13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ਵਿਚ ਇਤਿਹਾਸਕ ਕਟੌਤੀ ਮੋਦੀ ਸਰਕਾਰ ਦਾ ਲੋਕ ਪੱਖੀ ਫ਼ੈਸਲਾ - ਕਾਕਾ ਕੰਬੋਜ

ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਤੋਂ ਭਾਜਪਾ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿਚ ਕੀਤੀ ਗਈ ਕਟੌਤੀ ਦਾ ਸਵਾਗਤ ਕਰਦਿਆਂ ਇਸ ਨੂੰ ਕੈਂਸਰ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਹੈ।

Ad Position 21
No active advertisement
ਸੁਖਵਿੰਦਰ ਸਿੰਘ ਕਾਕਾ ਕੰਬੋਜ 14-11-2026
ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਤੋਂ ਭਾਜਪਾ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿਚ ਕੀਤੀ ਗਈ ਕਟੌਤੀ ਦਾ ਸਵਾਗਤ ਕਰਦਿਆਂ ਇਸ ਨੂੰ ਕੈਂਸਰ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਹੈ। ਰਾਸ਼ਟਰੀ ਔਸ਼ਧੀ ਮੁੱਲ ਨਿਰਧਾਰਨ ਅਥਾਰਿਟੀ ਵਲੋਂ 137 ਕੈਂਸਰ-ਰੋਧੀ ਦਵਾਈਆਂ ਨਾਲ ਸਬੰਧਿਤ 1,364 ਫਾਰਮੂਲੇਸ਼ਨਾਂ ਦੀਆਂ ਕੀਮਤਾਂ ਵਿਚ ਕਟੌਤੀ ਲਾਗੂ ਕੀਤੀ ਗਈ ਹੈ। ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਕਿਹਾ ਕਿ 679 ਬ੍ਰਾਂਡਾਂ ਦੀਆਂ ਕੀਮਤਾਂ ਵਿਚ 50 ਫ਼ੀਸਦੀ ਤੋਂ ਵੱਧ ਕਮੀ ਕੀਤੀ ਗਈ ਹੈ, ਜਦਕਿ ਸਭ ਤੋਂ ਵੱਧ ਕਟੌਤੀ 96.45 ਫ਼ੀਸਦੀ ਦਰਜ ਕੀਤੀ ਗਈ ਹੈ। ਇਸ ਫ਼ੈਸਲੇ ਨਾਲ ਦੇਸ਼ ਦੇ ਖਪਤਕਾਰਾਂ ਨੂੰ ਸਾਲਾਨਾ ਲਗਭਗ 3,540.38 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਪਰਿਵਾਰਾਂ ਲਈ ਵੱਡੀ ਆਰਥਿਕ ਚੁਨੌਤੀ ਹੁੰਦਾ ਹੈ। ਦਵਾਈਆਂ ਸਸਤੀਆਂ ਹੋਣ ਨਾਲ ਮਰੀਜ਼ਾਂ ਨੂੰ ਇਲਾਜ ਜਾਰੀ ਰੱਖਣ ਵਿਚ ਮਦਦ ਮਿਲੇਗੀ। ਇਹ ਫ਼ੈਸਲਾ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਲਈ ਨਾਗਰਿਕਾਂ ਦੀ ਸਿਹਤ, ਸਹੂਲਤ ਅਤੇ ਆਰਥਿਕ ਰਾਹਤ ਸਭ ਤੋਂ ਮਹੱਤਵਪੂਰਨ ਹਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮਹਿਮਾਨ ਹਲਕਾ ਵਿਧਾਇਕ ਗੋਲਡੀ ਕੰਬੋਜ ਨੇ ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਭਰਪੂਰ ਸਰਾਹਣਾ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਅਤੇ ਲਿਫ਼ਟਿੰਗ ਬੰਦ ਹੋਣ ਕਾਰਨ ਕਿਸਾਨ ਪ੍ਰੇਸ਼ਾਨ
Ad Position 24