16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਿੰਡ ਸੁਰੇਸ਼ ਵਾਲਾ ’ਚ ਕਾਰ ਸਵਾਰ ਵਿਅਕਤੀ ਅਤੇ ਉਸ ਦੀ ਧੀ ’ਤੇ ਗੋਲੀਆਂ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ ਜੰਡਵਾਲਾ ਖ਼ਰਤਾ ਗੋਲੀਕਾਂਡ ਦਾ ਇਕ ਕਥਿਤ ਦੋਸ਼ੀ ਕਾਬੂ

ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਵਲੋਂ ਪਿੰਡ ਸੁਰੇਸ਼ ਵਾਲਾ ਵਿਖੇ ਕਾਰ ਸਵਾਰ ਵਿਅਕਤੀ ਅਤੇ ਉਸ ਦੀ ਧੀ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਦੋ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 17-11-2026
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਵਲੋਂ ਪਿੰਡ ਸੁਰੇਸ਼ ਵਾਲਾ ਵਿਖੇ ਕਾਰ ਸਵਾਰ ਵਿਅਕਤੀ ਅਤੇ ਉਸ ਦੀ ਧੀ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਦੋ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਪੀ.ਡੀ. ਸਤਿੰਦਰ ਕੁਮਾਰ ਨੇ ਦੱਸਿਆ ਕਿ 10 ਨਵੰਬਰ ਨੂੰ ਮਨੀਸ਼ ਕੁਮਾਰ ਪੁੱਤਰ ਪ੍ਰੇਮ ਕੁਮਾਰ ਵਾਸੀ ਸੁਰੇਸ਼ ਵਾਲਾ ਆਪਣੀ ਧੀ ਨਾਲ ਕਾਰ ਵਿਚ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਗੁਰਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਫਰਵਾਂਹ ਵਾਲਾ ਵਲੋਂ ਉਸ ਦੀ ਕਾਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਸਬੰਧੀ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮੁਕੱਦਮਾ ਨੰਬਰ 355 ਮਿਤੀ 10.11.2026 ਨੂੰ ਧਾਰਾ 109, 3(5) ਬੀ.ਐਨ.ਐੱਸ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਇਸ ਮਾਮਲੇ ਵਿਚ ਕੁੱਲ ਛੇ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਜਿਨ੍ਹਾਂ ਵਿਚੋਂ ਚਾਰ ਜਣੇ, ਗੁਰਵਿੰਦਰ ਸਿੰਘ ਪੁੱਤਰ, ਦਵਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਫਰਵਾਂਹ ਵਾਲਾ, ਰਮਨਦੀਪ ਕੌਰ ਪਤਨੀ ਦਵਿੰਦਰ ਸਿੰਘ ਵਾਸੀ ਫਰਵਾਂਹ ਵਾਲਾ, ਮਨਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਫਰਵਾਂਹ ਵਾਲਾ ਹਾਲ ਆਬਾਦ ਵਾਸੀ ਐਮ.ਸੀ. ਕਾਲੋਨੀ ਫ਼ਾਜ਼ਿਲਕਾ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐੱਸ.ਪੀ.