ਕਾਂਗਰਸ ਹਰ ਵਰਗ ਦੇ ਉੱਥਾਨ ਦਾ ਵਿਜ਼ਨ ਲੈ ਕੇ ਉਤਰੇਗੀ ਮੈਦਾਨ ’ਚ-ਗੁਰਭੇਜ ਸਿੰਘ ਟਿੱਬੀ
ਫ਼ਿਰੋਜ਼ਪੁਰ, 15 ਨਵੰਬਰ(ਦਵਿੰਦਰ ਪਾਲ ਸਿੰਘ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸਰਗਰਮੀਆਂ ਦੇ ਨਾਲ ਨਾਲ ਚੋਣਾਂ ਲੜ੍ਹਨ ਦੇ ਚਾਹਵਾਨਾਂ ਵਲੋਂ ਵੀ ਕਮਰਕੱਸੇ ਕੀਤੇ ਜਾ ਰਹੇ ਹਨ।
ਫ਼ਿਰੋਜ਼ਪੁਰ, 15 ਨਵੰਬਰ(ਦਵਿੰਦਰ ਪਾਲ ਸਿੰਘ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸਰਗਰਮੀਆਂ ਦੇ ਨਾਲ ਨਾਲ ਚੋਣਾਂ ਲੜ੍ਹਨ ਦੇ ਚਾਹਵਾਨਾਂ ਵਲੋਂ ਵੀ ਕਮਰਕੱਸੇ ਕੀਤੇ ਜਾ ਰਹੇ ਹਨ। ਇਸੇ ਦੇ ਤਹਿਤ ਗੁਰੂਹਰਸਹਾਏ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜ੍ਹਨ ਲਈ ਸੀਨੀਅਰ ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਨੇ ਚੁੱਪੀ ਤੋੜਦਿਆਂ ਦੱਸਿਆ ਕਿ ਜੇਕਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਹਲਕਾ ਗੁਰੂਹਰਸਹਾਏ ਤੋਂ ਚੋਣ ਲੜਨ ਦਾ ਹੁਕਮ ਦਿੱਤਾ ਜਾਂਦਾ ਹੈ ਤਾਂ ਉਹ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਚੋਣ ਮੈਦਾਨ ਵਿਚ ਉਤਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਹੈ। ਸਿਆਸੀ ਅਤੇ ਸਮਾਜਿਕ ਤਜਰਬੇ ਬਾਰੇ ਉਨ੍ਹਾਂ ਦੱਸਿਆ ਕਿ ਉਹ ਐਨ.ਐਸ.ਯੂ.ਆਈ, ਯੂਥ ਕਾਂਗਰਸ ਅਤੇ ਓ.ਬੀ.ਸੀ ਕਾਂਗਰਸ ਵਿਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਵੇਰਕਾ ਮਿਲਕ ਪਲਾਂਟ ਫ਼ਿਰੋਜ਼ਪੁਰ ਦੇ ਚੇਅਰਮੈਨ ਅਤੇ ਮਿਲਕਫੈੱਡ ਪੰਜਾਬ ਦੇ ਡਾਇਰੈਕਟਰ ਵਜੋਂ ਵੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ।