ਮਾਡਰਨ ਮਾਲਵਾ ਸਕੂਲ ਬੁਰਜ ਮੁਹਾਰ ਵਿਖੇ ਬਾਲ ਦਿਵਸ ਮਨਾਇਆ
ਅਬੋਹਰ, 15 ਨਵੰਬਰ(ਵਿਵੇਕ ਹੂੜੀਆ)-ਮਾਡਰਨ ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੁਰਜ ਮੁਹਾਰ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਮਨੋਰੰਜਕ ਗਤੀਵਿਧੀਆਂ ਅਤੇ ਵੱਖ-ਵੱਖ ਖੇਡਾਂ ਦਾ ਪ੍ਰਬੰਧ ਕੀਤਾ ਗਿਆ।
ਅਬੋਹਰ, 15 ਨਵੰਬਰ(ਵਿਵੇਕ ਹੂੜੀਆ)-ਮਾਡਰਨ ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੁਰਜ ਮੁਹਾਰ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਮਨੋਰੰਜਕ ਗਤੀਵਿਧੀਆਂ ਅਤੇ ਵੱਖ-ਵੱਖ ਖੇਡਾਂ ਦਾ ਪ੍ਰਬੰਧ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਫੈਂਸੀ ਡਰੈੱਸ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਪਹਿਰਾਵਿਆਂ ਰਾਹੀਂ ਆਪਣੀ ਪ੍ਰਤਿਭਾ ਅਤੇ ਸਭਿਆਚਾਰਕ ਵਿਰਸੇ ਦੀ ਝਲਕ ਪੇਸ਼ ਕੀਤੀ। ਇਸ ਤੋਂ ਇਲਾਵਾ ਬੱਚਿਆਂ ਲਈ ਚੇਅਰ ਗੇਮ ਅਤੇ ਹੋਰ ਦਿਲਚਸਪ ਖੇਡਾਂ ਵੀ ਕਰਵਾਈਆਂ ਗਈਆਂ। ਅਧਿਆਪਕਾਂ ਨੇ ਵੀ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪੇਸ਼ਕਾਰੀਆਂ ਅਤੇ ਗਤੀਵਿਧੀਆਂ ਵਿਚ ਹਿੱਸਾ ਲਿਆ। ਸਮੁੱਚਾ ਸਕੂਲ ਖ਼ੁਸ਼ੀਆਂ ਅਤੇ ਉਤਸ਼ਾਹ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਸਵੇਰ ਦੀ ਸਭਾ ਦੌਰਾਨ ਸਕੂਲ ਕਮੇਟੀ ਮੈਂਬਰ ਪ੍ਰੀਤੀ ਸਿੱਧੂ ਅਤੇ ਪ੍ਰਿੰਸੀਪਲ ਮਨਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰੀਤੀ ਸਿੱਧੂ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਿੰਸੀਪਲ ਮਨਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਹਮੇਸ਼ਾ ਮਿਹਨਤ ਕਰਨ, ਅੱਗੇ ਵਧਣ ਅਤੇ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਪਰਸਨ ਡਾ. ਪ੍ਰੀਤਮ ਸਿੰਘ ਸਿੱਧੂ ਨੇ ਵੀ ਬੱਚਿਆਂ ਨੂੰ ਆਪਣਾ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਜੀਵਨ ਵਿਚ ਸਫਲਤਾ ਦੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਬਾਲ ਦਿਵਸ ਦਾ ਇਹ ਸਮਾਗਮ ਵਿਦਿਆਰਥੀਆਂ ਲਈ ਯਾਦਗਾਰੀ ਅਤੇ ਖ਼ੁਸ਼ੀਆਂ ਭਰਿਆ ਸਾਬਤ ਹੋਇਆ।