ਡੀ. ਸਤਿੰਦਰ ਕੁਮਾਰ ਨੇ ਦੱਸਿਆ ਕਿ 23 ਮਾਰਚ 2026 ਨੂੰ ਪਿੰਡ ਜੰਡਵਾਲਾ ਖਰਤਾ ਵਿਖੇ ਦੋ ਗੱਡੀਆਂ ਵਿਚ ਸਵਾਰ ਵਿਅਕਤੀਆਂ ਵਲੋਂ ਇਕ ਦੂਸਰੇ ’ਤੇ ਫਾਇਰ ਕੀਤੇ ਗਏ ਸਨ। ਜਿਸ ’ਤੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਅਸਲਾ ਐਕਟ ਅਧੀਨ ਫ਼ਾਜ਼ਿਲਕਾ ਥਾਣੇ ਅੰਦਰ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਦੌਰਾਨ ਗੁਰਵਿੰਦਰ ਸਿੰਘ, ਦਵਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਫਰਵਾਂਹ ਵਾਲਾ, ਜਗਮੀਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਦਿਓਨ ਖੇੜਾ ਅਤੇ ਵਿਕੀ ਪੁੱਤਰ ਲੀਲੂ ਰਾਮ ਵਾਸੀ ਦਿਓਨ ਖੇੜਾ ਅਤੇ ਦੂਸਰੀ ਧਿਰ ਦੇ ਨਵਦੀਪ ਸਿੰਘ ਉਰਫ਼ ਚੀਨਾ ਪੁੱਤਰ ਇਕਬਾਲ ਸਿੰਘ ਵਾਸੀ ਛਾਪਿਆਂ ਵਾਲੀ, ਬਲਜਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਪਿਆਰਾ ਸਿੰਘ ਵਾਸੀ ਮਲੋਟ ਅਤੇ ਧੰਨਜੀਤ ਸਿੰਘ ਉਰਫ਼ ਧੰਨਾ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਵਾਰਡ ਨੰਬਰ 24 ਮਲੋਟ ਨੂੰ ਨਾਮਜ਼ਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿਚ ਲੋੜੀਂਦੇ ਮੁਲਜ਼ਮ ਧੰਨਜੀਤ ਸਿੰਘ ਉਰਫ਼ ਧੰਨਾ ਨੂੰ 10 ਨਵੰਬਰ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਦ ਕਿ ਗੁਰਵਿੰਦਰ ਸਿੰਘ ਵਾਸੀ ਫਰਵਾਂਹ ਵਾਲਾ ਨੂੰ 14 ਨਵੰਬਰ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜੋ ਕਿ ਇਹ ਦੋਨੋਂ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਨੇ ਸ਼ੱਕ ਦੀ ਵਜ੍ਹਾ ਕਰਕੇ ਇਹ ਗੋਲੀਬਾਰੀ ਕੀਤੀ ਹੈ। ਐੱਸ.ਪੀ.ਡੀ.ਸਤਿੰਦਰ ਕੁਮਾਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਆਰਮਜ਼ ਐਕਟ, ਇਰਾਦਾ ਕਤਲ, ਲੁੱਟ-ਖੋਹ ਅਤੇ ਹੋਰ ਗੰਭੀਰ ਅਪਰਾਧਾਂ ਸਬੰਧੀ ਕੁੱਲ 9 ਮੁਕੱਦਮੇ ਦਰਜ ਹਨ ਜਦਕਿ ਧੰਨਜੀਤ ਸਿੰਘ ਉਰਫ਼ ਧੰਨਾ ਖ਼ਿਲਾਫ਼ ਦੋ ਮੁਕੱਦਮੇ ਦਰਜ ਹਨ। ਬਾਕੀ ਮੁਲਜ਼ਮਾਂ ਖ਼ਿਲਾਫ਼ ਵੀ ਵੱਖ-ਵੱਖ ਥਾਣਿਆਂ ਵਿਚ ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ਨੇੜੇ ਆਉਂਦਿਆਂ ਹੀ ਜਲਾਲਾਬਾਦ ਦੀ ਸਿਆਸਤ ’ਚ ਬਦਲਣ ਲੱਗੇ ਸਮੀਕਰਨ, ਕਈ ‘ਖ਼ਾਸ’ ਚਿਹਰਿਆਂ ਦੀ ਘਟੀ ਸਰਗਰਮੀ ਅਗਲੀ ਖ਼ਬਰ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਪੋਸਟਰਾਂ ਰਾਹੀਂ ਲੋਕਤੰਤਰ ਵਿਚ ਮਤਦਾਨ ਦਾ ਦਿੱਤਾ ਸੰਦੇਸ਼
Ad Position 24