16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀ ਸਮਨਪ੍ਰੀਤ ਸਾਮਾ ਨੇ ਅੰਤਰ-ਕਾਲਜ ਮੁਕਾਬਲਿਆਂ ਵਿਚ ਜਿੱਤੇ 2 ਚਾਂਦੀ ਦੇ ਤਗਮੇ

ਅਬੋਹਰ, 16 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ-ਕਾਲਜ ਕੈਨੋਇੰਗ ਮੁਕਾਬਲਿਆਂ ਵਿਚ ਕਾਲਜ ਦੇ ਬੀ.

Ad Position 21
No active advertisement
ਅੰਤਰ ਕਾਲਜ ਮੁਕਾਬਲਿਆਂ ਵਿਚ 2 ਚਾਂਦੀ ਦੇ ਤਗਮੇ ਜਿੱਤਣ ਵਾਲੇ ਅਬੋਹਰ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਸਮਨਪ੍ਰੀਤ ਸਾਮਾ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 17-11-2026

ਅਬੋਹਰ, 16 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ-ਕਾਲਜ ਕੈਨੋਇੰਗ ਮੁਕਾਬਲਿਆਂ ਵਿਚ ਕਾਲਜ ਦੇ ਬੀ.ਏ ਭਾਗ ਪਹਿਲਾ ਦੇ ਹੋਣਹਾਰ ਵਿਦਿਆਰਥੀ ਸਮਨਪ੍ਰੀਤ ਸਾਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1000 ਮੀਟਰ ਅਤੇ 200 ਮੀਟਰ ਮੁਕਾਬਲਿਆਂ ਵਿਚ 2 ਚਾਂਦੀ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਨ੍ਹਾਂ ਮੁਕਾਬਲਿਆਂ ਦੌਰਾਨ ਟੀਮ ਇੰਚਾਰਜ ਵਜੋਂ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ.ਅਮਨਦੀਪ ਕੰਬੋਜ ਅਤੇ ਭਾਗੀਰਥ ਨੇ ਵਿਦਿਆਰਥੀ ਦੀ ਅਗਵਾਈ ਕਰਦਿਆਂ ਉਸ ਨੂੰ ਪੂਰਾ ਸਹਿਯੋਗ ਦਿੱਤਾ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਨੇ ਸਮਨਪ੍ਰੀਤ ਸਾਮਾ ਅਤੇ ਸਰੀਰਕ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਮਨਪ੍ਰੀਤ ਦੀ ਇਹ ਸਫਲਤਾ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਲਜ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ’ਤੇ ਮਾਣ ਹੈ ਅਤੇ ਭਵਿੱਖ ਵਿਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਂਦੀ ਰਹੇਗੀ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ, ਸਕੱਤਰ ਬਲਕਰਨ ਸਿੰਘ ਬਰਾੜ, ਸਮੂਹ ਕਮੇਟੀ ਮੈਂਬਰਾਂ, ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਅਤੇ ਸਮੂਹ ਸਟਾਫ਼ ਨੇ ਸਮਨਪ੍ਰੀਤ ਸਾਮਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਚਾਹੇ ਕੋਟਾ ਵਧਾਏ ਚਾਹੇ ਕੁੱਝ ਕਰੇ, ਮੰਡੀਆਂ ਚੋਂ ਕਿਸਾਨਾਂ ਦਾ ਝੋਨਾ ਤੁਰੰਤ ਚੁੱਕੇ-ਹੰਸ ਰਾਜ ਜੋਸਨ ਅਗਲੀ ਖ਼ਬਰ ਚੋਣਾਂ ਨੇੜੇ ਆਉਂਦਿਆਂ ਹੀ ਜਲਾਲਾਬਾਦ ਦੀ ਸਿਆਸਤ ’ਚ ਬਦਲਣ ਲੱਗੇ ਸਮੀਕਰਨ, ਕਈ ‘ਖ਼ਾਸ’ ਚਿਹਰਿਆਂ ਦੀ ਘਟੀ ਸਰਗਰਮੀ
Ad Position 24