17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੋਪਾਸ਼ਟਮੀ ਮੌਕੇ ਗਊਸ਼ਾਲਾ ਪਹੁੰਚੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ, ਵਿਧੀ-ਵਿਧਾਨ ਨਾਲ ਕੀਤੀ ਗਊ ਪੂਜਾ

ਫ਼ਾਜ਼ਿਲਕਾ, 17 ਨਵੰਬਰ (ਅਮਰਜੀਤ ਸ਼ਰਮਾ)-ਗੋਪਾਸ਼ਟਮੀ ਦੇ ਦਿਹਾੜੇ ਮੌਕੇ ਸ੍ਰੀ ਗਊ ਰਕਸ਼ਿਣੀ ਸਭਾ ਵਲੋਂ ਸੰਚਾਲਿਤ ਗਊਸ਼ਾਲਾ ਵਿਖੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪੂਰੇ ਵਿਧੀ-ਵਿਧਾਨ ਨਾਲ ਗਊ ਪੂਜਾ ਕੀਤੀ ਅਤੇ ਗਊ ਮਾਤਾ ਦੀ ਸੇਵਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਫ਼ਾਜ਼ਿਲਕਾ, 17 ਨਵੰਬਰ (ਅਮਰਜੀਤ ਸ਼ਰਮਾ)-ਗੋਪਾਸ਼ਟਮੀ ਦੇ ਦਿਹਾੜੇ ਮੌਕੇ ਸ੍ਰੀ ਗਊ ਰਕਸ਼ਿਣੀ ਸਭਾ ਵਲੋਂ ਸੰਚਾਲਿਤ ਗਊਸ਼ਾਲਾ ਵਿਖੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪੂਰੇ ਵਿਧੀ-ਵਿਧਾਨ ਨਾਲ ਗਊ ਪੂਜਾ ਕੀਤੀ ਅਤੇ ਗਊ ਮਾਤਾ ਦੀ ਸੇਵਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਗਊਸ਼ਾਲਾ ਪਹੁੰਚਣ ’ਤੇ ਕਮੇਟੀ ਦੇ ਪ੍ਰਧਾਨ ਅਸ਼ੋਕ ਗੁਲਬੱਧਰ ਅਤੇ ਸਕੱਤਰ ਮਾਸਟਰ ਰੌਸ਼ਨ ਲਾਲ ਭੂਸਰੀ ਸਮੇਤ ਹੋਰ ਅਹੁਦੇਦਾਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੇਵਾਮੁਕਤ ਪ੍ਰਿੰਸੀਪਲ ਤ੍ਰਿਭਵਨ ਕੁਮਾਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਸਮਰਬੀਰ ਸਿੰਘ ਸਿੱਧੂ ਨੇ ਗਊ ਮਾਤਾ ਦੀ ਸੇਵਾ ਕਰਦਿਆਂ ਸਮੂਹ ਇਲਾਕਾ ਨਿਵਾਸੀਆਂ ਨੂੰ ਗੋਪਾਸ਼ਟਮੀ ਦੇ ਪਾਵਨ ਪੁਰਬ ਦੀਆਂ ਲੱਖ-ਲੱਖ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਸਭਿਆਚਾਰ ਅਤੇ ਧਾਰਮਿਕ ਪਰੰਪਰਾਵਾਂ ਵਿਚ ਗਊ ਮਾਤਾ ਦਾ ਵਿਸ਼ੇਸ਼ ਸਥਾਨ ਹੈ ਅਤੇ ਗਊ ਸੇਵਾ ਨੂੰ ਸਭ ਤੋਂ ਪੁੰਨ ਵਾਲਾ ਕਾਰਜ ਮੰਨਿਆ ਗਿਆ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਗਊ ਮਾਤਾ ਦੀ ਸੇਵਾ, ਦੇਖਭਾਲ ਅਤੇ ਰੱਖਿਆ ਕਰਨਾ ਸਾਡੇ ਸਾਰਿਆਂ ਦਾ ਨੈਤਿਕ ਅਤੇ ਸਮਾਜਿਕ ਫ਼ਰਜ਼ ਬਣਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੋਪਾਸ਼ਟਮੀ ਦਾ ਤਿਉਹਾਰ ਸਾਨੂੰ ਗਊ ਮਾਤਾ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟ ਕਰਨ ਦੇ ਨਾਲ-ਨਾਲ ਜੀਵਾਂ ਪ੍ਰਤੀ ਦਇਆ, ਕਰੁਣਾ ਅਤੇ ਸੇਵਾ ਭਾਵਨਾ ਰੱਖਣ ਦਾ ਸੰਦੇਸ਼ ਦਿੰਦਾ ਹੈ। ਗਊਸ਼ਾਲਾਵਾਂ ਸਮਾਜ ਵਿਚ ਸੇਵਾ ਅਤੇ ਧਾਰਮਿਕ ਆਸਥਾ ਦੀ ਇਕ ਅਹਿਮ ਕੜੀ ਹਨ, ਜਿੱਥੇ ਨਿਸ਼ਕਾਮ ਭਾਵਨਾ ਨਾਲ ਗਊਆਂ ਦੀ ਸੇਵਾ ਕੀਤੀ ਜਾਂਦੀ ਹੈ। ਉਨ੍ਹਾਂ ਹਰੇਕ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਗਊ ਸੇਵਾ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਅੰਤ ਵਿਚ ਉਨ੍ਹਾਂ ਸਮੂਹ ਖੇਤਰ ਨਿਵਾਸੀਆਂ ਦੇ ਜੀਵਨ ਵਿਚ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਸਿੱਖਿਆ ਕ੍ਰਾਂਤੀ ਅਧੀਨ ਬਣੇ ਦੋ ਨਵੇਂ ਕਮਰਿਆਂ ਅਤੇ ਆਰਟ ਐਂਡ ਕਰਾਫ਼ਟ ਰੂਮ ਦੇ ਉਦਘਾਟ... ਅਗਲੀ ਖ਼ਬਰ ਨਾਇਬ ਤਹਿਸੀਲਦਾਰ ਰਮੇਸ਼ ਧੀਂਗੜਾ ਦਾ ਤਬਾਦਲਾ, ਪ੍ਰੀਆ ਰਾਣੀ ਨੇ ਗੁਰੂਹਰਸਹਾਏ ਵਿਖੇ ਸੰਭਾਲਿਆ ਨਵਾਂ ਚਾਰਜ
Ad Position 24