17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹੌਜ ਖ਼ਾਸ ਵਿਖੇ ਪੀਰ ਬਾਬਾ ਮਾਧੇ ਸ਼ਾਹ ਦੇ ਸਾਲਾਨਾ ਮੇਲੇ ਮੌਕੇ ਲਗਾਇਆ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ

ਫ਼ਾਜ਼ਿਲਕਾ, 17 ਨਵੰਬਰ (ਅਮਰਜੀਤ ਸ਼ਰਮਾ)-ਪਿੰਡ ਹੌਜ ਖ਼ਾਸ ਵਿਖੇ ਪੀਰ ਬਾਬਾ ਮਾਧੇ ਸ਼ਾਹ ਦੇ ਸਾਲਾਨਾ ਮੇਲੇ ਮੌਕੇ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਖ਼ੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਨੌਜਵਾਨਾਂ ਅਤੇ ਖ਼ੂਨਦਾਨੀਆਂ ਨੇ ਭਾਰੀ ਉਤਸ਼ਾਹ ਨਾਲ ਖ਼ੂਨਦਾਨ ਕਰਕੇ ਸਮਾਜ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਇਆ।

Ad Position 21
No active advertisement
ਅਜੀਤ ਡੈਸਕ 18-11-2026
ਫ਼ਾਜ਼ਿਲਕਾ, 17 ਨਵੰਬਰ (ਅਮਰਜੀਤ ਸ਼ਰਮਾ)-ਪਿੰਡ ਹੌਜ ਖ਼ਾਸ ਵਿਖੇ ਪੀਰ ਬਾਬਾ ਮਾਧੇ ਸ਼ਾਹ ਦੇ ਸਾਲਾਨਾ ਮੇਲੇ ਮੌਕੇ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਖ਼ੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਨੌਜਵਾਨਾਂ ਅਤੇ ਖ਼ੂਨਦਾਨੀਆਂ ਨੇ ਭਾਰੀ ਉਤਸ਼ਾਹ ਨਾਲ ਖ਼ੂਨਦਾਨ ਕਰਕੇ ਸਮਾਜ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਇਆ। ਇਸ ਦੇ ਨਾਲ ਹੀ ਮੁਫ਼ਤ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਨੇਕ ਉਪਰਾਲੇ ਲਈ ਪ੍ਰਬੰਧਕਾਂ ਵਲੋਂ ਡਾ.ਅੰਸ਼ ਖੁੰਗਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਮਿਲਿਆ। ਕੈਂਪ ਨੂੰ ਸਫਲ ਬਣਾਉਣ ਵਿਚ ਮਾਤਾ ਕੌਲਾਂ ਦੇਵੀ ਟਰੱਸਟ, ਅੰਮ੍ਰਿਤਸਰ ਵਲੋਂ ਵੀ ਅਹਿਮ ਸਹਿਯੋਗ ਦਿੱਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਅਮਨਦੀਪ ਸਿੰਘ, ਪ੍ਰਧਾਨ ਮੰਗਾ ਸਿੰਘ, ਮੁਕੇਸ਼ ਕੁਮਾਰ ਅਤੇ ਜਸਵਿੰਦਰ ਸਿੰਘ ਨੇ ਕੈਂਪ ਦੇ ਪ੍ਰਬੰਧਾਂ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ। ਪ੍ਰਬੰਧਕਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਮਨੁੱਖਤਾ ਦੀ ਭਲਾਈ ਲਈ ਬੇਹੱਦ ਜ਼ਰੂਰੀ ਹਨ ਅਤੇ ਹਰ ਨਾਗਰਿਕ ਨੂੰ ਖ਼ੂਨਦਾਨ ਵਰਗੇ ਮਹਾਨ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਖੇਤੀਬਾੜੀ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਸਿੱਖਿਆ ਕ੍ਰਾਂਤੀ ਅਧੀਨ ਬਣੇ ਦੋ ਨਵੇਂ ਕਮਰਿਆਂ ਅਤੇ ਆਰਟ ਐਂਡ ਕਰਾਫ਼ਟ ਰੂਮ ਦੇ ਉਦਘਾਟ...
Ad Position 24