14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਵਿੱਖ ਦੇ ਅਧਿਆਪਕਾਂ ਲਈ ਵਿਸ਼ਾ ਗਿਆਨ ਦੇ ਨਾਲ ਸੰਚਾਰ ਹੁਨਰ ਅਤੇ ਤਕਨੀਕੀ ਸਮਝ ਵੀ ਜ਼ਰੂਰੀ-ਡਾ.ਵਿਜੇ ਗਰੋਵਰ

ਅਬੋਹਰ, 14 ਨਵੰਬਰ(ਵਿਵੇਕ ਹੂੜੀਆ)-ਡੀ. ਏ.

Ad Position 21
No active advertisement
ਅਜੀਤ ਡੈਸਕ 15-11-2026
ਅਬੋਹਰ, 14 ਨਵੰਬਰ(ਵਿਵੇਕ ਹੂੜੀਆ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਦੀ ਅਗਵਾਈ ਹੇਠ ਕਰੀਅਰ ਪਲਾਨਿੰਗ ਅਤੇ ਕਾਊਂਸਲਿੰਗ ਸੈੱਲ ਵਲੋਂ ਵਿਦਿਆਰਥੀਆਂ ਦੇ ਕਰੀਅਰ ਵਿਕਾਸ ਅਤੇ ਸੰਚਾਰ ਹੁਨਰਾਂ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ‘ਕਰੀਅਰ ਦੀ ਤਿਆਰੀ ਅਤੇ ਪ੍ਰਭਾਵਸ਼ਾਲੀ ਸੰਚਾਰ ਹੁਨਰ : ਭਵਿੱਖ ਦੇ ਅਧਿਆਪਕਾਂ ਨੂੰ ਸਮਰੱਥ ਬਣਾਉਣਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਨ ਨਾਲ ਹੋਈ। ਇਸ ਮੌਕੇ ਡਾ. ਹਰਪ੍ਰੀਤ ਕੌਰ ਕਾਲੜਾ, ਡਾ. ਸੁਨੀਲ ਕੁਮਾਰ ਓਝਾ ਅਤੇ ਮੈਡਮ ਰਾਜ ਅਰੋੜਾ ਮੌਜੂਦ ਸਨ। ਮੁੱਖ ਬੁਲਾਰੇ ਮੈਡਮ ਰਾਜ ਅਰੋੜਾ ਨੇ ਕਰੀਅਰ ਦੀ ਯੋਜਨਾਬੰਦੀ, ਸ਼ਖ਼ਸੀਅਤ ਵਿਕਾਸ, ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਸੰਚਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਪੇਸ਼ੇਵਾਰ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਹੁਣ ਤੋਂ ਹੀ ਤਿਆਰੀ ਕਰਨ ਵਾਸਤੇ ਪ੍ਰੇਰਿਤ ਕੀਤਾ। ਡਾ.ਹਰਪ੍ਰੀਤ ਕੌਰ ਕਾਲੜਾ ਨੇ ਕਿਹਾ ਕਿ ਇੱਕ ਸਫਲ ਅਧਿਆਪਕ ਬਣਨ ਲਈ ਵਿਸ਼ੇ ਦੇ ਗਿਆਨ ਦੇ ਨਾਲ-ਨਾਲ ਅਗਵਾਈ ਕਰਨ ਦੀ ਸਮਰੱਥਾ, ਸੰਚਾਰ ਹੁਨਰ ਅਤੇ ਨਿਰੰਤਰ ਸਿੱਖਣ ਦੀ ਭਾਵਨਾ ਵੀ ਬਹੁਤ ਜ਼ਰੂਰੀ ਹੈ। ਡਾ. ਸੁਨੀਲ ਕੁਮਾਰ ਓਝਾ ਨੇ ਪ੍ਰਭਾਵਸ਼ਾਲੀ ਸੰਚਾਰ ਲਈ ਧਿਆਨ ਨਾਲ ਸੁਣਨ, ਸਪਸ਼ਟ ਢੰਗ ਨਾਲ ਆਪਣੇ ਵਿਚਾਰ ਪ੍ਰਗਟਾਉਣ ਅਤੇ ਆਪਸੀ ਸਮਝ ਨੂੰ ਅਹਿਮ ਦੱਸਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਪ੍ਰਿੰਸੀਪਲ ਡਾ.ਵਿਜੇ ਗਰੋਵਰ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਵਧਦੇ ਪ੍ਰਭਾਵ ਅਤੇ ਆਧੁਨਿਕ ਸਿੱਖਿਆ ਵਿਚ ਇਸ ਦੀ ਉਪਯੋਗਤਾ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਏ.