ਝੋਨੇ ਦੀ ਸਰਕਾਰੀ ਖ਼ਰੀਦ ਅਤੇ ਲਿਫ਼ਟਿੰਗ ਬੰਦ ਹੋਣ ਕਾਰਨ ਕਿਸਾਨ ਪ੍ਰੇਸ਼ਾਨ
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਅਤੇ ਲਿਫ਼ਟਿੰਗ ਬੰਦ ਹੋਣ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਇਕਾਈ ਵਲੋਂ ਜ਼ੋਰਦਾਰ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਕਿਸਾਨ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਇਕ ਮੰਗ ਪੱਤਰ ਸੌਂਪਿਆ ਗਿਆ।
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਅਤੇ ਲਿਫ਼ਟਿੰਗ ਬੰਦ ਹੋਣ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਇਕਾਈ ਵਲੋਂ ਜ਼ੋਰਦਾਰ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਕਿਸਾਨ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਇਕ ਮੰਗ ਪੱਤਰ ਸੌਂਪਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀ.ਕੇ.ਯੂ.ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਕਰੀਬ 400 ਦਾਣਾ ਮੰਡੀਆਂ ਵਿਚ ਸਰਕਾਰੀ ਖ਼ਰੀਦ ਬੰਦ ਹੋਣ ਅਤੇ ਕਈ ਮੰਡੀਆਂ ਦੇ ਗੇਟ ਜਿੰਦਰੇ ਲਾ ਕੇ ਬੰਦ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਵੀ ਖ਼ਰੀਦ ਅਤੇ ਲਿਫ਼ਟਿੰਗ ਨਾ ਹੋਣ ਕਾਰਨ ਅੰਨਦਾਤਾ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਵੇਚਣ ਲਈ ਰੁਲਨ ਵਾਸਤੇ ਮਜਬੂਰ ਹੈ। ਮੰਗ ਪੱਤਰ ਰਾਹੀਂ ਕਿਸਾਨਾਂ ਨੇ ਮੰਗ ਕੀਤੀ ਕਿ ਮੰਡੀਆਂ ਵਿਚ ਪਏ ਝੋਨੇ ਦੀ ਤੁਰੰਤ ਖ਼ਰੀਦ ਤੇ ਲਿਫ਼ਟਿੰਗ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਸਰਕਾਰ ਤੁਰੰਤ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਐਲਾਨੇ ਅਤੇ ਕਿਸਾਨਾਂ ਦੀ ਪਿਛਲੇ ਸਾਲ ਦੀ ਬਕਾਇਆ ਰਹਿੰਦੀ ਗੰਨੇ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਦੇ ਜਾਰੀ ਕਰੇ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਬਾਜ਼ ਸਿੰਘ, ਮੀਤ ਪ੍ਰਧਾਨ ਜਗਿੰਦਰ ਸਿੰਘ, ਬਲਾਕ ਪ੍ਰਧਾਨ ਅਰਨੀਵਾਲਾ ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਰਾਜਪਾਲ ਸਿੰਘ ਅਤੇ ਦਰਸ਼ਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।