14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜਸ਼ਨ ਏ ਹੁਨਰ, ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਦਾ ਆਯੋਜਨ

ਬੱਲੂਆਣਾ, 14 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਵਿਖੇ ਪ੍ਰਿੰਸੀਪਲ ਭੂਪਰਾਮ ਭਾਟੀ ਦੀ ਅਗਵਾਈ ਹੇਠ ਜਸ਼ਨ ਏ ਹੁਨਰ, ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਪ੍ਰੋਗਰਾਮ ਦਾ ਆਰੰਭ ਇਕ ਧਾਰਮਿਕ ਗੀਤ ਨਾਲ ਹੋਇਆ।

Ad Position 21
No active advertisement
ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਦੀਆਂ ਵਿਦਿਆਰਥਣਾਂ। ਤਸਵੀਰਾਂ ਜਸਮੇਲ ਸਿੰਘ ਢਿੱਲੋਂ 15-11-2026
ਬੱਲੂਆਣਾ, 14 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਵਿਖੇ ਪ੍ਰਿੰਸੀਪਲ ਭੂਪਰਾਮ ਭਾਟੀ ਦੀ ਅਗਵਾਈ ਹੇਠ ਜਸ਼ਨ ਏ ਹੁਨਰ, ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਪ੍ਰੋਗਰਾਮ ਦਾ ਆਰੰਭ ਇਕ ਧਾਰਮਿਕ ਗੀਤ ਨਾਲ ਹੋਇਆ। ਇਸ ਤੋਂ ਪਿੱਛੋਂ ਸਕੂਲੀ ਵਿਦਿਆਰਥੀਆਂ ਨੇ ਵੱਖ-ਵੱਖ ਆਈਟਮਾਂ, ਗੀਤ, ਕਵਿਤਾਵਾਂ, ਨਾਟਕ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕਰਕੇ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ। ਇਸ ਸਮੇਂ ਸੰਬੋਧਨ ਕਰਦਿਆਂ ਪ੍ਰਿੰਸੀਪਲ ਭੂਪਰਾਮ ਭਾਟੀ ਨੇ ਸਕੂਲ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਇਸ ਸਮੇਂ ਹੋਣਹਾਰ ਵਿਦਿਆਰਥੀਆਂ ਅਤੇ ਪਿਛਲੇ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਪਿੰਡ ਦੀ ਸਰਪੰਚ ਲਿਛਮਾ ਦੇਵੀ ਪਤਨੀ ਸੁਖਰਾਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮੇਂ ਐੱਸ.ਐਮ.ਸੀ.ਕਮੇਟੀ ਮੈਂਬਰ, ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ। ਜੇਤੂ ਵਿਦਿਆਰਥੀਆਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਕਿਸਾਨਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਸਾਹਮਣੇ ਰੱਖਿਆ, ਸਮੱਸਿਆਵਾਂ ਦੇ ਜਲਦ ਹੱਲ ਦਾ ਮਿਲਿਆ ਭਰੋਸਾ
Ad Position 24