13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿਚ ਵੱਡੀ ਗਿਣਤੀ ’ਚ ਅਬੋਹਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਕਰਨਗੇ ਸ਼ਮੂਲੀਅਤ

ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਵਿਰੁੱਧ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਸੰਘਰਸ਼ ਕਮੇਟੀ ਦੇ ਅਬੋਹਰ ਦੀ ਨਹਿਰੀ ਕਾਲੋਨੀ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਬੋਹਰ ਇਲਾਕੇ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਸੰਗਰੂਰ ਵਿਖੇ ਲੱਗਣ ਵਾਲੇ ਇਸ ਪੱਕੇ ਮੋਰਚੇ ਵਿਚ ਸ਼ਮੂਲੀਅਤ ਕਰਨਗੇ।

Ad Position 21
No active advertisement
ਅਜੀਤ ਡੈਸਕ 14-11-2026
ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਵਿਰੁੱਧ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਸੰਘਰਸ਼ ਕਮੇਟੀ ਦੇ ਅਬੋਹਰ ਦੀ ਨਹਿਰੀ ਕਾਲੋਨੀ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਬੋਹਰ ਇਲਾਕੇ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਸੰਗਰੂਰ ਵਿਖੇ ਲੱਗਣ ਵਾਲੇ ਇਸ ਪੱਕੇ ਮੋਰਚੇ ਵਿਚ ਸ਼ਮੂਲੀਅਤ ਕਰਨਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਅਤੇ ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ। ਇਸ ਤੋਂ ਇਲਾਵਾ ਪੈਨਸ਼ਨਾਂ ਲਈ 2.59 ਦਾ ਫੈਕਟਰ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਏ.ਸੀ.ਪੀ ਸਕੀਮ ਬਹਾਲ ਕਰਨ ਅਤੇ ਸਾਲ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਨ ਵਰਗੀਆਂ ਅਹਿਮ ਮੰਗਾਂ ਵੀ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਆਗੂਆਂ ਨੇ ਕਿਹਾ ਕਿ ਮਾਣ-ਭੱਤਾ ਲੈਣ ਵਾਲੀਆਂ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਘੇਰੇ ਵਿਚ ਲਿਆਉਣ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਵੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਮੁਲਾਜ਼ਮ ਜਥੇਬੰਦੀਆਂ ਨੂੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦਿੱਤਾ ਜਾਂਦਾ ਹੈ, ਪਰ ਬਾਅਦ ਵਿਚ ਮੀਟਿੰਗਾਂ ਨਾ ਕਰਕੇ ਮੰਗਾਂ ਨੂੰ ਲਟਕਾਇਆ ਜਾ ਰਿਹਾ ਹੈ। ਸਰਕਾਰ ਦੇ ਇਸ ਰਵੱਈਏ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚੱਲਦਿਆਂ ਸੰਗਰੂਰ ਵਿਖੇ 7 ਦਿਨਾਂ ਦਾ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਨੋਪਾ ਰਾਮ, ਲਾਲ ਚੰਦ ਸੱਪਾਂਵਾਲੀ, ਧਰਮਿੰਦਰ ਸਿੰਘ, ਮੰਗਲ ਸਿੰਘ, ਭੁਪਿੰਦਰ ਸਿੰਘ, ਰਾਜ ਕੁਮਾਰ, ਸੁਨੀਲ ਕੁਮਾਰ, ਕਰਮ ਸਿੰਘ, ਕੁਲਵੀਰ ਸਿੰਘ, ਬਖ਼ਸ਼ੀਸ਼ ਸਿੰਘ ਅਤੇ ਰਾਮ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੀ.ਏ.ਕਿਊ.ਐੱਮ. ਦੇ ਮੈਂਬਰ ਸਕੱਤਰ ਤਰੁਨ ਪੀਠੋੜੇ ਵਲੋਂ ਸਟੱਬਲ ਬਰਨਿੰਗ ਬਾਰੇ ਪ੍ਰਸ਼ਾਸਨਿਕ, ਖੇਤੀਬਾੜੀ ਅਤੇ ਸੰਬੰਧਿਤ ਵਿਭਾ... ਅਗਲੀ ਖ਼ਬਰ ਸ਼ਿਵਾਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
Ad Position 24