18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 8 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਐਫ. ਸੀ.

Ad Position 21
No active advertisement
ਅਜੀਤ ਡੈਸਕ 19-11-2026
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਐਫ.ਸੀ.ਆਈ.ਡੀਪੂ ਮੰਡੀ ਲਾਧੂਕਾ ਵਿਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੀਤ ਸਿੰਘ ਵਾਸੀ ਲੱਖੇ ਕੜਾਹੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 12 ਨਵੰਬਰ ਨੂੰ ਉਹ ਆਪਣੇ ਚਾਚੇ ਦੇ ਲੜਕੇ ਅਤੇ ਦੋਸਤ ਗੁਰਵਿੰਦਰ ਸਿੰਘ ਨਾਲ ਪਿੰਡ ਫ਼ਤਿਹਗੜ੍ਹ ਛੱਡ ਕੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਐਫ.ਸੀ.ਆਈ.ਡੀਪੂ ਮੰਡੀ ਲਾਧੂਕਾ ਕੋਲ ਪਹੁੰਚੇ ਤਾਂ ਰੋਹਿਤ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ, ਜਿੰਦੂ ਪੁੱਤਰ ਕ੍ਰਿਸ਼ਨ ਕੁਮਾਰ, ਸਰਬੀ, ਕਰਨ ਪੁੱਤਰ ਦੀਪਾ ਮੁਨਿਆਰੀ ਵਾਲਾ, ਵਿੰਦੀ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਫ਼ਤਿਹਗੜ੍ਹ, ਵੰਸ਼ ਮਸੀਹ, ਅਮਨ ਅਤੇ ਵਿਕੀ ਨੇ ਉਸ ਨੂੰ ਰੋਕ ਕੇ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕ੍ਰਿਕਟ ਐਸੋਸੀਏਸ਼ਨ ਵਲੋਂ ਸੈਸ਼ਨ 2027-28 ਦੇ ਮੁਕਾਬਲਿਆਂ ਲਈ ਅੰਡਰ 16 ਲੜਕਿਆਂ ਦੇ ਟਰਾਇਲ 22 ਨੂੰ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ, 20 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ ਸਿੱਧਾ ਲਾਭ
Ad Position 24