰ ਜਾਖੜ, ਬਲਾਕ ਪ੍ਰਧਾਨ ਰਾਜ ਕੁਮਾਰ ਸੋਨੀ, ਸੰਜੇ ਸੋਨੀ, ਦਇਆ ਸ਼ੰਕਰ, ਤਾਰਾ ਚੰਦ, ਅਰਜੁਨ ਕੁਮਾਰ ਐੱਸ.ਸੀ ਵਿੰਗ, ਮਨੋਜ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਹੋਰ ਸਾਥੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਰਸੇਮ ਲਾਲ ਜੁਲਾਹਾ ਨੂੰ ਐਨ . ਜੀ . ਓ ਸੈੱਲ ਦਾ ਸਹਾਇਕ ਕਨਵੀਨਰ ਕੀਤਾ ਨਿਯੁਕਤ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24