ਚਾਣਕਿਆ ਸਕੂਲ ਵਿਖੇ ਮਨਾਇਆ ਬਾਲ ਦਿਵਸ
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਸਥਾਨਕ ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਸਥਾਨਕ ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਵੰਦਨਾ ਮੱਕੜ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਉੱਜਵਲ ਭਵਿੱਖ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਰਚਨਾਤਮਿਕ ਗਤੀਵਿਧੀਆਂ ਬੇਹੱਦ ਜ਼ਰੂਰੀ ਹਨ, ਜਿਸ ਨਾਲ ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਦੌਰਾਨ ਪੂਰੇ ਸਕੂਲ ਵਿਚ ਖ਼ੁਸ਼ੀ ਭਰਿਆ ਮਾਹੌਲ ਦੇਖਣ ਨੂੰ ਮਿਲਿਆ।