14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਿਸਾਨਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਸਾਹਮਣੇ ਰੱਖਿਆ, ਸਮੱਸਿਆਵਾਂ ਦੇ ਜਲਦ ਹੱਲ ਦਾ ਮਿਲਿਆ ਭਰੋਸਾ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਰਨ ਗਿਲਹੋਤਰਾ ਨੇ ਦਿੱਲੀ ਹੈੱਡ ਕੁਆਰਟਰ ਵਿਖੇ ਬੀ. ਐੱਸ.

Ad Position 21
No active advertisement
ਦਿੱਲੀ ਹੈੱਡ ਕੁਆਰਟਰ ਵਿਖੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਬੀ.ਐੱਸ.ਐੱਫ. ਦੇ ਡੀ.ਜੀ.ਪੀ.ਪ੍ਰਵੀਨ ਕੁਮਾਰ (ਆਈ.ਪੀ.ਐੱਸ.) ਨਾਲ ਮੁਲਾਕਾਤ ਕਰਨ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਰਨ ਗਿਲਹੋਤਰਾ, ਪਰਮਜੀਤ ਸਿੰਘ ਨੂਰਸ਼ਾਹ ਅਤੇ ਹੋਰ ਕਿਸਾਨ। ਅਜੀਤ ਤਸਵੀਰ 15-11-2026
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਰਨ ਗਿਲਹੋਤਰਾ ਨੇ ਦਿੱਲੀ ਹੈੱਡ ਕੁਆਰਟਰ ਵਿਖੇ ਬੀ.ਐੱਸ.ਐੱਫ.ਦੇ ਡੀ.ਜੀ.ਪੀ. ਪ੍ਰਵੀਨ ਕੁਮਾਰ (ਆਈ.ਪੀ.ਐੱਸ.) ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਮੁਹਾਰ ਜਮਸ਼ੇਰ, ਮੁਹਾਰ ਖੀਵਾ, ਮੁਹਾਰ ਸੋਨਾ ਅਤੇ ਮੁਹਾਰ ਭਵਾਨੀ ਸਮੇਤ ਸਰਹੱਦੀ ਪਿੰਡਾਂ ਦੇ ਕਿਸਾਨਾਂ ਦੀਆਂ ਪ੍ਰਮੁੱਖ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਰਨ ਗਿਲਹੋਤਰਾ ਨੇ ਪਿੰਡ ਮੁਹਾਰ ਜਮਸ਼ੇਰ ਦਾ ਦੌਰਾ ਕਰਕੇ ਕੰਡਿਆਲੀ ਤਾਰ ਤੋਂ ਪਾਰ ਰਹਿ ਰਹੇ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਕਿਸਾਨਾਂ ਨੇ ਬੀ.ਐੱਸ.ਐੱਫ.ਵਲੋਂ ਲਗਾਏ ਗਏ ਗੇਟਾਂ, ਤਾਰ ਬੰਦੀ ਅਤੇ ਖੇਤਾਂ ਤੱਕ ਆਉਣ-ਜਾਣ ਸਮੇਂ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਸੀ। ਕਿਸਾਨਾਂ ਦੀ ਮੁੱਖ ਮੰਗ ਸੀ ਕਿ ਗੇਟਾਂ ਅਤੇ ਤਾਰ ਬੰਦੀ ਨਾਲ ਸਬੰਧਿਤ ਸਮੱਸਿਆਵਾਂ ਦਾ ਢੁਕਵਾਂ ਹੱਲ ਕੱਢਿਆ ਜਾਵੇ, ਤਾਂ ਜੋ ਉਹ ਆਪਣੀ ਹੀ ਜ਼ਮੀਨ ’ਤੇ ਬਿਨਾਂ ਕਿਸੇ ਦਿੱਕਤ ਦੇ ਖੇਤੀਬਾੜੀ ਕਰ ਸਕਣ। ਇਸ ਮੌਕੇ ਕਰਨ ਗਿਲਹੋਤਰਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਦੀ ਆਵਾਜ਼ ਉੱਚ ਅਧਿਕਾਰੀਆਂ ਤੱਕ ਪਹੁੰਚਾਈ ਜਾਵੇਗੀ। ਇਸੇ ਕੜੀ ਤਹਿਤ ਉਨ੍ਹਾਂ ਡੀ.ਜੀ.ਪੀ ਬੀ.ਐੱਸ.ਐੱਫ. ਨਾਲ ਮੁਲਾਕਾਤ ਕਰਕੇ ਕਿਸਾਨਾਂ ਦਾ ਪੱਖ ਮਜ਼ਬੂਤੀ ਨਾਲ ਰੱਖਿਆ। ਡੀ.ਜੀ.ਪੀ ਪ੍ਰਵੀਨ ਕੁਮਾਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਦੇ ਜਲਦ ਹੱਲ ਲਈ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਮੁਲਾਕਾਤ ਉਪਰੰਤ ਕਰਨ ਗਿਲਹੋਤਰਾ ਨੇ ਕਿਹਾ ਕਿ ਸਰਹੱਦੀ ਕਿਸਾਨ ਦੇਸ਼ ਦੀ ਸੁਰੱਖਿਆ ਵਿਚ ਅਹਿਮ ਯੋਗਦਾਨ ਪਾਉਣ ਦੇ ਨਾਲ-ਨਾਲ ਔਖੇ ਹਾਲਾਤਾਂ ਵਿਚ ਖੇਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜ਼ਮੀਨ, ਹੱਕਾਂ ਅਤੇ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ, ਕਿਉਂਕਿ ਜੇਕਰ ਕਿਸਾਨ ਮਜ਼ਬੂਤ ਹੋਣਗੇ ਤਾਂ ਹੀ ਫ਼ਾਜ਼ਿਲਕਾ ਮਜ਼ਬੂਤ ਹੋਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ, ਬਲਾਕ ਸੰਮਤੀ ਮੈਂਬਰ ਤੇ ਸਰਪੰਚ ਸਵਰਨ ਸਿੰਘ, ਸਰਪੰਚ ਵੀਰ ਸਿੰਘ, ਬਲਾਕ ਸੰਮਤੀ ਮੈਂਬਰ ਗੁਲਸ਼ੇਰ ਸਿੰਘ ਅਤੇ ਦਾਰਾ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਸ਼ਨ ਏ ਹੁਨਰ, ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਦਾ ਆਯੋਜਨ ਅਗਲੀ ਖ਼ਬਰ ਚਾਚਾ ਨਹਿਰੂ ਦੀ ਵੇਸ-ਭੂਸ਼ਾ ਵਿਚ ਸਜ ਕੇ ਸਕੂਲ ਪਹੁੰਚੇ ਨੰਨ੍ਹੇ-ਮੁੰਨੇ ਬੱਚੇ
Ad Position 24