17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਰੇਗਾ ਅਤੇ ਆਵਾਸ ਯੋਜਨਾ ਘਪਲੇਬਾਜ਼ੀ ’ਤੇ ਕਾਰਵਾਈ ਨਾ ਹੋਣ ਦੇ ਵਿਰੋਧ ’ਚ ਸੀ.ਪੀ.ਆਈ. ਨੇ ਫੂਕਿਆ ਅਧਿਕਾਰੀਆਂ ਦਾ ਪੁਤਲਾ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਭਰ ਵਿਚ ਨਰੇਗਾ ਕਾਨੂੰਨ ਤਹਿਤ ਮਜ਼ਦੂਰਾਂ ਦੇ ਕੰਮ ਵਿਚ ਹੋਈਆਂ ਕਥਿਤ ਬੇਨਿਯਮੀਆਂ, ਲੋੜਵੰਦ ਪਰਿਵਾਰਾਂ ਦੇ ਮਕਾਨਾਂ ਲਈ ਆਈਆਂ ਗਰਾਂਟਾਂ ਅਤੇ ਜ਼ਿਲ੍ਹਾ ਪੱਧਰ ’ਤੇ ਵੰਡੀਆਂ ਗਈਆਂ ਹੋਰ ਗਰਾਂਟਾਂ ਵਿਚ ਕੀਤੀ ਘਪਲੇਬਾਜ਼ੀ ਖ਼ਿਲਾਫ਼ ਦਿੱਤੀਆਂ ਸ਼ਿਕਾਇਤਾਂ ’ਤੇ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਡੀ. ਸੀ.

Ad Position 21
No active advertisement
ਫ਼ਾਜ਼ਿਲਕਾ ਵਿਖੇ ਨਰੇਗਾ ਅਤੇ ਆਵਾਸ ਯੋਜਨਾ ਵਿਚ ਕਥਿਤ ਘਪਲੇਬਾਜ਼ੀ ਖ਼ਿਲਾਫ਼ ਕਾਰਵਾਈ ਨਾ ਹੋਣ ਦੇ ਵਿਰੋਧ ਵਿਚ ਅਧਿਕਾਰੀਆਂ ਦਾ ਪੁਤਲਾ ਫ਼ੂਕ ਕੇ ਪ੍ਰਦਰਸ਼ਨ ਕਰਦੇ ਹੋਏ ਸੀ.ਪੀ.ਆਈ.ਦੇ ਹੋਰ ਆਗੂ ਅਤੇ ਵਰਕਰ। ਤਸਵੀਰ-ਪ੍ਰਦੀਪ ਕੁਮਾਰ 18-11-2026
ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਭਰ ਵਿਚ ਨਰੇਗਾ ਕਾਨੂੰਨ ਤਹਿਤ ਮਜ਼ਦੂਰਾਂ ਦੇ ਕੰਮ ਵਿਚ ਹੋਈਆਂ ਕਥਿਤ ਬੇਨਿਯਮੀਆਂ, ਲੋੜਵੰਦ ਪਰਿਵਾਰਾਂ ਦੇ ਮਕਾਨਾਂ ਲਈ ਆਈਆਂ ਗਰਾਂਟਾਂ ਅਤੇ ਜ਼ਿਲ੍ਹਾ ਪੱਧਰ ’ਤੇ ਵੰਡੀਆਂ ਗਈਆਂ ਹੋਰ ਗਰਾਂਟਾਂ ਵਿਚ ਕੀਤੀ ਘਪਲੇਬਾਜ਼ੀ ਖ਼ਿਲਾਫ਼ ਦਿੱਤੀਆਂ ਸ਼ਿਕਾਇਤਾਂ ’ਤੇ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਡੀ.ਸੀ.