15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਾਬਕਾ ਵਿਧਾਇਕ ਆਵਲਾ ਦੀ ਟੀਮ ਵਲੋਂ ਲੋੜਵੰਦਾਂ ਨੂੰ ਜੈਕਟਾਂ ਵੰਡੀਆਂ

ਜਲਾਲਾਬਾਦ, 15 ਨਵੰਬਰ (ਜਸਕਰਨ ਸਿੰਘ ਤਨੇਜਾ)-ਸਰਦੀ ਦੇ ਮੌਸਮ ਦੀ ਸ਼ੁਰੂਆਤ ਦੇ ਮੱਦੇਨਜ਼ਰ ਲੋੜਵੰਦ ਲੋਕਾਂ ਨੂੰ ਠੰਢ ਤੋਂ ਬਚਾਉਣ ਲਈ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਟੀਮ ਵਲੋਂ ਸਮਾਜ ਸੇਵਾ ਦਾ ਉਪਰਾਲਾ ਕਰਦਿਆਂ ਸਥਾਨਕ ਸਬਜ਼ੀ ਮੰਡੀ ਵਿਖੇ ਜ਼ਰੂਰਤਮੰਦ ਲੋਕਾਂ ਨੂੰ ਜੈਕਟਾਂ ਵੰਡੀਆਂ ਗਈਆਂ। ਇਸ ਮੌਕੇ ਟੀਮ ਦੇ ਮੈਂਬਰਾਂ ਨੇ ਸਬਜ਼ੀ ਮੰਡੀ ਵਿਖੇ ਪਹੁੰਚ ਕੇ ਲੋੜਵੰਦ ਲੋਕਾਂ ਨੂੰ ਜੈਕਟਾਂ ਮੁਹੱਈਆ ਕਰਵਾਈਆਂ।

Ad Position 21
No active advertisement
ਅਜੀਤ ਡੈਸਕ 16-11-2026
ਜਲਾਲਾਬਾਦ, 15 ਨਵੰਬਰ (ਜਸਕਰਨ ਸਿੰਘ ਤਨੇਜਾ)-ਸਰਦੀ ਦੇ ਮੌਸਮ ਦੀ ਸ਼ੁਰੂਆਤ ਦੇ ਮੱਦੇਨਜ਼ਰ ਲੋੜਵੰਦ ਲੋਕਾਂ ਨੂੰ ਠੰਢ ਤੋਂ ਬਚਾਉਣ ਲਈ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਟੀਮ ਵਲੋਂ ਸਮਾਜ ਸੇਵਾ ਦਾ ਉਪਰਾਲਾ ਕਰਦਿਆਂ ਸਥਾਨਕ ਸਬਜ਼ੀ ਮੰਡੀ ਵਿਖੇ ਜ਼ਰੂਰਤਮੰਦ ਲੋਕਾਂ ਨੂੰ ਜੈਕਟਾਂ ਵੰਡੀਆਂ ਗਈਆਂ। ਇਸ ਮੌਕੇ ਟੀਮ ਦੇ ਮੈਂਬਰਾਂ ਨੇ ਸਬਜ਼ੀ ਮੰਡੀ ਵਿਖੇ ਪਹੁੰਚ ਕੇ ਲੋੜਵੰਦ ਲੋਕਾਂ ਨੂੰ ਜੈਕਟਾਂ ਮੁਹੱਈਆ ਕਰਵਾਈਆਂ। ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਸਮਾਜ ਦੇ ਸਮਰੱਥ ਵਰਗ ਨੂੰ ਵੀ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਉਪਰਾਲੇ ਲਈ ਜੈਕਟਾਂ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਧਵਨ, ਲਾਡੀ ਅਰੋੜਾ, ਗੋਲਡੀ ਸੇਤੀਆ, ਰਿੰਕੂ ਸਮੇਤ ਟੀਮ ਦੇ ਹੋਰ ਮੈਂਬਰ ਹਾਜ਼ਰ ਸਨ। ਇਲਾਕੇ ਦੇ ਲੋਕਾਂ ਵਲੋਂ ਰਮਿੰਦਰ ਸਿੰਘ ਆਵਲਾ ਦੀ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਮਾਲਵਾ ਸਕੂਲ ਬੁਰਜ ਮੁਹਾਰ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਬੂਟਾ ਸਿੰਘ ਵਿਰਕ ਨੇ ਮਾਸਟਰ ਅਥਲੀਟ ਖੇਡਾਂ ਵਿਚ ਜਿੱਤੇ 2 ਕਾਂਸੀ ਦੇ ਤਗਮੇ
Ad Position 24