ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਭਲਕੇ
ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਮਾਜ ਸੇਵਾ ਦੇ ਕਾਰਜਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਅਤੇ ਜਾਖੜ ਟਰੱਸਟ ਵਲੋਂ ਸਾਂਝੇ ਤੌਰ ’ਤੇ 15 ਨਵੰਬਰ ਨੂੰ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪੰਮਾ ਖ਼ਾਲਸਾ ਨੇ ਦੱਸਿਆ ਕਿ ਇਹ ਕੈਂਪ ਜਾਖੜ ਟਰੱਸਟ ਦੇ ਸਹਿਯੋਗ ਨਾਲ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀਡ ਫਾਰਮ ਸਥਿਤ ਭਲਾਈ ਕੇਂਦਰ ਵਿਖੇ ਲਗਾਇਆ ਜਾਵੇਗਾ।
ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਮਾਜ ਸੇਵਾ ਦੇ ਕਾਰਜਾਂ ਨੂੰ ਸਮਰਪਿਤ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਅਤੇ ਜਾਖੜ ਟਰੱਸਟ ਵਲੋਂ ਸਾਂਝੇ ਤੌਰ ’ਤੇ 15 ਨਵੰਬਰ ਨੂੰ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪੰਮਾ ਖ਼ਾਲਸਾ ਨੇ ਦੱਸਿਆ ਕਿ ਇਹ ਕੈਂਪ ਜਾਖੜ ਟਰੱਸਟ ਦੇ ਸਹਿਯੋਗ ਨਾਲ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀਡ ਫਾਰਮ ਸਥਿਤ ਭਲਾਈ ਕੇਂਦਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਆਪ੍ਰੇਸ਼ਨ ਦੀ ਸਹੂਲਤ ਵੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਇਸ ਉਪਰਾਲੇ ਦਾ ਮੁੱਖ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਦਾ ਇਲਾਜ ਮੁਫ਼ਤ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਸੁਸਾਇਟੀ ਦੇ ਨੁਮਾਇੰਦਿਆਂ ਨੇ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਆਲੇ-ਦੁਆਲੇ ਰਹਿੰਦੇ ਲੋੜਵੰਦ ਮਰੀਜ਼ਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇਣ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਸੇਵਾ ਦਾ ਲਾਭ ਮਿਲ ਸਕੇ। ਇਸ ਮੌਕੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪੰਮਾ ਖ਼ਾਲਸਾ ਤੋਂ ਇਲਾਵਾ ਬਲਜੀਤ ਸਿੰਘ ਜੋਤ ਨੂਰ ਸਿੰਘ, ਵਿਨੈ ਪ੍ਰਤਾਪ ਸਿੰਘ, ਗੁਰਸ਼ਰਨ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਬੱਬਲਾ, ਅਮਨ ਤਿੰਨਾ, ਸਹਿਜ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।