ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਲੈਕਚਰਾਰ ਗੁਰਪ੍ਰੀਤ ਸਿੰਘ ਵਲੋਂ ਸਕੂਲ ਲਾਇਬ੍ਰੇਰੀ ਨੂੰ 101 ਕਿਤਾਬਾਂ ਭੇਟ
ਅਬੋਹਰ, 17 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੇਸ਼ ਦੀ ਆਜ਼ਾਦੀ ਲਈ ਨਿੱਕੀ ਉਮਰ ਵਿਚ ਹੀ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ, ਗ਼ਦਰ ਲਹਿਰ ਦੇ ਨਿਧੜਕ ਯੋਧੇ ਅਤੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਬੇਹੱਦ ਸ਼ਲਾਘਾਯੋਗ ਅਤੇ ਪੇ੍ਰਰਨਾਦਾਇਕ ਉਪਰਾਲਾ ਕਰਦਿਆਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂ ਵਾਲੀ ਦੇ ਲੈਕਚਰਾਰ ਗੁਰਪ੍ਰੀਤ ਸਿੰਘ ਵਲੋਂ ਸਕੂਲ ਦੀ ਲਾਇਬ੍ਰੇਰੀ ਲਈ 101 ਕਿਤਾਬਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਦਾ ਇਹ ਉਪਰਾਲਾ ਨਾ ਸਿਰਫ਼ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਵਾਲਾ ਹੈ, ਸਗੋਂ ਨੌਜਵਾਨ ਪੀੜ੍ਹੀ ਅੰਦਰ ਪੁਸਤਕਾਂ ਨਾਲ ਸਾਂਝ ਪੈਦਾ ਕਰਨ ਅਤੇ ਪੜ੍ਹਨ-ਲਿਖਣ ਦੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਵੱਲ ਇਕ ਸਾਰਥਿਕ ਕਦਮ ਵੀ ਹੈ।
ਅ
ਅਬੋਹਰ ਉਪ ਮੰਡਲ ਦੇ ਪਿੰਡ ਗਿੱਦੜਾਂ ਵਾਲੀ ਦੇ ਸਰਕਾਰੀ ਸਕੂਲ ਨੂੰ ਕਿਤਾਬਾਂ ਭੇਟ ਕਰਦੇ ਹੋਏ ਲੈਕਚਰਾਰ ਗੁਰਪ੍ਰੀਤ ਸਿੰਘ ਅਤੇ ਹਾਜ਼ਰ ਸਟਾਫ਼ ਮੈਂਬਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
18-11-2026
ਅਬੋਹਰ, 17 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੇਸ਼ ਦੀ ਆਜ਼ਾਦੀ ਲਈ ਨਿੱਕੀ ਉਮਰ ਵਿਚ ਹੀ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ, ਗ਼ਦਰ ਲਹਿਰ ਦੇ ਨਿਧੜਕ ਯੋਧੇ ਅਤੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਬੇਹੱਦ ਸ਼ਲਾਘਾਯੋਗ ਅਤੇ ਪੇ੍ਰਰਨਾਦਾਇਕ ਉਪਰਾਲਾ ਕਰਦਿਆਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂ ਵਾਲੀ ਦੇ ਲੈਕਚਰਾਰ ਗੁਰਪ੍ਰੀਤ ਸਿੰਘ ਵਲੋਂ ਸਕੂਲ ਦੀ ਲਾਇਬ੍ਰੇਰੀ ਲਈ 101 ਕਿਤਾਬਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਦਾ ਇਹ ਉਪਰਾਲਾ ਨਾ ਸਿਰਫ਼ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਵਾਲਾ ਹੈ, ਸਗੋਂ ਨੌਜਵਾਨ ਪੀੜ੍ਹੀ ਅੰਦਰ ਪੁਸਤਕਾਂ ਨਾਲ ਸਾਂਝ ਪੈਦਾ ਕਰਨ ਅਤੇ ਪੜ੍ਹਨ-ਲਿਖਣ ਦੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਵੱਲ ਇਕ ਸਾਰਥਿਕ ਕਦਮ ਵੀ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ ਉਹ ਮਹਾਨ ਸਪੂਤ ਸਨ, ਜਿਨ੍ਹਾਂ ਨੇ ਬਹੁਤ ਛੋਟੀ ਉਮਰ ਵਿਚ ਦੇਸ਼ ਦੀ ਆਜ਼ਾਦੀ ਦਾ ਸੁਪਨਾ ਆਪਣੀਆਂ ਅੱਖਾਂ ਵਿਚ ਸਜਾਇਆ ਅਤੇ ਉਸ ਸੁਪਨੇ ਨੂੰ ਸਾਕਾਰ ਕਰਨ ਲਈ ਆਪਣਾ ਸਮੁੱਚਾ ਜੀਵਨ ਸੰਘਰਸ਼ ਦੇ ਲੇਖੇ ਲਾ ਦਿੱਤਾ। ਉਨ੍ਹਾਂ ਦੀ ਕੁਰਬਾਨੀ ਸਾਨੂੰ ਦੇਸ਼-ਪ੍ਰੇਮ, ਦ੍ਰਿੜ੍ਹ ਇਰਾਦੇ, ਹਿੰਮਤ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਕਿਤਾਬਾਂ ਭੇਟ ਕਰਨ ਦਾ ਇਹ ਉਪਰਾਲਾ ਇਸ ਗੱਲ ਦਾ ਪ੍ਰਤੀਕ ਹੈ ਕਿ ਸ਼ਹੀਦਾਂ ਦੀ ਯਾਦ ਨੂੰ ਸਿਰਫ਼ ਰਸਮੀ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਨੂੰ ਅਮਲੀ ਰੂਪ ਵਿਚ ਅੱਗੇ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਲੈਕਚਰਾਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸਭ ਤੋਂ ਵਧੀਆ ਦੋਸਤ ਅਤੇ ਗਿਆਨ ਦਾ ਅਮੁੱਕ ਭੰਡਾਰ ਹੁੰਦੀਆਂ ਹਨ। ਕਿਤਾਬਾਂ ਮਨੁੱਖ ਦੀ ਸੋਚ ਨੂੰ ਵਿਸ਼ਾਲ ਕਰਦੀਆਂ ਹਨ, ਉਸ ਦੀ ਸ਼ਖ਼ਸੀਅਤ ਨੂੰ ਨਿਖਾਰਦੀਆਂ ਹਨ ਅਤੇ ਜੀਵਨ ਵਿਚ ਸਹੀ ਫ਼ੈਸਲੇ ਲੈਣ ਦੀ ਸਮਝ ਪੈਦਾ ਕਰਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਲੈਕਚਰਾਰ ਗੁਰਪ੍ਰੀਤ ਸਿੰਘ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਦੀ ਲਾਇਬ੍ਰੇਰੀ ਕਿਸੇ ਵੀ ਵਿੱਦਿਅਕ ਸੰਸਥਾ ਦਾ ਅਹਿਮ ਅੰਗ ਹੁੰਦੀ ਹੈ। ਉਨ੍ਹਾਂ ਕਿਹਾ ਕਿ 101 ਕਿਤਾਬਾਂ ਭੇਟ ਕਰਨਾ ਸਿਰਫ਼ ਇਕ ਦਾਨ ਨਹੀਂ, ਸਗੋਂ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਵਿਚ ਕੀਤਾ ਗਿਆ ਇਕ ਨਿਵੇਸ਼ ਹੈ। ਇਸ ਤਰ੍ਹਾਂ ਦੇ ਉਪਰਾਲੇ ਹੋਰਨਾਂ ਅਧਿਆਪਕਾਂ, ਸਾਬਕਾ ਵਿਦਿਆਰਥੀਆਂ ਅਤੇ ਸਮਾਜ ਦੇ ਸਮਰੱਥ ਵਿਅਕਤੀਆਂ ਨੂੰ ਵੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਅਤੇ ਵਿੱਦਿਅਕ ਸੰਸਥਾਵਾਂ ਦੀ ਬਿਹਤਰੀ ਲਈ ਯੋਗਦਾਨ ਪਾਉਣ ਵਾਸਤੇ ਪ੍ਰੇਰਿਤ ਕਰਦੇ ਹਨ।