ਆਈ. ਦੀ ਕਾਰਜਪ੍ਰਣਾਲੀ, ਕੋਡਿੰਗ ਭਾਸ਼ਾ ਅਤੇ ਪ੍ਰੋਗਰਾਮਿੰਗ ਦੇ ਬੁਨਿਆਦੀ ਸਿਧਾਂਤਾਂ ਬਾਰੇ ਸਰਲ ਸ਼ਬਦਾਂ ਵਿਚ ਸਮਝਾਇਆ। ਉਨ੍ਹਾਂ ਦੱਸਿਆ ਕਿ ਏ.ਆਈ. ਨਿਰਦੇਸ਼ਾਂ ਅਤੇ ਕੋਡਿੰਗ ਰਾਹੀਂ ਕਿਵੇਂ ਕੰਮ ਕਰਦਾ ਹੈ ਅਤੇ ਸਿੱਖਿਆ ਦੇ ਖੇਤਰ ਵਿਚ ਨਵੀਆਂ ਸੰਭਾਵਨਾਵਾਂ ਪੈਦਾ ਕਰ ਰਿਹਾ ਹੈ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਆਖ਼ਰ ਏ.ਆਈ. ਮਨੁੱਖੀ ਸੋਚ ਅਤੇ ਸੰਚਾਰ ’ਤੇ ਇੰਨਾ ਪ੍ਰਭਾਵਸ਼ਾਲੀ ਕਿਉਂ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਗਿਆਨ ਅਤੇ ਜਾਣਕਾਰੀ ਪ੍ਰਾਪਤ ਕਰਨ ਦਾ ਇੱਕ ਸ਼ਕਤੀਸ਼ਾਲੀ ਸਾਧਨ ਹੈ, ਪਰ ਇਹ ਮਨੁੱਖੀ ਸੰਵੇਦਨਾਵਾਂ, ਹਮਦਰਦੀ, ਰਚਨਾਤਮਿਕਤਾ ਅਤੇ ਨਿੱਜੀ ਸੰਬੰਧਾਂ ਦਾ ਬਦਲ ਨਹੀਂ ਬਣ ਸਕਦੀ। ਉਨ੍ਹਾਂ ਵਿਦਿਆਰਥੀਆਂ ਨੂੰ ਤਕਨਾਲੋਜੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੇ ਨਾਲ-ਨਾਲ ਮਨੁੱਖੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਅੰਤ ਵਿਚ ਡਾ.ਸੁਨੀਲ ਕੁਮਾਰ ਓਝਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਕਰੀਅਰ ਪਲਾਨਿੰਗ ਅਤੇ ਕਾਊਂਸਲਿੰਗ ਸੈੱਲ ਦੀ ਇੰਚਾਰਜ ਡਾ. ਹਰਪ੍ਰੀਤ ਕੌਰ ਕਾਲੜਾ , ਮੈਂਬਰ ਡਾ. ਸੁਨੀਲ ਕੁਮਾਰ ਓਝਾ ਅਤੇ ਮੈਡਮ ਰਾਜ ਅਰੋੜਾ ਨੇ ਅਹਿਮ ਭੂਮਿਕਾ ਨਿਭਾਈ। ਇਹ ਲੈਕਚਰ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ। ਇਸ ਰਾਹੀਂ ਵਿਦਿਆਰਥੀਆਂ ਨੂੰ ਕਰੀਅਰ ਦੀ ਯੋਜਨਾਬੰਦੀ, ਪ੍ਰਭਾਵਸ਼ਾਲੀ ਸੰਚਾਰ ਹੁਨਰਾਂ ਅਤੇ ਆਧੁਨਿਕ ਤਕਨਾਲੋਜੀ ਤੇ ਏ.ਆਈ. ਦੀ ਵਿਹਾਰਕ ਵਰਤੋਂ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ।
Ad Position 22
No active advertisement
ਪਿਛਲੀ ਖ਼ਬਰ ਅਬਜ਼ਰਵਰ ਰਾਣਾ ਗੁਰਜੀਤ ਸਿੰਘ ਵਲੋਂ ਬਾਘਾ ਪੁਰਾਣਾ ਦੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਨਾਲ ਮੀਟਿੰਗ ਅਗਲੀ ਖ਼ਬਰ ਸਰਕੁਲਰ ਰੋਡ ’ਤੇ ਨਾਬਾਲਗ 150 ਤੋਂ ਵੱਧ ਪੱਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ-ਦੋ ਸਾਥੀ ਮੋਟਰਸਾਈਕਲ ਛੱਡ ਕੇ ਫ਼ਰਾਰ
Ad Position 24