ਦਫ਼ਤਰ ਫ਼ਾਜ਼ਿਲਕਾ ਦੇ ਸਾਹਮਣੇ ਅਧਿਕਾਰੀਆਂ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਕਾਮਰੇਡ ਹੰਸ ਰਾਜ ਗੋਲਡਨ, ਸੂਬਾ ਕੌਂਸਲ ਮੈਂਬਰ ਕਾਮਰੇਡ ਪਰਮਜੀਤ ਢਾਬਾਂ, ਸੁਬੇਗ ਝੰਗੜ ਭੈਣੀ ਅਤੇ ਜੰਮੂ ਰਾਮ ਬਣਵਾਲਾ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਾਮਰੇਡ ਹੰਸ ਰਾਜ ਗੋਲਡਨ ਅਤੇ ਕਾਮਰੇਡ ਪਰਮਜੀਤ ਢਾਬਾਂ ਨੇ ਦੋਸ਼ ਲਾਇਆ ਕਿ ਸਾਲ 2024-2025 ਦੌਰਾਨ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਨਰੇਗਾ ਤਹਿਤ ਆਏ ਕਰੀਬ 1300 ਕਰੋੜ ਰੁਪਏ ਦੇ ਬਜਟ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਵਿਅਕਤੀਆਂ ਦੀਆਂ ਵੀ ਨਰੇਗਾ ਤਹਿਤ ਹਾਜ਼ਰੀਆਂ ਪਾ ਕੇ ਪੈਸੇ ਕਢਵਾਏ ਗਏ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਵੱਖ-ਵੱਖ ਪਿੰਡਾਂ ਵਿਚ ਕਰੋੜਾਂ ਰੁਪਏ ਦੀਆਂ ਨਾਜਾਇਜ਼ ਹਾਜ਼ਰੀਆਂ ਪਵਾ ਕੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਯੋਗ ਲਾਭਪਾਤਰੀਆਂ ਦਾ ਹੱਕ ਮਾਰਿਆ ਗਿਆ ਹੈ। ਆਗੂਆਂ ਨੇ ਅੱਗੇ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਗਰਾਂਟ ਦੇਣ ਦੀ ਬਜਾਏ, ਕਥਿਤ ਮਿਲੀਭੁਗਤ ਨਾਲ ਵੱਡੇ ਪੱਧਰ ’ਤੇ ਸਿਰਫ਼ ਕਾਗ਼ਜ਼ਾਂ ਵਿਚ ਹੀ ਮਕਾਨ ਬਣਾ ਦਿੱਤੇ ਗਏ ਹਨ। ਇਸ ਮੌਕੇ ਸੂਬਾ ਕੌਂਸਲ ਮੈਂਬਰ ਸੁਬੇਗ ਝੰਗੜ ਭੈਣੀ, ਨਰਿੰਦਰ ਢਾਬਾਂ, ਗੁਰਦਿਆਲ ਢਾਬਾਂ, ਜ਼ਿਲ੍ਹਾ ਕੌਂਸਲ ਮੈਂਬਰ ਕੁਲਦੀਪ ਬੱਖੂਸ਼ਾਹ, ਬਲਵੀਰ ਕਾਠਗੜ੍ਹ, ਸੋਨਾ ਧੁੰਨਕੀਆਂ, ਕ੍ਰਿਸ਼ਨ ਧਰਮੂ ਵਾਲਾ, ਹਰਚਰਨ ਪਾਲੀ ਵਾਲਾ, ਤੇਜਾ ਅਮੀਰ ਖ਼ਾਸ, ਜੰਮੂ ਰਾਮ ਬਣਵਾਲਾ, ਰਾਜਵਿੰਦਰ ਨਿਓਲਾ, ਅਸ਼ੋਕ ਢਾਬਾਂ, ਪੰਮਾ ਥਾਰੇਵਾਲਾ, ਹੁਸ਼ਿਆਰ ਸਿੰਘ ਅਤੇ ਬਲਵਿੰਦਰ ਘੁਬਾਇਆ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪਲਸ ਪੋਲਿਓ ਮੁਹਿੰਮ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24