15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਮਾਜਸੇਵੀ ਗਿਲਹੋਤਰਾ ਨੇ ਕੈਬਨਿਟ ਮੰਤਰੀ ਸਿਰਸਾ ਨੂੰ ਆਸਿਫਵਾਲਾ ਦੇ ਸ਼ਹੀਦੀ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਪ੍ਰਮੁੱਖ ਸਮਾਜਸੇਵੀ ਕਰਨ ਗਿਲਹੋਤਰਾ ਨੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਸੰਬਰ ਮਹੀਨੇ ਵਿਚ ਆਸਿਫਵਾਲਾ ਵਿਖੇ ਕਰਵਾਏ ਜਾਣ ਵਾਲੇ ਇਤਿਹਾਸਕ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਮਨਜਿੰਦਰ ਸਿੰਘ ਸਿਰਸਾ ਨੇ ਇਸ ਸੱਦੇ ਨੂੰ ਖ਼ੁਸ਼ੀ ਨਾਲ ਪ੍ਰਵਾਨ ਕਰਦਿਆਂ ਸਮਾਗਮ ਵਿਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 16-11-2026
ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਪ੍ਰਮੁੱਖ ਸਮਾਜਸੇਵੀ ਕਰਨ ਗਿਲਹੋਤਰਾ ਨੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਸੰਬਰ ਮਹੀਨੇ ਵਿਚ ਆਸਿਫਵਾਲਾ ਵਿਖੇ ਕਰਵਾਏ ਜਾਣ ਵਾਲੇ ਇਤਿਹਾਸਕ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਮਨਜਿੰਦਰ ਸਿੰਘ ਸਿਰਸਾ ਨੇ ਇਸ ਸੱਦੇ ਨੂੰ ਖ਼ੁਸ਼ੀ ਨਾਲ ਪ੍ਰਵਾਨ ਕਰਦਿਆਂ ਸਮਾਗਮ ਵਿਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ। ਮੁਲਾਕਾਤ ਦੌਰਾਨ ਸਮਾਜਸੇਵੀ ਕਰਨ ਗਿਲਹੋਤਰਾ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਸ਼ਹੀਦਾਂ ਦੀ ਸਮਾਧੀ ਆਸਿਫਵਾਲਾ ਦੇ ਮਾਣਮੱਤੇ ਅਤੇ ਪ੍ਰੇਰਨਾਦਾਇਕ ਇਤਿਹਾਸ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਦੀ ਸਮਾਧੀ ਦੀ ਇਕ ਸੁੰਦਰ ਤਸਵੀਰ ਵੀ ਮਨਜਿੰਦਰ ਸਿੰਘ ਸਿਰਸਾ ਨੂੰ ਯਾਦਗਾਰੀ ਚਿੰਨ੍ਹ ਵਜੋਂ ਭੇਟ ਕੀਤੀ ਗਈ, ਜਿਸ ਨੂੰ ਉਨ੍ਹਾਂ ਨੇ ਬਹੁਤ ਸਤਿਕਾਰ ਨਾਲ ਸਵੀਕਾਰ ਕੀਤਾ। ਇਸ ਸ਼ਿਸ਼ਟਾਚਾਰ ਮੁਲਾਕਾਤ ਦੌਰਾਨ ਕਰਨ ਗਿਲਹੋਤਰਾ ਦੇ ਨਾਲ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਕਿਸਾਨ ਆਗੂ ਵੀ ਮੌਜੂਦ ਸਨ। ਇਨ੍ਹਾਂ ਵਿਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ, ਬਲਾਕ ਸੰਮਤੀ ਮੈਂਬਰ ਅਤੇ ਸਰਪੰਚ ਸਵਰਨ ਸਿੰਘ, ਸਰਪੰਚ ਵੀਰ ਸਿੰਘ, ਬਲਾਕ ਸੰਮਤੀ ਮੈਂਬਰ ਗੁਲਸ਼ੇਰ ਸਿੰਘ ਅਤੇ ਦਾਰਾ ਸਿੰਘ ਸਮੇਤ ਹੋਰ ਕਿਸਾਨ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਕੰਨਾਂ ਵਿਚ ਲੱਗਦੀ ਬਾਸਮਤੀ ਝੋਨੇ ਦੀ ਬੋਲੀ ਕਿਸਾਨਾਂ ਨੂੰ ਲਗਾ ਰਹੀ ਹੈ ਵੱਡੇ ਰਗੜੇ ਅਗਲੀ ਖ਼ਬਰ ਅਬੋਹਰ ਦੀ ਮਾੜੀ ਸਫ਼ਾਈ ਵਿਵਸਥਾ ਲਈ ‘ਆਪ’ ਅਤੇ ਭਾਜਪਾ ਦੀ ਆਪਸੀ ਖਿੱਚੋਤਾਣ ਜ਼ਿੰਮੇਵਾਰ-ਸੁਧੀਰ ਭਾਦੂ
Ad Position 24