16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

30 ਨਵੰਬਰ ਤੱਕ ਨਾਗਰਿਕ ਕਰ ਸਕਣਗੇ ਆਨਲਾਈਨ ਸਵੈ-ਜਨਗਣਨਾ, 1 ਦਸੰਬਰ ਤੋਂ ਘਰ-ਘਰ ਪਹੁੰਚਣਗੇ ਜਨਗਣਨਾ ਕਰਮਚਾਰੀ

ਅਬੋਹਰ, 16 ਨਵੰਬਰ (ਵਿਵੇਕ ਹੂੜੀਆ)-ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫ਼ਸਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ. ਡੀ.

Ad Position 21
No active advertisement
ਅਜੀਤ ਡੈਸਕ 17-11-2026
ਅਬੋਹਰ, 16 ਨਵੰਬਰ (ਵਿਵੇਕ ਹੂੜੀਆ)-ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫ਼ਸਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ.ਡੀ.ਐੱਮ.-ਕਮ-ਸਿਟੀ ਸੈਂਸਸ ਚਾਰਜ ਅਫ਼ਸਰ ਬਲਕਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਬੋਹਰ ਵਿਚ ਡਿਜੀਟਲ ਸਵੈ-ਜਨਗਣਨਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਨਗਰ ਨਿਗਮ ਅਬੋਹਰ ਦੀ ਮੇਅਰ ਪੂਜਾ ਵਧਵਾ ਨੇ ਖ਼ੁਦ ਆਪਣੀ ਜਨਗਣਨਾ ਦੀ ਜਾਣਕਾਰੀ ਆਨਲਾਈਨ ਦਰਜ ਕਰਵਾ ਕੇ ਇਸ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਇਸ ਮੌਕੇ ਮੇਅਰ ਪੂਜਾ ਵਧਵਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੌਮੀ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਸਵੈ-ਜਨਗਣਨਾ ਖ਼ੁਦ ਆਨਲਾਈਨ ਦਰਜ ਕਰਵਾ ਕੇ ਦੇਸ਼ ਦੇ ਨਿਰਮਾਣ ਵਿਚ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਸਵੈ-ਜਨਗਣਨਾ ਦਾ ਇਹ ਪੜਾਅ 30 ਨਵੰਬਰ ਤੱਕ ਚੱਲੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਵੈ-ਜਨਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਆਉਣ ਵਾਲੇ ਜਨਗਣਨਾ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਪੁੱਛੀ ਜਾਣ ਵਾਲੀ ਸਹੀ ਜਾਣਕਾਰੀ ਮੁਹੱਈਆ ਕਰਵਾਉਣ। ਮੇਅਰ ਨੇ ਕਿਹਾ ਕਿ ਜਨਗਣਨਾ ਦੌਰਾਨ ਇਕੱਠੇ ਕੀਤੇ ਜਾਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਸਰਕਾਰੀ ਨੀਤੀਆਂ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਜਨਗਣਨਾ ਦੀ ਸਮੁੱਚੀ ਪ੍ਰਕਿਰਿਆ ਡਿਜੀਟਲ ਢੰਗ ਨਾਲ ਕੀਤੀ ਜਾਵੇਗੀ ਅਤੇ ਹਰੇਕ ਪਰਿਵਾਰ ਦੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਕਥਨ ਕਿ ਜਨਗਣਨਾ ਸਿਰਫ਼ ਸਰਕਾਰੀ ਕੰਮ ਨਹੀਂ, ਸਗੋਂ ਸਾਰਿਆਂ ਦੀ ਕੌਮੀ ਜ਼ਿੰਮੇਵਾਰੀ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਨਾਗਰਿਕ ਸਵੈ-ਜਨਗਣਨਾ ਲਈ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਇਸ ਮੌਕੇ ਨਰੇਸ਼ ਵਧਵਾ, ਨਗਰ ਨਿਗਮ ਦੇ ਸ਼ਹਿਰੀ ਜਨਗਣਨਾ ਇੰਚਾਰਜ ਮੰਗਤ ਵਰਮਾ, ਗੁਰੂ ਪ੍ਰਤਾਪ ਸਿੰਘ, ਫ਼ੀਲਡ ਟਰੇਨਰ ਰੰਜਨ ਭਟੇਜਾ, ਬਲਜਿੰਦਰ ਸਿੰਘ, ਟੈਕਨੀਕਲ ਅਸਿਸਟੈਂਟ ਸਾਹਿਲ, ਲਲਿਤ ਅਤੇ ਰਵੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਸਵਾਰ ਨੂੰ ਮਾਰੀ ਜ਼ੋਰਦਾਰ ਟੱਕਰ ਅਗਲੀ ਖ਼ਬਰ ਗੁਰੂਹਰਸਹਾਏ ਨਗਰ ਕੌਂਸਲ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ ਬੰਟੀ ਭਠੇਜਾ ਸਮੇਤ ਕਈ ਕਾਂਗਰਸੀ ਆਗੂ ਅਕਾਲੀ ਦਲ ’ਚ ਸ਼ਾਮਿਲ...
Ad Position 24