14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੈਨਸ਼ਨਰ ਯੂਨੀਅਨ ਅਬੋਹਰ ਵਲੋਂ ਸੰਗਰੂਰ ਦੇ ਪੱਕੇ ਧਰਨੇ ਦੀ ਹਮਾਇਤ 15 ਨਵੰਬਰ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦੇ ਸੈਂਕੜੇ ਪੈਨਸ਼ਨਰ ਸੰਗਰੂਰ ਧਰਨੇ ਵਿਚ ਕਰਨਗੇ ਸ਼ਮੂਲੀਅਤ

ਅਬੋਹਰ, 14 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਤਹਿਸੀਲ ਅਬੋਹਰ ਦੀ ਵਰਚੂਅਲ ਮੀਟਿੰਗ ਯੂਨੀਅਨ ਦੇ ਕਾਰਜਕਾਰੀ ਮੈਂਬਰਾਂ ਦੀ ਸ਼ਮੂਲੀਅਤ ਨਾਲ ਹੋਈ। ਇਸ ਮੀਟਿੰਗ ਦੌਰਾਨ ਸਾਂਝੇ ਫ਼ਰੰਟ ਵਲੋਂ ਸੰਗਰੂਰ ਵਿਖੇ ਲਗਾਏ ਜਾ ਰਹੇ ਪੱਕੇ ਧਰਨੇ ਦੀ ਜ਼ੋਰਦਾਰ ਹਮਾਇਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-11-2026
ਅਬੋਹਰ, 14 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਤਹਿਸੀਲ ਅਬੋਹਰ ਦੀ ਵਰਚੂਅਲ ਮੀਟਿੰਗ ਯੂਨੀਅਨ ਦੇ ਕਾਰਜਕਾਰੀ ਮੈਂਬਰਾਂ ਦੀ ਸ਼ਮੂਲੀਅਤ ਨਾਲ ਹੋਈ। ਇਸ ਮੀਟਿੰਗ ਦੌਰਾਨ ਸਾਂਝੇ ਫ਼ਰੰਟ ਵਲੋਂ ਸੰਗਰੂਰ ਵਿਖੇ ਲਗਾਏ ਜਾ ਰਹੇ ਪੱਕੇ ਧਰਨੇ ਦੀ ਜ਼ੋਰਦਾਰ ਹਮਾਇਤ ਕੀਤੀ ਗਈ। ਇਸ ਦੇ ਨਾਲ ਹੀ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੀ ਲਗਾਈ ਗਈ ਡਿਊਟੀ ਅਨੁਸਾਰ 15 ਨਵੰਬਰ,ਦਿਨ ਐਤਵਾਰ ਨੂੰ ਅਬੋਹਰ ਤੋਂ ਸੈਂਕੜੇ ਪੈਨਸ਼ਨਰ ਸੰਗਰੂਰ ਵਿਖੇ ਧਰਨੇ ਵਿਚ ਸ਼ਮੂਲੀਅਤ ਕਰਨਗੇ। ਯੂਨੀਅਨ ਆਗੂਆਂ ਨੇ ਦੱਸਿਆ ਕਿ ਧਰਨੇ ਵਿਚ ਸ਼ਾਮਲ ਹੋਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੈਨਸ਼ਨਰ ਐਤਵਾਰ ਸਵੇਰੇ 7 ਵਜੇ ਬੱਸ ਅੱਡਾ ਅਬੋਹਰ ਨੇੜੇ ਸਥਿਤ ਟੈਕਸੀ ਸਟੈਂਡ ਤੋਂ ਸੰਗਰੂਰ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੇ ਹੱਕਾਂ ਅਤੇ ਮੰਗਾਂ ਦੀ ਪੂਰਤੀ ਲਈ ਸਾਂਝੇ ਫ਼ਰੰਟ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿਚ ਯੂਨੀਅਨ ਦੇ ਪ੍ਰਧਾਨ ਰੇਸ਼ਮ ਲਾਲ ਰੰਗੀਲਾ, ਉਪ ਪ੍ਰਧਾਨ ਸਤਨਾਮ ਸਿੰਘ ਗਰੋਵਰ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ, ਬੂਟਾ ਸਿੰਘ ਕਾਨੂੰਗੋ, ਰਜਿੰਦਰ ਸਿੰਘ ਕਾਨੂੰਗੋ, ਓਮ ਪ੍ਰਕਾਸ਼ ਜੁਨੇਜਾ, ਐੱਮ.ਐੱਲ.ਮਨਚੰਦਾ, ਰਾਮ ਕੁਮਾਰ ਸੁਪਰੀਡੈਂਟ ਅਤੇ ਕੁਲਜੀਤ ਸਿੰਘ ਅਹੂਜਾ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫ਼ਾਜ਼ਿਲਕਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਨਵੀਂ ਆਬਾਦੀ ਰੇਲਵੇ ਫਾਟਕ ਨੇੜੇ ਹੋਈ ਗੋਲੀਬਾਰੀ ਦੀ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਅਤੇ ਪਿਸਤੌਲ ਬਰਾਮਦ
Ad Position 24