15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬੂਟਾ ਸਿੰਘ ਵਿਰਕ ਨੇ ਮਾਸਟਰ ਅਥਲੀਟ ਖੇਡਾਂ ਵਿਚ ਜਿੱਤੇ 2 ਕਾਂਸੀ ਦੇ ਤਗਮੇ

ਅਬੋਹਰ, 15 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਫ਼ਿਰੋਜ਼ਪੁਰ ਵਿਖੇ ਕਰਵਾਈਆਂ ਗਈਆਂ ਪਹਿਲੀਆਂ ਸਟੇਟ ਮਾਸਟਰ ਅਥਲੀਟ ਖੇਡਾਂ ਵਿਚ ਮੂਲਵਾਸੀ ਪਿੰਡ ਕੁਹਾੜਿਆਂ ਵਾਲੀ ਹਾਲ ਆਬਾਦ ਸਥਾਨਕ ਸੀਤੋ ਰੋਡ ਸਥਿਤ ਏਕਤਾ ਕਾਲੋਨੀ ਵਾਸੀ ਬੂਟਾ ਸਿੰਘ ਵਿਰਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਕਾਂਸੀ ਦੇ ਤਗਮੇ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਵਿਚ ਬੂਟਾ ਸਿੰਘ ਵਿਰਕ ਨੇ 100 ਮੀਟਰ ਅਤੇ 400 ਮੀਟਰ ਦੌੜ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਦੋਵਾਂ ਹੀ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ।

Ad Position 21
No active advertisement
ਅਜੀਤ ਡੈਸਕ 16-11-2026
ਅਬੋਹਰ, 15 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਫ਼ਿਰੋਜ਼ਪੁਰ ਵਿਖੇ ਕਰਵਾਈਆਂ ਗਈਆਂ ਪਹਿਲੀਆਂ ਸਟੇਟ ਮਾਸਟਰ ਅਥਲੀਟ ਖੇਡਾਂ ਵਿਚ ਮੂਲਵਾਸੀ ਪਿੰਡ ਕੁਹਾੜਿਆਂ ਵਾਲੀ ਹਾਲ ਆਬਾਦ ਸਥਾਨਕ ਸੀਤੋ ਰੋਡ ਸਥਿਤ ਏਕਤਾ ਕਾਲੋਨੀ ਵਾਸੀ ਬੂਟਾ ਸਿੰਘ ਵਿਰਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਕਾਂਸੀ ਦੇ ਤਗਮੇ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਵਿਚ ਬੂਟਾ ਸਿੰਘ ਵਿਰਕ ਨੇ 100 ਮੀਟਰ ਅਤੇ 400 ਮੀਟਰ ਦੌੜ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਦੋਵਾਂ ਹੀ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪਰਿਵਾਰ ਅਤੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਹੈ। ਜ਼ਿਕਰਯੋਗ ਹੈ ਕਿ ਬੂਟਾ ਸਿੰਘ ਵਿਰਕ ਇਸ ਤੋਂ ਪਹਿਲਾਂ ਵੀ ਦੇਸ਼-ਵਿਦੇਸ਼ ਵਿਚ ਹੋਈਆਂ ਵੱਖ-ਵੱਖ ਮਾਸਟਰ ਅਥਲੀਟ ਖੇਡਾਂ ਵਿਚ ਭਾਗ ਲੈ ਕੇ ਕਈ ਤਗਮੇ ਜਿੱਤ ਚੁੱਕੇ ਹਨ। ਖੇਡਾਂ ਪ੍ਰਤੀ ਉਨ੍ਹਾਂ ਦਾ ਜਜ਼ਬਾ ਅਤੇ ਲਗਾਤਾਰ ਮਿਹਨਤ ਹੋਰਨਾਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਬੂਟਾ ਸਿੰਘ ਵਿਰਕ ਨੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਵੱਲ ਧਿਆਨ ਦੇਣ ਦਾ ਸੁਨੇਹਾ ਦਿੱਤਾ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਨਜ਼ਦੀਕੀ ਰਿਸ਼ਤੇਦਾਰਾਂ, ਦੋਸਤਾਂ ਅਤੇ ਮਿੱਤਰਾਂ ਵਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਆਵਲਾ ਦੀ ਟੀਮ ਵਲੋਂ ਲੋੜਵੰਦਾਂ ਨੂੰ ਜੈਕਟਾਂ ਵੰਡੀਆਂ ਅਗਲੀ ਖ਼ਬਰ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਪੀ.ਐਮ.ਸ੍ਰੀ ਸਰਕਾਰੀ ਸਕੂਲ ਬੱਲੂਆਣਾ ਦੀ ਸ਼ਾਨਦਾਰ ਜਿੱਤ
Ad Position 24