16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 30 ਨਵੰਬਰ ਤੱਕ ਹੋਵੇਗੀ ਸਵੈ-ਗਣਨਾ

ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)- ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਦੀ ਸਹੂਲਤ ਲਈ ਆਨਲਾਈਨ ‘ਸਵੈ-ਗਣਨਾ’ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਵਾਸੀ 30 ਨਵੰਬਰ ਤੱਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਖ਼ੁਦ ਦਰਜ ਕਰ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 17-11-2026
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)- ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਦੀ ਸਹੂਲਤ ਲਈ ਆਨਲਾਈਨ ‘ਸਵੈ-ਗਣਨਾ’ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਵਾਸੀ 30 ਨਵੰਬਰ ਤੱਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਖ਼ੁਦ ਦਰਜ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ ਨੇ ਦੱਸਿਆ ਕਿ ਸਵੈ-ਗਣਨਾ ਦੌਰਾਨ ਨਾਗਰਿਕ ਸਰਕਾਰੀ ਪੋਰਟਲ ’ਤੇ ਜਾ ਕੇ ਆਪਣੇ ਪਰਿਵਾਰ ਦੇ ਵੇਰਵੇ ਦਰਜ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਵੇਰਵੇ ਬਿਲਕੁਲ ਸਹੀ ਤੇ ਮੁਕੰਮਲ ਦਰਜ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਅਹਿਮ ਰਾਸ਼ਟਰੀ ਕਾਰਜ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਏ.ਡੀ.ਸੀ.ਨੇ ਅੱਗੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰਾਂ ਵਲੋਂ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕੀਤੀ ਜਾਵੇਗੀ, ਜਿਸ ਦੌਰਾਨ ਘਰਾਂ, ਪਰਿਵਾਰਾਂ ਅਤੇ ਵਿਅਕਤੀਆਂ ਸਬੰਧੀ ਵੇਰਵੇ ਇਕੱਤਰ ਕੀਤੇ ਜਾਣਗੇ। ਜਿਨ੍ਹਾਂ ਨਾਗਰਿਕਾਂ ਨੇ ਪਹਿਲਾਂ ਆਨਲਾਈਨ ਸਵੈ-ਗਣਨਾ ਕੀਤੀ ਹੋਵੇਗੀ, ਉਨ੍ਹਾਂ ਨੂੰ ਘਰ ਆਉਣ ਵਾਲੇ ਸਬੰਧਿਤ ਗਣਨਾਕਾਰ ਨਾਲ ਆਪਣੀ ‘ਸਵੈ-ਗਣਨਾ ਆਈ.ਡੀ.’ ਸਾਂਝੀ ਕਰਨੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਨਾਗਰਿਕਾਂ ਨੂੰ ਜਨਗਣਨਾ-2027 ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਉਲੀਕਣ ਦਾ ਮੁੱਖ ਆਧਾਰ ਹੁੰਦੇ ਹਨ, ਇਸ ਲਈ ਹਰ ਨਾਗਰਿਕ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸੈਂਸਜ਼ ਸੈੱਲ ਦੇ ਇੰਚਾਰਜ ਸੁਰਿੰਦਰ ਪਲ ਅਤੇ ਅਮਨਦੀਪ ਗਿਰਧਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਪੋਸਟਰਾਂ ਰਾਹੀਂ ਲੋਕਤੰਤਰ ਵਿਚ ਮਤਦਾਨ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਅਜ਼ੰਪਸ਼ਨ ਕਾਨਵੈਂਟ ਸਕੂਲ ਵਿਚ ਬਾਲ ਦਿਵਸ ਨੂੰ ਸਮਰਪਿਤ ਸਭਿਆਚਾਰਕ ਗਤੀਵਿਧੀਆਂ ਦੇ ਨਾਲ ਪ੍ਰਦਰਸ਼ਨੀ ਲਗਾਈ
Ad Position 24