ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਗ੍ਰਿਫ਼ਤਾਰ
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੰਡੀ ਰੋੜਾਂਵਾਲੀ ਸਤਿਸੰਗ ਘਰ ਕੋਲ ਇਕ ਨੌਜਵਾਨ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਕੁੱਝ ਸਮਾਨ ਸੁੱਟ ਕੇ ਖਿਸਕਣ ਲੱਗਿਆ।
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੰਡੀ ਰੋੜਾਂਵਾਲੀ ਸਤਿਸੰਗ ਘਰ ਕੋਲ ਇਕ ਨੌਜਵਾਨ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਕੁੱਝ ਸਮਾਨ ਸੁੱਟ ਕੇ ਖਿਸਕਣ ਲੱਗਿਆ। ਪੁਲਿਸ ਪਾਰਟੀ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ, ਪੰਨੀ ਅਤੇ 10 ਰੁਪਏ ਦਾ ਸੜਿਆ ਹੋਇਆ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਮ ਮਨਦੀਪ ਸਿੰਘ ਉਰਫ਼ ਬੋਕਨ ਪੁੱਤਰ ਗੁਰਨਾਮ ਸਿੰਘ ਵਾਸੀ ਨੁਕੇਰੀਆਂ ਦੱਸਿਆ ਅਤੇ ਹੈਰੋਇਨ ਦਾ ਸੇਵਨ ਕਰਨ ਬਾਰੇ ਦੱਸਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।