ਅਬੋਹਰ ਦੀਆਂ ਮੰਡੀਆਂ ’ ਚ ਝੋਨੇ ਦੇ ਅੰਬਾਰ , ਖ਼ੂਨ ਦੇ ਹੰਝੂ ਰੋ ਰਿਹਾ ਕਿਸਾਨ , ਕੁੰਭਕਰਨੀ ਨੀਂਦ ਸੁੱਤੀ ਪੰਜਾਬ ਸਰਕਾਰ - ਧਨਪਤ ਸਿਆਗ
ਅਬੋਹਰ, 13 ਨਵੰਬਰ (ਵਿਵੇਕ ਹੂੜੀਆ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਤਾਂ ਹਾਸਲ ਕਰ ਲਈ ਪਰ ਅੱਜ ਉਸੇ ਸਰਕਾਰ ਦੇ ਰਾਜ ਵਿਚ ਸੂਬੇ ਦਾ ਅੰਨਦਾਤਾ ਆਪਣੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਖ਼ੱਜਲ਼-ਖ਼ੁਆਰ ਹੋਣ ਲਈ ਮਜਬੂਰ ਹੈ। ਇਹ ਦੋਸ਼ ਭਾਜਪਾ ਆਗੂ ਧਨਪਤ ਸਿਆਗ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਲਗਾਏ।
ਭ
ਭਾਜਪਾ ਆਗੂ ਧਨਪਤ ਸਿਆਗ।
14-11-2026
ਅਬੋਹਰ, 13 ਨਵੰਬਰ (ਵਿਵੇਕ ਹੂੜੀਆ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਤਾਂ ਹਾਸਲ ਕਰ ਲਈ ਪਰ ਅੱਜ ਉਸੇ ਸਰਕਾਰ ਦੇ ਰਾਜ ਵਿਚ ਸੂਬੇ ਦਾ ਅੰਨਦਾਤਾ ਆਪਣੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਖ਼ੱਜਲ਼-ਖ਼ੁਆਰ ਹੋਣ ਲਈ ਮਜਬੂਰ ਹੈ। ਇਹ ਦੋਸ਼ ਭਾਜਪਾ ਆਗੂ ਧਨਪਤ ਸਿਆਗ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਲਗਾਏ। ਉਨ੍ਹਾਂ ਕਿਹਾ ਕਿ ਅਬੋਹਰ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੇ ਢੇਰ ਲੱਗੇ ਹੋਏ ਹਨ ਅਤੇ ਕਿਸਾਨ ਕਈ-ਕਈ ਦਿਨਾਂ ਤੋਂ ਸਰਕਾਰੀ ਖ਼ਰੀਦ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਦੀ ਕੋਈ ਚਿੰਤਾ ਨਹੀਂ ਹੈ। ਸਿਆਗ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਣ ਵਾਲੇ ਕਿਸਾਨ ਅੱਜ ਆਪਣੀ ਫ਼ਸਲ ਵੇਚਣ ਲਈ ਖ਼ੂਨ ਦੇ ਹੰਝੂ ਰੋ ਰਹੇ ਹਨ। ਕਿਸਾਨਾਂ ਨੇ ਦਿਨ-ਰਾਤ ਮਿਹਨਤ ਕਰਕੇ ਫ਼ਸਲ ਤਿਆਰ ਕੀਤੀ, ਪਰ ਜਦੋਂ ਇਸ ਨੂੰ ਵੇਚਣ ਦਾ ਸਮਾਂ ਆਇਆ ਤਾਂ ਸਰਕਾਰੀ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਮੰਡੀਆਂ ਵਿਚ ਝੋਨੇ ਦੀ ਫ਼ਸਲ ਪਹੁੰਚੇਗੀ ਤਾਂ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ? ਭਾਜਪਾ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਧਰਨੇ ਅਤੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਇਸ ਤੋਂ ਵੱਡੀ ਸਰਕਾਰ ਦੀ ਨਾਕਾਮੀ ਹੋਰ ਕੀ ਹੋ ਸਕਦੀ ਹੈ? ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਲਾਪਰਵਾਹ ਪ੍ਰਬੰਧਾਂ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿਚ ਪਏ ਝੋਨੇ ਦੀ ਤੁਰੰਤ ਸਰਕਾਰੀ ਖ਼ਰੀਦ ਕੀਤੀ ਜਾਵੇ, ਫ਼ਸਲ ਦੀ ਲਿਫ਼ਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇ। ਧਨਪਤ ਸਿਆਗ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਭਾਜਪਾ ਵੱਲੋਂ ਕਿਸਾਨਾਂ ਦੀ ਆਵਾਜ਼ ਪੂਰੀ ਮਜ਼ਬੂਤੀ ਨਾਲ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅੰਨਦਾਤਾ ਦਾ ਅਪਮਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।