14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫ਼ਾਜ਼ਿਲਕਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਬਜ਼ੁਰਗਾਂ ਅਤੇ ਲੋੜਵੰਦ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਫ਼ਾਜ਼ਿਲਕਾ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਤੀਰਥ ਸਥਾਨਾਂ ਲਈ ਰਵਾਨਾ ਹੋਇਆ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਸਦਕਾ ਆਰਥਿਕ ਪੱਖੋਂ ਕਮਜ਼ੋਰ ਅਤੇ ਬਜ਼ੁਰਗ ਨਾਗਰਿਕਾਂ ਦਾ ਆਪਣੇ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਸਾਕਾਰ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 15-11-2026
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਬਜ਼ੁਰਗਾਂ ਅਤੇ ਲੋੜਵੰਦ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਫ਼ਾਜ਼ਿਲਕਾ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਤੀਰਥ ਸਥਾਨਾਂ ਲਈ ਰਵਾਨਾ ਹੋਇਆ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਸਦਕਾ ਆਰਥਿਕ ਪੱਖੋਂ ਕਮਜ਼ੋਰ ਅਤੇ ਬਜ਼ੁਰਗ ਨਾਗਰਿਕਾਂ ਦਾ ਆਪਣੇ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ-ਸਹਿਣ, ਖਾਣ-ਪੀਣ ਅਤੇ ਮੈਡੀਕਲ ਸਹੂਲਤਾਂ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਹਲਕੇ ਦੇ ਵਸਨੀਕਾਂ ਨੂੰ ਇਸੇ ਤਰ੍ਹਾਂ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇਗਾ। ਬੱਸ ਵਿਚ ਸਵਾਰ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਸਵਨਾ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ’ਚ ਗਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਿੱਖ ਆਗੂ ਪੰਜਾਬ ਨੂੰ ਬਚਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ-ਜਥੇਦਾਰ ਚ... ਅਗਲੀ ਖ਼ਬਰ ਪੈਨਸ਼ਨਰ ਯੂਨੀਅਨ ਅਬੋਹਰ ਵਲੋਂ ਸੰਗਰੂਰ ਦੇ ਪੱਕੇ ਧਰਨੇ ਦੀ ਹਮਾਇਤ 15 ਨਵੰਬਰ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦੇ ਸੈਂਕੜੇ ਪੈਨਸ਼ਨਰ...
Ad Position 24