17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜਲਾਲਾਬਾਦ, 17 ਨਵੰਬਰ (ਜਸਕਰਨ ਸਿੰਘ ਤਨੇਜਾ)–ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਵਲੋਂ ਸ਼ੰਕਰਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਜਲਾਲਾਬਾਦ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕਰੀਬ 250 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ।

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ ਹਾਜ਼ਰ ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ। ਤਸਵੀਰ- ਜਸਕਰਨ ਸਿੰਘ ਤਨੇਜਾ 18-11-2026
ਜਲਾਲਾਬਾਦ, 17 ਨਵੰਬਰ (ਜਸਕਰਨ ਸਿੰਘ ਤਨੇਜਾ)–ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਵਲੋਂ ਸ਼ੰਕਰਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਜਲਾਲਾਬਾਦ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕਰੀਬ 250 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 113 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ, ਜਿਨ੍ਹਾਂ ਨੂੰ 20 ਨਵੰਬਰ ਨੂੰ ਮੁਫ਼ਤ ਬੱਸਾਂ ਰਾਹੀਂ ਹਸਪਤਾਲ ਲਿਜਾਇਆ ਜਾਵੇਗਾ। ਇਨ੍ਹਾਂ ਮਰੀਜ਼ਾਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਸਾਰਾ ਪ੍ਰਬੰਧ ਵੀ ਮੁਫ਼ਤ ਕੀਤਾ ਜਾਵੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਵਿੰਦਰ ਸਿੰਘ ਖ਼ਾਲਸਾ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਪੂਰਨ ਸਿੰਘ ਨੇ ਕੈਂਪ ਨੂੰ ਸਫਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਬੱਸ ਸੇਵਾ ਸੁਸਾਇਟੀ ਵੱਲੋਂ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬੱਬੂ ਨਾਰੰਗ, ਸੋਨੂੰ ਸਟੂਡੀਓ, ਮਨਪ੍ਰੀਤ ਸਿੰਘ ਕਾਦੀਆਂ, ਦਲੇਰ ਸਿੰਘ, ਨੀਲਾ ਮਦਾਨ, ਮਿੱਠੂ ਕੁੱਕੜ, ਗੁਰਦੀਪ ਸਿੰਘ, ਟੀਨੂੰ ਮਦਾਨ, ਸਵਨੀਤ ਸਿੰਘ, ਮਹਿੰਦਰ ਸਿੰਘ ਕਾਲੜਾ ਅਤੇ ਬੱਬੀ ਕਾਲੜਾ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸੋਨੀ ਬਣੇ ਜੂਡੋ ਦੇ ਬਲੈਕ ਬੈਲਟ, ਸਰਟੀਫਿਕੇਟ ਕੀਤਾ ਹਾਸਲ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਖੇਤੀਬਾੜੀ ਬਾਰੇ ਦਿੱਤੀ ਜਾਣਕਾਰੀ
Ad Position 24