13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੀ.ਏ.ਕਿਊ.ਐੱਮ. ਦੇ ਮੈਂਬਰ ਸਕੱਤਰ ਤਰੁਨ ਪੀਠੋੜੇ ਵਲੋਂ ਸਟੱਬਲ ਬਰਨਿੰਗ ਬਾਰੇ ਪ੍ਰਸ਼ਾਸਨਿਕ, ਖੇਤੀਬਾੜੀ ਅਤੇ ਸੰਬੰਧਿਤ ਵਿਭਾਗੀ ਅਧਿਕਾਰੀਆਂ ਨਾਲ ਬੈਠਕ

ਫ਼ਾਜ਼ਿਲਕਾ 13 ਨਵੰਬਰ (ਦਵਿੰਦਰ ਪਾਲ ਸਿੰਘ)-ਸੀ. ਏ.

Ad Position 21
No active advertisement
ਸੀ.ਏ.ਕਿਊ.ਐੱਮ ਦੇ ਮੈਂਬਰ ਸਕੱਤਰ ਤਰੁਨ ਪੀਠੋੜੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 14-11-2026
ਫ਼ਾਜ਼ਿਲਕਾ 13 ਨਵੰਬਰ (ਦਵਿੰਦਰ ਪਾਲ ਸਿੰਘ)-ਸੀ.ਏ.ਕਿਊ.ਐੱਮ ਦੇ ਮੈਂਬਰ ਸਕੱਤਰ ਤਰੁਨ ਪੀਠੋੜੇ ਵੱਲੋਂ ਸਟੱਬਲ ਬਰਨਿੰਗ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਵਿਚ ਪਰਾਲੀ ਮੈਨੇਜਮੈਂਟ ਸਿਸਟਮ ਬਾਰੇ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਵਿਖੇ ਇੱਕ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸੀ.ਏ.ਕਿਊ.ਐੱਮ ਦੇ ਡਾਇਰੈਕਟਰ ਸ਼ਿਵੇਂਦਰਾ ਚਤੁਰਵੇਦੀ ਤੇ ਸੀ.ਏ.ਕਿਊ.ਐੱਮ ਦੇ ਵਿਗਿਆਨੀ-ਬੀ ਡਾ. ਰਮੇਸ਼ ਕੁਮਾਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐੱਸ.ਐੱਸ.ਪੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨ. ਡਾ. ਮਨਦੀਪ ਕੌਰ ਵੀ ਹਾਜ਼ਰ ਸਨ। ਵਿਭਾਗੀ ਅਧਿਕਾਰੀਆਂ ਨਾਲ ਚਰਚਾ ਕਰਨ ਉਪਰੰਤ ਸੀ.ਏ.ਕਿਊ.ਐੱਮ ਦੇ ਮੈਂਬਰ ਸਕੱਤਰ ਤਰੁਨ ਪੀਠੋੜੇ ਵਲੋਂ ਜ਼ਿਲ੍ਹੇ ਵਿਚ ਬੇਲਰ ਮਸ਼ੀਨਰੀ, ਪਰਾਲੀ ਖੇਤ ਵਿਚ ਵਾਹੁਣ ਵਾਲੀਆਂ ਮਸ਼ੀਨਾਂ, ਪਰਾਲੀ ਪ੍ਰੋਟੈਕਸ਼ਨ ਫੋਰਸ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਮੈਂਬਰ ਸਕੱਤਰ ਤਰੁਨ ਪੀਠੋੜੇ ਨੇ ਦੱਸਿਆ ਕਿ ਪਰਾਲੀ ਮੈਨੇਜਮੈਂਟ ਸਿਸਟਮ ਨੂੰ ਮਜ਼ਬੂਤ ਬਣਾਇਆ ਜਾਵੇ ਅਤੇ ਕਿਸਾਨਾਂ ਦੀ ਡਿਮਾਂਡ ਤੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਅਤੇ ਪਰਾਲੀ ਜ਼ਮੀਨ ਵਿਚ ਵਾਹੁਣ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਖੇਤਾਂ ਵਿਚ ਵਾਹ ਕੇ ਆਪਣੀ ਜ਼ਮੀਨ ਦਾ ਸੁਧਾਰ ਕਰਨ। ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਸਾੜਨ ’ਤੇ ਨਜ਼ਰ ਰੱਖਣ ਲਈ ਸੈਟੇਲਾਈਟ ਅਤੇ ਡਰੋਨ ਸਿਸਟਮ ਚੱਲ ਰਿਹਾ ਹੈ। ਇਸ ਤੋਂ ਇਲਾਵਾ 1 ਸੈਂਸਰ ਵੀ ਲਗਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੈਟੇਲਾਈਟ ਰਾਹੀਂ ਪ੍ਰਾਪਤ ਸੂਚੀ ਅਨੁਸਾਰ ਸਾਲ 2025 ਦੇ ਮੁਕਾਬਲੇ ਇਸ ਸਾਲ 2026 ਵਿਚ ਘੱਟ ਰਕਬੇ ਵਿਚ ਅੱਗ ਲੱਗੀ ਹੈ। ਸੀ.ਏ.ਕਿਊ.ਐੱਮ ਦੇ ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਪ੍ਰਸ਼ਾਸਨਿਕ ਤੇ ਸਬੰਧਿਤ ਵਿਭਾਗੀ ਅਧਿਕਾਰੀ ਖ਼ਾਸ ਟੀਮਾਂ ਦੀ ਤਰ੍ਹਾਂ ਕੰਮ ਕਰਨ ਜਿੱਥੇ ਲੋੜ ਹੈ ਉੱਥੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਵਰਤੀ ਜਾਂਦੀ ਆਧੁਨਿਕ ਮਸ਼ੀਨਰੀ ਦੀ ਜੇਕਰ ਘਾਟ ਹੈ ਤਾਂ ਉਸ ਨੂੰ ਪੂਰਾ ਕੀਤਾ ਜਾਵੇ ਤੇ ਕਿਸਾਨਾਂ ਨੂੰ ਵੀ ਪਰਾਲੀ ਦੇ ਨਿਪਟਾਰੇ ਵਾਲੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਪਰਾਲੀ ਨੂੰ ਸਾੜਨ ਤੋਂ ਰੋਕਿਆ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਲਜੀਤ ਸਿੰਘ ਅਤੇ ਐੱਸ.ਡੀ.ਓ ਐੱਚ.ਬੀ ਸਿੰਘ ਅਤੇ ਖੇਤੀਬਾੜੀ ਅਫ਼ਸਰ ਡਾ. ਮਮਤਾ ਸਿੰਘ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ -2027 ਦੇ ਦੂਜੇ ਪੜਾਅ ਸੰਬੰਧੀ ਸਰਕਾਰੀ ਸਮਾਰਟ ਸਕੂਲ ( ਲੜਕੇ ) ਵਿਖੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿਚ ਵੱਡੀ ਗਿਣਤੀ ’ਚ ਅਬੋਹਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਕਰਨਗੇ ਸ਼ਮੂਲੀਅਤ
Ad Position 24