13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਿੰਡ ਮਸਤੂ ਵਾਲਾ ਅਤੇ ਢੰਡੀ ਕਦੀਮ ਵਿਖੇ ਗੁਰਜੋਤ ਸਿੰਘ ਸੰਧੂ ਦੇ ਹੱਕ ਵਿਚ ਹੋਏ ਇਕੱਠ

ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)- ਹਲਕਾ ਜਲਾਲਾਬਾਦ ਦੇ ਪਿੰਡ ਮਸਤੂ ਵਾਲਾ ਅਤੇ ਢੰਡੀ ਕਦੀਮ ਵਿਖੇ ਪਿੰਡ ਵਾਸੀਆਂ ਵਲੋਂ ਵੱਖ-ਵੱਖ ਇਕੱਠ ਕੀਤੇ ਗਏ, ਜਿਨ੍ਹਾਂ ਵਿਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਦੋਵਾਂ ਪਿੰਡਾਂ ਵਿਚ ਨੌਜਵਾਨਾਂ, ਬਜ਼ੁਰਗਾਂ ਅਤੇ ਬੀਬੀਆਂ-ਭੈਣਾਂ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 14-11-2026
ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)- ਹਲਕਾ ਜਲਾਲਾਬਾਦ ਦੇ ਪਿੰਡ ਮਸਤੂ ਵਾਲਾ ਅਤੇ ਢੰਡੀ ਕਦੀਮ ਵਿਖੇ ਪਿੰਡ ਵਾਸੀਆਂ ਵਲੋਂ ਵੱਖ-ਵੱਖ ਇਕੱਠ ਕੀਤੇ ਗਏ, ਜਿਨ੍ਹਾਂ ਵਿਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਦੋਵਾਂ ਪਿੰਡਾਂ ਵਿਚ ਨੌਜਵਾਨਾਂ, ਬਜ਼ੁਰਗਾਂ ਅਤੇ ਬੀਬੀਆਂ-ਭੈਣਾਂ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਰਹੇ। ਇਕੱਠ ਦੌਰਾਨ ਗੁਰਜੋਤ ਸਿੰਘ ਸੰਧੂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮਸਲੇ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਗੁਰਜੋਤ ਸਿੰਘ ਸੰਧੂ ਨੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਦੀ ਗੱਲ ਆਖੀ। ਦੋਵਾਂ ਪਿੰਡਾਂ ਵਿਚ ਹੋਏ ਇਨ੍ਹਾਂ ਇਕੱਠਾਂ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦਾ ਵੱਡੀ ਗਿਣਤੀ ਵਿਚ ਪਹੁੰਚਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਐਸੋਸੀਏਸ਼ਨ ਵਲੋਂ ਬਣਵਾ ਕੇ ਦਿੱਤੀਆਂ ਜਾਣਗੀਆਂ ਨਜ਼ਰ ਦੀਆਂ ਐਨਕਾਂ-ਇੰਜੀ. ਜੁਨੇਜਾ ਅਗਲੀ ਖ਼ਬਰ ਜਨਗਣਨਾ -2027 ਦੇ ਦੂਜੇ ਪੜਾਅ ਸੰਬੰਧੀ ਸਰਕਾਰੀ ਸਮਾਰਟ ਸਕੂਲ ( ਲੜਕੇ ) ਵਿਖੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24