13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜਨਗਣਨਾ -2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ - ਗਣਨਾ 30 ਨਵੰਬਰ ਤੱਕ ਨਾਗਰਿਕ ਆਨਲਾਈਨ ਪੋਰਟਲ ਰਾਹੀਂ ਖ਼ੁਦ ਭਰ ਸਕਣਗੇ ਪਰਿਵਾਰ ਅਤੇ ਘਰਾਂ ਸੰਬੰਧੀ ਵੇਰਵੇ

ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ ਤੱਕ ਚਲਾਈ ਜਾਵੇਗੀ। ਇਸ ਦੌਰਾਨ ਜ਼ਿਲ੍ਹੇ ਦੇ ਨਾਗਰਿਕ ਆਨਲਾਈਨ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਸਬੰਧੀ ਵੇਰਵੇ ਖ਼ੁਦ ਦਰਜ ਕਰ ਸਕਣਗੇ।

Ad Position 21
No active advertisement
ਜਲਾਲਾਬਾਦ ਵਿਖੇ ਜਨਗਣਨਾ-2027 ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਨਾਲ ਮੀਟਿੰਗ ਕਰਦੇ ਹੋਏ ਸੈਂਸਸ ਟੀਮ ਦੇ ਮਾਸਟਰ ਟਰੇਨਰ। ਤਸਵੀਰ-ਜਸਕਰਨ ਸਿੰਘ ਤਨੇਜਾ 14-11-2026
ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ ਤੱਕ ਚਲਾਈ ਜਾਵੇਗੀ। ਇਸ ਦੌਰਾਨ ਜ਼ਿਲ੍ਹੇ ਦੇ ਨਾਗਰਿਕ ਆਨਲਾਈਨ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਸਬੰਧੀ ਵੇਰਵੇ ਖ਼ੁਦ ਦਰਜ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਜਨਗਣਨਾ ਦੇ ਕੰਮ ਵਿਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦਾ ਕੰਮ ਸੁਚਾਰੂ ਅਤੇ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਸਵੈ-ਗਣਨਾ ਦੀ ਸਹੂਲਤ ਰਾਹੀਂ ਨਾਗਰਿਕਾਂ ਨੂੰ ਆਪਣੀ ਜਾਣਕਾਰੀ ਖ਼ੁਦ ਦਰਜ ਕਰਨ ਦਾ ਮੌਕਾ ਮਿਲੇਗਾ ਅਤੇ ਸਾਰੇ ਨਾਗਰਿਕ ਇਸ ਸਹੂਲਤ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਘਰਾਂ, ਪਰਿਵਾਰਾਂ ਅਤੇ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਠੀ ਕਰਨਗੇ। ਇਸ ਦੌਰਾਨ ਸਵੈ-ਗਣਨਾ ਕਰਵਾਉਣ ਵਾਲੇ ਨਾਗਰਿਕਾਂ ਦੀ ਆਈ.ਡੀ.ਰਾਹੀਂ ਦਰਜ ਕੀਤੇ ਵੇਰਵਿਆਂ ਦੀ ਪੁਸ਼ਟੀ ਵੀ ਕੀਤੀ ਜਾਵੇਗੀ। ਜਿਹੜੇ ਨਾਗਰਿਕ ਸਵੈ-ਗਣਨਾ ਦੌਰਾਨ ਕੋਈ ਜਾਣਕਾਰੀ ਦਰਜ ਕਰਨ ਤੋਂ ਰਹਿ ਜਾਂਦੇ ਹਨ, ਉਹ ਘਰ-ਘਰ ਗਣਨਾ ਦੌਰਾਨ ਆਪਣਾ ਵੇਰਵਾ ਦਰਜ ਕਰਵਾ ਸਕਣਗੇ। ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਜਨਗਣਨਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਤਹਿਸੀਲ ਜਲਾਲਾਬਾਦ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਸੈਂਸਸ ਟੀਮ ਦੇ ਮੈਂਬਰ ਰੁਪਿੰਦਰ ਖੇੜਾ, ਰੋਹਿਤ ਠੱਕਰ, ਰਿਸ਼ੀ ਠੱਕਰ, ਜਸਕਰਨ ਸਿੰਘ, ਰਮਨਦੀਪ ਦਰਗਨ ਅਤੇ ਨਵੀਨ ਕੁਮਾਰ ਤੋਂ ਇਲਾਵਾ ਮਾਸਟਰ ਟਰੇਨਰ ਸੰਦੀਪ ਹਾਂਡਾ, ਹੁਸ਼ਿਆਰ ਦਰਗਨ, ਮਨੀਸ਼ ਛਾਬੜਾ, ਗੁਰਪ੍ਰੀਤ ਬੇਦੀ, ਸੁਨੀਲ ਕੁਮਾਰ, ਵਿਨੋਦ ਕੁਮਾਰ, ਬਲਜੀਤ ਸਿੰਘ, ਪ੍ਰਿਤਪਾਲ ਸਿੰਘ, ਗੁਰਵਿੰਦਰ ਸਿੰਘ ਅਤੇ ਲੋਕੇਸ਼ ਕੁਮਾਰ ਨੇ ਸ਼ਮੂਲੀਅਤ ਕੀਤੀ। ਅਧਿਕਾਰੀਆਂ ਨੇ ਲੋਕਾਂ ਨੂੰ ਸਹੀ ਅਤੇ ਮੁਕੰਮਲ ਜਾਣਕਾਰੀ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਭਲਕੇ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵਾਂ ਪ੍ਰਕਾਸ਼ ਪੁਰਬ ਮਨਾਇਆ
Ad Position 24