ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਸਿੱਖਿਆ ਕ੍ਰਾਂਤੀ ਅਧੀਨ ਬਣੇ ਦੋ ਨਵੇਂ ਕਮਰਿਆਂ ਅਤੇ ਆਰਟ ਐਂਡ ਕਰਾਫ਼ਟ ਰੂਮ ਦੇ ਉਦਘਾਟਨੀ ਸਮਾਰੋਹ ਦਾ ਆਯੋਜਨ
ਬੱਲੂਆਣਾ, 17 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਹਲਕਾ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਕ੍ਰਾਂਤੀ ਅਧੀਨ ਬਣੇ ਦੋ ਨਵੇਂ ਕਮਰਿਆਂ ਅਤੇ ਇਕ ਆਰਟ ਐਂਡ ਕਰਾਫ਼ਟ ਰੂਮ ਦਾ ਉਦਘਾਟਨੀ ਸਮਾਰੋਹ ਕਰਵਾਇਆ ਗਿਆ। ਇਸ ਸਮੇਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਜੀਤ ਸਿੰਘ ਨੇ ਮੁੱਖ ਮਹਿਮਾਨ ਅਤੇ ਪਿੰਡ ਦੇ ਸਰਪੰਚ ਸੁਸ਼ੀਲ ਕੁਮਾਰ ਕੜਵਾਸਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਬੱਲੂਆਣਾ, 17 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਹਲਕਾ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਕ੍ਰਾਂਤੀ ਅਧੀਨ ਬਣੇ ਦੋ ਨਵੇਂ ਕਮਰਿਆਂ ਅਤੇ ਇਕ ਆਰਟ ਐਂਡ ਕਰਾਫ਼ਟ ਰੂਮ ਦਾ ਉਦਘਾਟਨੀ ਸਮਾਰੋਹ ਕਰਵਾਇਆ ਗਿਆ। ਇਸ ਸਮੇਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਜੀਤ ਸਿੰਘ ਨੇ ਮੁੱਖ ਮਹਿਮਾਨ ਅਤੇ ਪਿੰਡ ਦੇ ਸਰਪੰਚ ਸੁਸ਼ੀਲ ਕੁਮਾਰ ਕੜਵਾਸਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮੇਂ ਸਰਪੰਚ ਮਹਾਂਵੀਰ ਗੋਦਾਰਾ ਮੋਡੀ ਖੇੜਾ, ਬਲਾਕ ਸੰਮਤੀ ਮੈਂਬਰ ਗੋਰਾ ਸਿੰਘ, ਮਲਕੀਤ ਸਿੰਘ ਗੋਰਾ ਬਰਾੜ ਬਲਾਕ ਪ੍ਰਧਾਨ ਯੁੱਧ ਨਸ਼ਿਆਂ ਵਿਰੁੱਧ ਅਤੇ ਹੋਰ ਪਤਵੰਤੇ ਸੱਜਣਾਂ ਨੇ ਸਮਾਰੋਹ ਵਿਚ ਸ਼ਿਰਕਤ ਕੀਤੀ। ਸਕੂਲ ਦੇ ਹੈੱਡਮਾਸਟਰ ਗਗਨਦੀਪ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਦੱਸਿਆ ਕਿ ਪਿਛਲੇ ਕੁੱਝ ਵਰਿ੍ਆਂ ਤੋਂ ਸਕੂਲ ਵਿਚ ਬੱਚਿਆਂ ਦੀ ਗਿਣਤੀ ਵੱਧ ਜਾਣ ਕਾਰਨ ਸਕੂਲ ਨੂੰ ਕਮਰਿਆਂ ਦੀ ਬਹੁਤ ਜ਼ਰੂਰਤ ਸੀ। ਸਕੂਲ ਦੀ ਇਸ ਜ਼ਰੂਰਤ ਨੂੰ ਸਮਝਦੇ ਹੋਏ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਦੋ ਕਮਰੇ ਅਤੇ ਇਕ ਆਰਟ ਐਂਡ ਕਰਾਫ਼ਟ ਰੂਮ ਸਕੂਲ ਨੂੰ ਮੁਹੱਈਆ ਕਰਵਾਇਆ। ਜਿਸ ਨੂੰ ਲੋਕ ਅਰਪਿਤ ਕਰਨ ਲਈ ਹਲਕਾ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਬਲਜੀਤ ਸਿੰਘ ਉਚੇਚੇ ਤੌਰ ’ਤੇ ਸਕੂਲ ਪੁੱਜੇ। ਇਸ ਸਮੇਂ ਮੁੱਖ ਮਹਿਮਾਨ ਵਲੋਂ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸਕੂਲ ਹੈੱਡਮਾਸਟਰ ਗਗਨਦੀਪ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਦਿਲੋਂ ਧੰਨਵਾਦ ਕੀਤਾ।