ਲੋੜਵੰਦ ਪਰਿਵਾਰ ਦੀ ਲੜਕੀ ਦਾ ਅਨੰਦ ਕਾਰਜ ਕਰਵਾਇਆ
ਲੋੜਵੰਦ ਪਰਿਵਾਰਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕਾਰਜ-ਸਤਨਾਮ ਸਿੰਘ ਥਿੰਦ
ਜਲਾਲਾਬਾਦ, 16 ਨਵੰਬਰ (ਜਸਕਰਨ ਸਿੰਘ ਤਨੇਜਾ)-ਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾ ਸੰਸਥਾ ਅਤੇ ਦਸਮੇਸ਼ ਸੇਵਾ ਸੁਸਾਇਟੀ ਜਲਾਲਾਬਾਦ ਵਲੋਂ ਸਾਂਝੇ ਉਪਰਾਲੇ ਤਹਿਤ ਪਿੰਡ ਬਾਹਮਣੀ ਵਾਲਾ ਨਾਲ ਸਬੰਧਿਤ ਇਕ ਲੋੜਵੰਦ ਪਰਿਵਾਰ ਦੀ ਬੇਟੀ ਦਾ ਅਨੰਦ ਕਾਰਜ ਕਰਵਾਇਆ ਗਿਆ। ਇਹ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਪੂਰੀ ਧਾਰਮਿਕ ਮਰਿਆਦਾ ਅਤੇ ਸ਼ਰਧਾ ਨਾਲ ਸੰਪੰਨ ਹੋਇਆ।
ਜਲਾਲਾਬਾਦ, 16 ਨਵੰਬਰ (ਜਸਕਰਨ ਸਿੰਘ ਤਨੇਜਾ)-ਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾ ਸੰਸਥਾ ਅਤੇ ਦਸਮੇਸ਼ ਸੇਵਾ ਸੁਸਾਇਟੀ ਜਲਾਲਾਬਾਦ ਵਲੋਂ ਸਾਂਝੇ ਉਪਰਾਲੇ ਤਹਿਤ ਪਿੰਡ ਬਾਹਮਣੀ ਵਾਲਾ ਨਾਲ ਸਬੰਧਿਤ ਇਕ ਲੋੜਵੰਦ ਪਰਿਵਾਰ ਦੀ ਬੇਟੀ ਦਾ ਅਨੰਦ ਕਾਰਜ ਕਰਵਾਇਆ ਗਿਆ। ਇਹ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਪੂਰੀ ਧਾਰਮਿਕ ਮਰਿਆਦਾ ਅਤੇ ਸ਼ਰਧਾ ਨਾਲ ਸੰਪੰਨ ਹੋਇਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਥਿੰਦ ਨੇ ਦੱਸਿਆ ਕਿ ਇਸ ਸੇਵਾ ਕਾਰਜ ਦੀਆਂ ਤਿਆਰੀਆਂ ਕੁੱਝ ਦਿਨ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਵਿਆਹ ਸਮਾਗਮ ਦੌਰਾਨ ਚਾਹ-ਪਾਣੀ, ਖਾਣ-ਪੀਣ ਦੀਆਂ ਵਸਤਾਂ, ਸਨੈਕਸ ਅਤੇ ਮਿਠਾਈ ਦਾ ਪ੍ਰਬੰਧ ਵਿਸਲਸ ਰੈਸਟੋਰੈਂਟ ਜਲਾਲਾਬਾਦ ਦੇ ਮਾਲਕ ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਇਸ ਤੋਂ ਇਲਾਵਾ ਕਈ ਪਰਿਵਾਰਾਂ ਵਲੋਂ ਨਵ-ਵਿਆਹੁਤਾ ਲੜਕੀ ਨੂੰ ਤੋਹਫ਼ੇ ਵੀ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣੇ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿਚ ਹੱਥ ਵਟਾਉਣਾ ਮਨੁੱਖਤਾ ਦੀ ਸੱਚੀ ਸੇਵਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਅਜਿਹੇ ਸੇਵਾ ਕਾਰਜਾਂ ਵਿਚ ਮਾਇਆ ਤੋਂ ਇਲਾਵਾ ਨਵ-ਵਿਆਹੁਤਾ ਜੋੜੇ ਦੀਆਂ ਰੋਜ਼ਾਨਾ ਜ਼ਰੂਰਤਾਂ ਦੀਆਂ ਵਸਤਾਂ ਦੀ ਸੇਵਾ ਕਰਕੇ ਵੀ ਆਪਣਾ ਯੋਗਦਾਨ ਪਾਉਣ। ਇਸ ਮੌਕੇ ਮੁੱਖ ਸੇਵਾਦਾਰ ਸਤਨਾਮ ਸਿੰਘ ਥਿੰਦ, ਜਸਵਿੰਦਰ ਸਿੰਘ, ਡਾ. ਗੁਰਮੀਤ ਸਿੰਘ, ਡਾ. ਰਾਜ ਮਹਿਰੋਕ, ਹਰਪ੍ਰੀਤ ਸਿੰਘ, ਭਾਈ ਗੁਰਪ੍ਰਤਾਪ ਸਿੰਘ ਜਾਚਕ, ਸੁਖਚੈਨ ਸਿੰਘ ਖ਼ਾਲਸਾ, ਪ੍ਰਗਟ ਸਿੰਘ ਖਹਿਰਾ, ਅਮਨਦੀਪ ਸਿੰਘ ਥਿੰਦ, ਸੰਦੀਪ ਸਿੰਘ, ਸੁਖਪ੍ਰੀਤ ਸਿੰਘ ਖੁਰਾਣਾ, ਰੋਹਿਤ ਚੱਕਤੀ, ਗੁਰਪ੍ਰੀਤ ਸਿੰਘ ਘਾਂਗਾ, ਅੰਕੁਸ਼ ਕੁਮਾਰ, ਪਰਮਜੀਤ ਸਿੰਘ ਪ੍ਰਧਾਨ, ਅਸ਼ਵਿੰਦਰ ਸਿੰਘ ਜੱਗੀ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ। ਅੰਤ ਵਿਚ ਸਤਨਾਮ ਸਿੰਘ ਥਿੰਦ ਨੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ, ਪ੍ਰੈੱਸ ਕਲੱਬ ਦੇ ਮੈਂਬਰਾਂ ਅਤੇ ਇਸ ਸੇਵਾ ਕਾਰਜ ਵਿਚ ਮਾਇਆ ਤੇ ਹੋਰ ਸਹਿਯੋਗ ਦੇਣ ਵਾਲੇ ਸਮੂਹ ਦਾਨੀ ਸੱਜਣਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।